TSK

TSK · ਬਿਵਸਥਾ 13:4

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ, ਆਪਣੀ ਸਾਰੀ ਜਾਨ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰੋ

ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਮੰਨੋ, ਉਸੇ ਦੀ ਉਪਾਸਨਾ ਕਰੋ, ਉਸ ਦੇ ਨਾਲ ਲੱਗੇ ਰਹੋ ਅਤੇ ਉਸੇ ਦੇ ਨਾਮ ਉੱਤੇ ਸਹੁੰ ਖਾਓ।

ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੀ ਅਵਾਜ਼ ਸੁਣੋ ਅਤੇ ਉਸ ਦੇ ਨਾਲ-ਨਾਲ ਲੱਗੇ ਰਹੋ ਕਿਉਂ ਜੋ ਉਹ ਹੀ ਤੁਹਾਡਾ ਜੀਵਨ ਅਤੇ ਤੁਹਾਡੀ ਲੰਮੀ ਉਮਰ ਦਿੰਦਾ ਹੈ, ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਵੱਸੇ ਰਹੋ ਜਿਸ ਨੂੰ ਦੇਣ ਦੀ ਯਹੋਵਾਹ ਨੇ ਤੁਹਾਡੇ ਪੁਰਖਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ।

ਤਾਂ ਪਾਤਸ਼ਾਹ ਆਪਣੇ ਥਾਂ ਉੱਤੇ ਜਾ ਖੜ੍ਹਾ ਹੋਇਆ ਅਤੇ ਯਹੋਵਾਹ ਦੇ ਅੱਗੇ ਨੇਮ ਬੰਨਿਆ ਕਿ ਅਸੀਂ ਯਹੋਵਾਹ ਦੇ ਪਿੱਛੇ ਤੁਰਾਂਗੇ ਅਤੇ ਉਸ ਦੇ ਹੁਕਮਨਾਮੇ, ਉਸ ਦੀਆਂ ਸਾਖੀਆਂ ਅਤੇ ਉਸ ਦੀਆਂ ਬਿਧੀਆਂ ਦੀ ਆਪਣੇ ਸਾਰੇ ਦਿਲ ਆਪਣੀ ਸਾਰੀ ਜਾਨ ਨਾਲ ਪਾਲਣਾ ਕਰਾਂਗੇ ਅਤੇ ਉਸ ਦੇ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪੂਰਾ ਕਰਾਂਗੇ

ਹੇ ਮਨੁੱਖ, ਉਹ ਨੇ ਤੈਨੂੰ ਦੱਸਿਆ ਕਿ ਭਲਾ ਕੀ ਹੈ, ਅਤੇ ਯਹੋਵਾਹ ਤੈਥੋਂ ਹੋਰ ਕੀ ਮੰਗਦਾ ਹੈ, ਸਿਰਫ਼ ਇਹ ਕਿ ਤੂੰ ਇਨਸਾਫ਼ ਕਰ, ਦਯਾ ਨਾਲ ਪ੍ਰੇਮ ਰੱਖ, ਅਤੇ ਅਧੀਨ ਹੋ ਕੇ ਆਪਣੇ ਪਰਮੇਸ਼ੁਰ ਨਾਲ ਚੱਲ?

ਅਤੇ ਨਾ ਆਪਣੇ ਅੰਗਾਂ ਨੂੰ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਸਮਝ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗਾਂ ਨੂੰ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ।

ਤਾਂ ਜੋ ਤੁਸੀਂ ਅਜਿਹੀ ਸਹੀ ਚਾਲ ਚੱਲੋ ਜਿਹੜੀ ਪ੍ਰਭੂ ਨੂੰ ਹਰ ਤਰ੍ਹਾਂ ਚੰਗੀ ਲੱਗੇ ਅਤੇ ਹਰੇਕ ਭਲੇ ਕੰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵਧਦੇ ਰਹੋ।