ਬਿਵਸਥਾ 33:26
TSK
ਹੇ ਯਸ਼ੁਰੂਨ, ਪਰਮੇਸ਼ੁਰ ਵਰਗਾ ਕੋਈ ਨਹੀਂ ਹੈ, ਜੋ ਤੇਰੀ ਸਹਾਇਤਾ ਕਰਨ ਲਈ ਅਕਾਸ਼ ਉੱਤੇ, ਅਤੇ ਆਪਣੇ ਪ੍ਰਤਾਪ ਵਿੱਚ ਬੱਦਲਾਂ ਉੱਤੇ ਸਵਾਰ ਹੈ।
TSK
Treasury of Scripture Knowledge references in ਪੰਜਾਬੀ IRV.
ਹੇ ਯਸ਼ੁਰੂਨ, ਪਰਮੇਸ਼ੁਰ ਵਰਗਾ ਕੋਈ ਨਹੀਂ ਹੈ, ਜੋ ਤੇਰੀ ਸਹਾਇਤਾ ਕਰਨ ਲਈ ਅਕਾਸ਼ ਉੱਤੇ, ਅਤੇ ਆਪਣੇ ਪ੍ਰਤਾਪ ਵਿੱਚ ਬੱਦਲਾਂ ਉੱਤੇ ਸਵਾਰ ਹੈ।
ਤਦ ਮੇਰੇ ਕਦਮ ਦਹੀਂ ਨਾਲ ਧੋਤੇ ਜਾਂਦੇ, ਅਤੇ ਚੱਟਾਨ ਮੇਰੇ ਲਈ ਤੇਲ ਦੀਆਂ ਧਾਰਾਂ ਵਗਾਉਂਦੀ ਸੀ।
ਜਦ ਉਹ ਉਨ੍ਹਾਂ ਨੂੰ ਵਿਰਾਨਿਆਂ ਦੇ ਵਿੱਚੋਂ ਦੀ ਲੈ ਗਿਆ, ਤਾਂ ਉਹ ਪਿਆਸੇ ਨਾ ਹੋਏ, ਉਸ ਨੇ ਉਹਨਾਂ ਦੇ ਲਈ ਚੱਟਾਨ ਵਿੱਚੋਂ ਪਾਣੀ ਵਗਾਇਆ, ਉਸ ਨੇ ਚੱਟਾਨ ਨੂੰ ਪਾੜਿਆ ਅਤੇ ਪਾਣੀ ਫੁੱਟ ਨਿੱਕਲਿਆ।
ਤੂੰ ਸੋਨੇ, ਚਾਂਦੀ ਨਾਲ ਸੁੰਦਰ ਬਣ ਗਈ ਅਤੇ ਤੇਰੇ ਕੱਪੜੇ ਕਤਾਨੀ, ਰੇਸ਼ਮੀ ਅਤੇ ਕਸੀਦਾਕਾਰੀ ਦੇ ਸਨ ਅਤੇ ਤੂੰ ਮੈਦਾ, ਸ਼ਹਿਦ ਤੇ ਤੇਲ ਖਾਂਦੀ ਸੀ। ਤੂੰ ਬਹੁਤ ਸੁੰਦਰ ਸੀ ਅਤੇ ਤੂੰ ਰਾਣੀ ਬਣ ਗਈ।
ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੈਰੀ ਨੇ ਤੁਹਾਡੇ ਵਿਰੁੱਧ ਆਖਿਆ ਹੈ, ਆਹਾ! ਉੱਚੇ-ਉੱਚੇ ਪੁਰਾਣੇ ਸਥਾਨ ਸਾਡੇ ਕਬਜ਼ੇ ਲਈ ਹੋ ਗਏ ਹਨ।