ਤਾਂ ਜੋ ਉਹ ਉਸ ਦੇਸ ਵਿੱਚ ਜਿੱਥੇ ਉਹ ਬੰਦੀ ਬਣ ਕੇ ਪਹੁੰਚਾਏ ਗਏ ਹੋਣ ਆਪਣੇ ਮਨਾਂ ਵਿੱਚ ਧਿਆਨ ਕਰਨ ਅਤੇ ਪਛਤਾਉਣ ਅਤੇ ਆਪਣੇ ਬੰਦੀ ਬਣਾਉਣ ਵਾਲਿਆਂ ਦੇ ਦੇਸ ਵਿੱਚ ਤੇਰੇ ਅੱਗੇ ਇਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਅਪਰਾਧ ਕੀਤਾ ਅਤੇ ਅਸੀਂ ਬਦੀ ਕੀਤੀ।
TSK
TSK · ਦਾਨੀਏਲ 9:5
Treasury of Scripture Knowledge references in ਪੰਜਾਬੀ IRV.
ਕਿਉਂ ਜੋ ਜਦ ਤੋਂ ਉਨ੍ਹਾਂ ਦੇ ਪਿਉ-ਦਾਦੇ ਮਿਸਰ ਵਿੱਚੋਂ ਨਿੱਕਲੇ ਉਸ ਸਮੇਂ ਤੋਂ ਅੱਜ ਦੇ ਦਿਨ ਤੱਕ ਉਹ ਅਜਿਹੇ ਕੰਮ ਕਰਦੇ ਰਹੇ, ਜੋ ਮੇਰੀ ਨਿਗਾਹ ਵਿੱਚ ਭੈੜੇ ਹਨ ਅਤੇ ਮੇਰੇ ਕ੍ਰੋਧ ਨੂੰ ਭੜਕਾਉਣ ਵਾਲੇ ਬਣੇ।
¶ ਤਦ ਮੈਂ ਇਹ ਪ੍ਰਾਰਥਨਾ ਕੀਤੀ, “ਹੇ ਮੇਰੇ ਪਰਮੇਸ਼ੁਰ! ਮੈਂ ਆਪਣਾ ਮੂੰਹ ਤੇਰੀ ਵੱਲ ਚੁੱਕਣ ਤੋਂ ਸ਼ਰਮਿੰਦਾ ਹਾਂ ਅਤੇ ਹੇ ਮੇਰੇ ਪਰਮੇਸ਼ੁਰ! ਮੈਂ ਬੇਇੱਜ਼ਤ ਹੋ ਗਿਆ ਹਾਂ, ਕਿਉਂ ਜੋ ਸਾਡੇ ਅਪਰਾਧ ਸਾਡੇ ਸਿਰ ਤੋਂ ਵੀ ਉੱਪਰ ਤੱਕ ਵੱਧ ਗਏ ਹਨ ਅਤੇ ਸਾਡੀ ਬੁਰਿਆਈ ਅਕਾਸ਼ ਤੱਕ ਪਹੁੰਚ ਗਈ ਹੈ।
ਤਾਂ ਵੀ ਜੋ ਕੁਝ ਸਾਡੇ ਉੱਤੇ ਬੀਤਿਆ ਹੈ ਉਸ ਵਿੱਚ ਤੂੰ ਧਰਮੀ ਹੈਂ, ਕਿਉਂ ਜੋ ਤੂੰ ਸਾਡੇ ਨਾਲ ਸਚਿਆਈ ਨਾਲ ਵਰਤਿਆ ਹੈ ਪਰ ਅਸੀਂ ਦੁਸ਼ਟਤਾ ਕੀਤੀ।
ਅਸੀਂ ਆਪਣੇ ਪੁਰਖਿਆਂ ਜਿਹੇ ਪਾਪ ਕੀਤੇ, ਅਸੀਂ ਬਦੀ ਅਤੇ ਦੁਸ਼ਟਪੁਣਾ ਕੀਤਾ।
ਅਸੀਂ ਸਾਰੇ ਦੇ ਸਾਰੇ ਭੇਡਾਂ ਵਾਂਗੂੰ ਭੁੱਲੇ ਫਿਰਦੇ ਸੀ, ਅਸੀਂ ਆਪਣੇ-ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ।
ਪ੍ਰਾਚੀਨ ਸਮਿਆਂ ਤੋਂ ਨਾ ਕਿਸੇ ਨੇ ਸੁਣਿਆ, ਨਾ ਕਿਸੇ ਦੇ ਕੰਨ ਵਿੱਚ ਪਿਆ, ਨਾ ਅੱਖ ਨੇ ਤੇਰੇ ਬਿਨ੍ਹਾਂ ਕਿਸੇ ਹੋਰ ਪਰਮੇਸ਼ੁਰ ਨੂੰ ਵੇਖਿਆ, ਜੋ ਆਪਣੇ ਉਡੀਕਣ ਵਾਲਿਆਂ ਲਈ ਕੰਮ ਕਰਦਾ ਹੈ।
ਅਸੀਂ ਆਪਣੀ ਸ਼ਰਮ ਵਿੱਚ ਲੰਮੇ ਪੈ ਜਾਈਏ ਅਤੇ ਘਬਰਾਹਟ ਸਾਨੂੰ ਕੱਜ ਲਵੇ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਪਾਪ ਜੋ ਕੀਤਾ, ਅਸੀਂ ਤੇ ਸਾਡੇ ਪੁਰਖਿਆਂ ਨੇ ਜੁਆਨੀ ਤੋਂ ਅੱਜ ਦੇ ਦਿਨ ਤੱਕ, ਅਤੇ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ।
ਹੇ ਯਹੋਵਾਹ, ਅਸੀਂ ਆਪਣਾ ਦੁਸ਼ਟਪੁਣਾ ਜਾਣਦੇ ਹਾਂ, ਅਸੀਂ ਆਪਣੇ ਪੁਰਖਿਆਂ ਦੀ ਬਦੀ ਨੂੰ ਵੀ, ਕਿਉਂ ਜੋ ਅਸੀਂ ਤੇਰਾ ਪਾਪ ਕੀਤਾ।
ਹੇ ਯਹੋਵਾਹ, ਵੇਖ, ਕਿਉਂ ਜੋ ਮੈਂ ਦੁੱਖੀ ਹਾਂ! ਮੇਰਾ ਦਿਲ ਬੇਚੈਨ ਹੈ, ਅਤੇ ਮੇਰਾ ਜੀਅ ਮੇਰੇ ਅੰਦਰ ਘਬਰਾਉਂਦਾ ਹੈ, ਕਿਉਂ ਜੋ ਮੈਂ ਵੱਡੀ ਬਗਾਵਤ ਕੀਤੀ ਹੈ! ਬਾਹਰ ਤਲਵਾਰ ਮੈਨੂੰ ਵੰਸ਼ਹੀਨ ਬਣਾਉਂਦੀ ਹੈ, ਅਤੇ ਘਰ ਵਿੱਚ, ਜਾਣੋ, ਮੌਤ ਦਾ ਵਾਸ ਹੈ!
ਉਸ ਨੇ ਮੇਰੇ ਨਿਆਂਵਾਂ ਦੇ ਵਿਰੁੱਧ ਵਿਦਰੋਹੀ ਹੋ ਕੇ ਦੂਜੀਆਂ ਕੌਮਾਂ ਨਾਲੋਂ ਵਧੇਰੇ ਦੁਸ਼ਟਤਾ ਕੀਤੀ ਅਤੇ ਮੇਰੀਆਂ ਬਿਧੀਆਂ ਦੇ ਵਿਰੁੱਧ ਆਲੇ-ਦੁਆਲੇ ਦੇ ਦੇਸਾਂ ਨਾਲੋਂ ਵਧੇਰੇ ਬੁਰਿਆਈ ਕੀਤੀ, ਕਿਉਂ ਜੋ ਉਹਨਾਂ ਨੇ ਮੇਰੇ ਨਿਆਂਵਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਅਨੁਸਾਰ ਨਹੀਂ ਚੱਲੇ।
ਹਾਂ, ਸਾਰਾ ਇਸਰਾਏਲ ਤੇਰੀ ਬਿਵਸਥਾ ਤੋਂ ਫਿਰ ਗਿਆ ਅਤੇ ਮੁੜ ਗਿਆ ਹੈ ਜੋ ਤੇਰੇ ਆਖੇ ਨੂੰ ਨਾ ਮੰਨੇ ਸੋ ਇਸ ਕਰਕੇ ਉਹ ਫਿਟਕਾਰ ਸਾਡੇ ਉੱਤੇ ਆ ਪਈ ਅਤੇ ਉਹ ਸਹੁੰ ਵੀ ਜੋ ਪਰਮੇਸ਼ੁਰ ਦੇ ਸੇਵਕ ਮੂਸਾ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ, ਇਸ ਲਈ ਜੋ ਅਸੀਂ ਉਸ ਦੇ ਵਿਰੁੱਧ ਪਾਪ ਕੀਤਾ।
¶ ਜਦ ਯਹੋਵਾਹ ਪਹਿਲਾਂ ਹੋਸ਼ੇਆ ਦੇ ਰਾਹੀਂ ਬੋਲਿਆ, ਤਾਂ ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, ਜਾ ਕੇ ਇੱਕ ਵੇਸਵਾ ਔਰਤ ਨਾਲ ਵਿਆਹ ਕਰ। ਉਹ ਵਿਭਚਾਰ ਦੇ ਬੱਚਿਆਂ ਨੂੰ ਜਨਮ ਦੇਵੇਗੀ। ਕਿਉਂ ਜੋ ਦੇਸ ਨੇ ਯਹੋਵਾਹ ਨੂੰ ਛੱਡ ਕੇ ਵੱਡਾ ਵਿਭਚਾਰ ਕੀਤਾ ਹੈ।
ਹੇ ਭਰਾਵੋ, ਵੇਖਣਾ ਕਿ ਜਿਉਂਦੇ ਪਰਮੇਸ਼ੁਰ ਤੋਂ ਬੇਮੁੱਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਮਨ ਦੁਸ਼ਟ ਅਤੇ ਅਵਿਸ਼ਵਾਸੀ ਨਾ ਹੋ ਜਾਵੇ।