TSK

TSK · ਬਿਵਸਥਾ 21:23

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਲੋਕਾਂ ਦੇ ਸਾਰੇ ਮੁਖੀਆਂ ਨੂੰ ਲੈ ਕੇ ਯਹੋਵਾਹ ਦੇ ਅੱਗੇ ਧੁੱਪ ਵਿੱਚ ਟੰਗ ਦੇ ਤਾਂ ਜੋ ਯਹੋਵਾਹ ਦਾ ਕ੍ਰੋਧ ਇਸਰਾਏਲ ਤੋਂ ਟਲ ਜਾਵੇ।

ਜਿਸ ਦੇਸ ਵਿੱਚ ਤੁਸੀਂ ਵਾਸ ਕਰੋਗੇ ਮੈਂ ਤੁਹਾਡੇ ਵਿਚਕਾਰ ਵੱਸਾਂਗਾ, ਉਸ ਨਗਰ ਨੂੰ ਤੁਸੀਂ ਭਰਿਸ਼ਟ ਨਾ ਕਰਨਾ, ਕਿਉਂ ਜੋ ਮੈਂ ਯਹੋਵਾਹ ਇਸਰਾਏਲੀਆਂ ਵਿੱਚ ਵੱਸਦਾ ਹਾਂ।

ਤੁਸੀਂ ਕੋਈ ਘਿਣਾਉਣੀ ਚੀਜ਼ ਆਪਣੇ ਘਰ ਨੂੰ ਨਾ ਲਿਆਓ ਕਿਤੇ ਤੁਸੀਂ ਉਸ ਦੀ ਤਰ੍ਹਾਂ ਘਿਣਾਉਣੇ ਹੋ ਜਾਓ। ਤੁਸੀਂ ਉਸ ਤੋਂ ਨਫ਼ਰਤ ਹੀ ਨਫ਼ਰਤ ਅਤੇ ਘਿਣ ਹੀ ਘਿਣ ਕਰਿਓ ਕਿਉਂ ਜੋ ਉਹ ਇੱਕ ਘਿਣਾਉਣੀ ਚੀਜ਼ ਹੈ।

ਇਸੇ ਲਈ ਇਸਰਾਏਲੀ ਆਪਣੇ ਵੈਰੀਆਂ ਦੇ ਅੱਗੇ ਸਾਹਮਣਾ ਨਾ ਕਰ ਸਕੇ ਸਗੋਂ ਵੈਰੀਆਂ ਦੇ ਅੱਗੋਂ ਪਿੱਠ ਵਿਖਾਈ ਕਿਉਂ ਜੋ ਉਹ ਸਰਾਪੇ ਗਏ ਸਨ। ਸੋ ਹੁਣ ਮੈਂ ਅੱਗੇ ਨੂੰ ਤੁਹਾਡੇ ਨਾਲ ਨਾ ਹੋਵਾਂਗਾ ਜਦ ਤੁਸੀਂ ਉਸ ਚੜ੍ਹਾਵੇ ਦੀ ਚੀਜ਼ ਨੂੰ ਆਪਣੇ ਵਿੱਚੋਂ ਨਾਸ ਨਾ ਕਰ ਸੁੱਟੋ।

ਇਸ ਤੋਂ ਬਾਅਦ ਯਹੋਸ਼ੁਆ ਨੇ ਉਹਨਾਂ ਨੂੰ ਜਾਨੋਂ ਮਾਰ ਸੁੱਟਿਆ ਅਤੇ ਉਹਨਾਂ ਨੂੰ ਪੰਜਾਂ ਰੁੱਖਾਂ ਉੱਤੇ ਟੰਗ ਦਿੱਤਾ ਅਤੇ ਉਹ ਸ਼ਾਮਾਂ ਤੱਕ ਉਹਨਾਂ ਰੁੱਖਾਂ ਉੱਤੇ ਟੰਗੇ ਰਹੇ।

ਸੋ ਉਹ ਦੇ ਪੁੱਤਰਾਂ ਵਿੱਚੋਂ ਸੱਤ ਜਣੇ ਸਾਨੂੰ ਸੌਂਪ ਦਿਓ ਜੋ ਅਸੀਂ ਉਨ੍ਹਾਂ ਨੂੰ ਯਹੋਵਾਹ ਦੇ ਲਈ ਯਹੋਵਾਹ ਦੇ ਚੁਣੇ ਹੋਏ ਸ਼ਾਊਲ ਦੇ ਗਿਬਆਹ ਵਿੱਚ ਫਾਹੇ ਦੇਈਏ। ਤਦ ਰਾਜਾ ਨੇ ਆਖਿਆ, ਮੈਂ ਉਨ੍ਹਾਂ ਨੂੰ ਸੌਂਪ ਦਿਆਂਗਾ

¶ ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲਾਸ਼ਾਂ ਸਲੀਬ ਤੇ ਟੰਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖ਼ਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋੜਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲਾਸ਼ਾਂ ਨੂੰ ਉਤਾਰਿਆ ਜਾ ਸਕੇ।

ਜੇ ਕੋਈ ਪ੍ਰਭੂ ਨਾਲ ਪਿਆਰ ਨਹੀਂ ਰੱਖਦਾ ਤਾਂ ਉਹ ਸਰਾਪਤ ਹੋਵੇ! ਹੇ ਸਾਡੇ ਪ੍ਰਭੂ, ਆ!

ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ।