ਇਨ੍ਹਾਂ ਤਿੰਨਾਂ ਦਿਨਾਂ ਵਿੱਚ ਫ਼ਿਰਊਨ ਤੇਰਾ ਸਿਰ ਤੇਰੇ ਉੱਤੋਂ ਲਾਹ ਦੇਵੇਗਾ ਅਤੇ ਤੈਨੂੰ ਇੱਕ ਰੁੱਖ ਨਾਲ ਟੰਗ ਦੇਵੇਗਾ ਅਤੇ ਪੰਛੀ ਤੇਰਾ ਮਾਸ ਖਾਣਗੇ।
TSK
TSK · ਬਿਵਸਥਾ 21:22
Treasury of Scripture Knowledge references in ਪੰਜਾਬੀ IRV.
ਅਜਿਹਾ ਨਾ ਹੋਵੇ ਕਿ ਰਾਹ ਲੰਮਾ ਹੋਣ ਦੇ ਕਾਰਨ ਖ਼ੂਨ ਦਾ ਬਦਲਾ ਲੈਣ ਵਾਲਾ ਆਪਣੇ ਗੁੱਸੇ ਦੀ ਜਲਣ ਵਿੱਚ ਖ਼ੂਨੀ ਦਾ ਪਿੱਛਾ ਕਰਕੇ ਉਸ ਨੂੰ ਫੜ ਲਵੇ ਅਤੇ ਜਾਨ ਤੋਂ ਮਾਰ ਦੇਵੇ ਭਾਵੇਂ ਉਹ ਮਰਨ ਯੋਗ ਨਹੀਂ ਸੀ, ਕਿਉਂ ਜੋ ਉਹ ਪਹਿਲਾਂ ਤੋਂ ਉਸ ਨਾਲ ਵੈਰ ਨਹੀਂ ਰੱਖਦਾ ਸੀ।
ਫਿਰ ਅਈ ਦੇ ਰਾਜੇ ਨੂੰ ਸ਼ਾਮਾਂ ਤੱਕ ਰੁੱਖ ਉੱਤੇ ਟੰਗ ਦਿੱਤਾ, ਜਦ ਸੂਰਜ ਡੁੱਬ ਗਿਆ ਤਾਂ ਯਹੋਸ਼ੁਆ ਨੇ ਹੁਕਮ ਦਿੱਤਾ, ਉਹਨਾਂ ਨੇ ਉਹ ਦੀ ਲੋਥ ਨੂੰ ਰੁੱਖ ਉੱਤੋਂ ਉਤਾਰਿਆ ਅਤੇ ਸ਼ਹਿਰ ਦੇ ਫਾਟਕ ਦੇ ਸਾਹਮਣੇ ਲਿਆ ਸੁੱਟਿਆ। ਉਸ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾ ਦਿੱਤਾ ਜਿਹੜਾ ਅੱਜ ਦੇ ਦਿਨ ਤੱਕ ਹੈ।
ਸੋ ਇਹ ਕੰਮ ਤਾਂ ਤੂੰ ਕੁਝ ਚੰਗਾ ਨਹੀਂ ਕੀਤਾ। ਜਿਉਂਦੇ ਯਹੋਵਾਹ ਦੀ ਸਹੁੰ, ਤੁਸੀਂ ਵੱਢੇ ਜਾਣ ਦੇ ਯੋਗ ਹੋ ਕਿਉਂ ਜੋ ਤੁਸੀਂ ਆਪਣੇ ਮਾਲਕ ਦੀ ਜੋ ਯਹੋਵਾਹ ਦਾ ਅਭਿਸ਼ੇਕ ਹੋਇਆ ਹੈ ਰਾਖੀ ਨਹੀਂ ਕੀਤੀ ਅਤੇ ਹੁਣ ਵੇਖੋ, ਰਾਜਾ ਦੀ ਬਰਛੀ ਅਤੇ ਪਾਣੀ ਦੀ ਗੜਵੀ ਜੋ ਉਹ ਦੇ ਸਿਰਹਾਣੇ ਕੋਲ ਸੀ ਕਿੱਥੇ ਹੈ?
ਸੋ ਉਹ ਦੇ ਪੁੱਤਰਾਂ ਵਿੱਚੋਂ ਸੱਤ ਜਣੇ ਸਾਨੂੰ ਸੌਂਪ ਦਿਓ ਜੋ ਅਸੀਂ ਉਨ੍ਹਾਂ ਨੂੰ ਯਹੋਵਾਹ ਦੇ ਲਈ ਯਹੋਵਾਹ ਦੇ ਚੁਣੇ ਹੋਏ ਸ਼ਾਊਲ ਦੇ ਗਿਬਆਹ ਵਿੱਚ ਫਾਹੇ ਦੇਈਏ। ਤਦ ਰਾਜਾ ਨੇ ਆਖਿਆ, ਮੈਂ ਉਨ੍ਹਾਂ ਨੂੰ ਸੌਂਪ ਦਿਆਂਗਾ
ਤਦ ਅੱਯਾਹ ਦੀ ਧੀ ਰਿਜ਼ਪਾਹ ਨੇ ਤੱਪੜ ਲੈ ਕੇ ਵਾਢੀਆਂ ਦੇ ਅਰੰਭ ਵਿੱਚ ਆਪਣੇ ਲਈ ਪੱਥਰ ਦੇ ਉੱਤੇ ਵਿਛਾ ਦਿੱਤਾ ਜਦ ਤੱਕ ਅਕਾਸ਼ੋਂ ਉਹਨਾਂ ਉੱਤੇ ਕਣੀਆਂ ਨਾ ਵਰ੍ਹੀਆਂ ਅਤੇ ਉਸ ਨੇ ਉਹਨਾਂ ਨੂੰ ਦਿਨ ਵਿੱਚ ਅਕਾਸ਼ ਦੇ ਪੰਛੀਆਂ ਅਤੇ ਰਾਤ ਨੂੰ ਜੰਗਲੀ ਜਾਨਵਰਾਂ ਤੋਂ ਬਚਾ ਕੇ ਰੱਖਿਆ ਜੋ ਉਹਨਾਂ ਨੂੰ ਨਾ ਛੂਹਣ
ਤੁਸੀਂ ਇਹ ਕੁਫ਼ਰ ਸੁਣਿਆ, ਤੁਹਾਡੀ ਕੀ ਸਲਾਹ ਹੈ? ਤਦ ਉਨ੍ਹਾਂ ਸਭਨਾਂ ਨੇ ਉਹ ਨੂੰ ਮਾਰੇ ਜਾਣ ਦੇ ਲਾਇਕ ਠਹਿਰਾਇਆ।
¶ ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲਾਸ਼ਾਂ ਸਲੀਬ ਤੇ ਟੰਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖ਼ਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋੜਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲਾਸ਼ਾਂ ਨੂੰ ਉਤਾਰਿਆ ਜਾ ਸਕੇ।
ਸੋ ਜੇ ਮੈਂ ਕੁਝ ਗਲਤ ਕੀਤਾ ਅਤੇ ਕਤਲ ਦੇ ਲਾਇਕ ਕੋਈ ਕੰਮ ਕੀਤਾ ਹੋਵੇ ਤਾਂ ਮੈਂ ਕਤਲ ਹੋਣ ਵਿੱਚ ਕੋਈ ਇਨਕਾਰ ਨਹੀਂ ਕਰਦਾ ਪਰ ਜੇ ਉਨ੍ਹਾਂ ਗੱਲਾਂ ਵਿੱਚੋਂ ਕੁਝ ਵੀ ਸਾਬਤ ਨਾ ਹੋਵੇ ਜਿਨ੍ਹਾਂ ਦਾ ਇਹ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤਾਂ ਕਿਸੇ ਦੀ ਹਿੰਮਤ ਨਹੀਂ ਜੋ ਮੈਨੂੰ ਉਨ੍ਹਾਂ ਦੇ ਹਵਾਲੇ ਕਰੇ। ਮੈਂ ਕੈਸਰ ਦੀ ਦੁਹਾਈ ਦਿੰਦਾ ਹਾਂ!
ਅਤੇ ਅਲੱਗ ਜਾ ਕੇ ਆਪਸ ਵਿੱਚ ਗੱਲਾਂ ਕਰ ਕੇ ਕਹਿਣ ਲੱਗੇ ਜੋ ਇਹ ਮਨੁੱਖ ਤਾਂ ਮਾਰੇ ਜਾਣ ਜਾਂ ਕੈਦ ਹੋਣ ਦੇ ਲਾਇਕ ਕੁਝ ਨਹੀਂ ਕਰਦਾ।