TSK

TSK · ਬਿਵਸਥਾ 16:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪਰ ਤੁਸੀਂ ਉਹਨਾਂ ਨਾਲ ਅਜਿਹਾ ਵਰਤਾਉ ਕਰਿਓ: ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਉਹਨਾਂ ਦੇ ਥੰਮ੍ਹਾਂ ਨੂੰ ਚੂਰ-ਚੂਰ ਕਰ ਦਿਓ, ਉਹਨਾਂ ਦੀ ਅਸ਼ੇਰਾਹ ਦੇਵੀ ਦੇ ਟੁੰਡਾਂ ਨੂੰ ਵੱਢ ਸੁੱਟਿਓ ਅਤੇ ਉਹਨਾਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਦਿਓ।

ਅਤੇ ਯਹੋਵਾਹ ਇਸਰਾਏਲ ਨੂੰ ਇਸ ਤਰ੍ਹਾਂ ਮਰੇਗਾ ਜਿਵੇਂ ਪਾਣੀ ਵਿੱਚ ਕਾਨਾ ਹਿਲਾਇਆ ਜਾਂਦਾ ਹੈ ਅਤੇ ਉਹ ਇਸਰਾਏਲ ਨੂੰ ਇਸ ਚੰਗੀ ਭੂਮੀ ਵਿੱਚੋਂ ਉਖੇੜ ਦੇਵੇਗਾ ਜੋ ਉਸ ਨੇ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ ਅਤੇ ਉਨ੍ਹਾਂ ਨੂੰ ਦਰਿਆ ਦੇ ਪਾਰ ਖਿਲਾਰ ਦੇਵੇਗਾ ਕਿਉਂ ਜੋ ਉਨ੍ਹਾਂ ਨੇ ਆਪਣੇ ਲਈ ਟੁੰਡ ਦੇਵ ਬਣਾ ਕੇ ਯਹੋਵਾਹ ਨੂੰ ਕ੍ਰੋਧਵਾਨ ਕੀਤਾ।

ਪਰ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ ਨੂੰ ਛੱਡ ਕੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਅਰਥਾਤ ਦੋ ਵੱਛੇ ਬਣਾਏ, ਇੱਕ ਲੱਕੜ ਦਾ ਬੁੱਤ ਤਿਆਰ ਕਰ ਕੇ ਅਕਾਸ਼ ਦੀ ਸਾਰੀ ਸੈਨਾਂ ਨੂੰ ਮੱਥਾ ਟੇਕਿਆ ਅਤੇ ਬਆਲ ਦੀ ਪੂਜਾ ਕੀਤੀ।

ਉਸ ਨੇ ਆਪਣੀ ਉੱਕਰੀ ਹੋਈ ਅਸ਼ੇਰਾਹ ਦੇਵੀ ਦੇ ਉੱਚੀ ਮੂਰਤੀ ਨੂੰ ਉਸ ਭਵਨ ਵਿੱਚ ਦਿੱਤਾ, ਜਿਸ ਦੇ ਬਾਰੇ ਯਹੋਵਾਹ ਨੇ ਦਾਊਦ ਅਤੇ ਉਹ ਦੇ ਪੁੱਤਰ ਸੁਲੇਮਾਨ ਨੂੰ ਆਖਿਆ ਸੀ ਕਿ ਇਸ ਭਵਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਸ ਨੂੰ ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ, ਆਪਣਾ ਨਾਮ ਸਦਾ ਤੱਕ ਰੱਖਾਂਗਾ।