ਬਿਨਯਾਮੀਨ ਦੇ ਗੋਤ ਤੋਂ ਰਾਫ਼ੂ ਦਾ ਪੁੱਤਰ ਪਲਟੀ।
TSK
TSK · ਬਿਵਸਥਾ 7:21
Treasury of Scripture Knowledge references in ਪੰਜਾਬੀ IRV.
ਅਤੇ ਉਹ ਇਸ ਦੇਸ ਦੇ ਵਸਨੀਕਾਂ ਨੂੰ ਦੱਸਣਗੇ। ਉਨ੍ਹਾਂ ਨੇ ਸੁਣਿਆ ਹੈ ਕਿ ਤੂੰ ਯਹੋਵਾਹ ਇਸ ਪਰਜਾ ਦੇ ਵਿੱਚ ਹੈਂ ਅਤੇ ਤੂੰ ਯਹੋਵਾਹ ਉਨ੍ਹਾਂ ਨੂੰ ਆਹਮੋ-ਸਾਹਮਣੇ ਵਿਖਾਈ ਦਿੰਦਾ ਹੈਂ ਅਤੇ ਤੇਰਾ ਬੱਦਲ ਉਨ੍ਹਾਂ ਦੇ ਉੱਤੇ ਖੜ੍ਹਾ ਰਹਿੰਦਾ ਹੈ ਅਤੇ ਤੂੰ ਉਨ੍ਹਾਂ ਦੇ ਅੱਗੇ-ਅੱਗੇ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਅੱਗ ਦੇ ਥੰਮ੍ਹ ਵਿੱਚ ਚੱਲਦਾ ਹੈਂ।
ਅਤੇ ਉਹ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਇਕੱਠੇ ਹੋਏ ਅਤੇ ਉਨ੍ਹਾਂ ਨੂੰ ਆਖਿਆ, ਹੁਣ ਤਾਂ ਬਸ ਕਰੋ ਕਿਉਂ ਜੋ ਸਾਰੀ ਮੰਡਲੀ ਦੇ ਲੋਕ ਪਵਿੱਤਰ ਹਨ ਅਤੇ ਯਹੋਵਾਹ ਉਨ੍ਹਾਂ ਦੇ ਵਿੱਚ ਹੈ। ਤੁਸੀਂ ਫਿਰ ਕਿਵੇਂ ਆਪਣੇ ਆਪ ਨੂੰ ਯਹੋਵਾਹ ਦੀ ਸਭਾ ਨਾਲੋਂ ਉੱਚਾ ਬਣਾਉਂਦੇ ਹੋ?
ਉਸ ਨੇ ਯਾਕੂਬ ਵਿੱਚ ਬੁਰਿਆਈ ਨਹੀਂ ਦੇਖੀ, ਨਾ ਇਸਰਾਏਲ ਵਿੱਚ ਚਲਾਕੀ ਵੇਖੀ। ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ, ਅਤੇ ਰਾਜੇ ਦੀ ਲਲਕਾਰ ਉਹ ਦੇ ਵਿੱਚ ਹੈ।
ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ। ਉਹ ਮਹਾਨ, ਸ਼ਕਤੀਮਾਨ ਅਤੇ ਭੈਅ ਦਾਇਕ ਪਰਮੇਸ਼ੁਰ ਹੈ, ਜਿਹੜਾ ਕਿਸੇ ਦਾ ਪੱਖਪਾਤ ਨਹੀਂ ਕਰਦਾ ਅਤੇ ਨਾ ਕਿਸੇ ਤੋਂ ਰਿਸ਼ਵਤ ਲੈਂਦਾ ਹੈ।
ਤਦ ਉਸ ਸ਼ਹਿਰ ਦੇ ਬਜ਼ੁਰਗ ਉਸ ਮਨੁੱਖ ਨੂੰ ਸੱਦ ਕੇ ਉਹ ਦੇ ਨਾਲ ਗੱਲ ਕਰਨ ਅਤੇ ਜੇਕਰ ਉਹ ਖੜ੍ਹਾ ਹੋ ਕੇ ਆਖੇ, “ਮੈਂ ਇਸ ਨਾਲ ਵਿਆਹ ਕਰਨਾ ਨਹੀਂ ਚਾਹੁੰਦਾ।”
ਤਦ ਯਹੋਸ਼ੁਆ ਨੇ ਆਖਿਆ ਕਿ ਹੁਣ ਤੁਸੀਂ ਇਸ ਤੋਂ ਜਾਣੋਗੇ ਕਿ ਜਿਉਂਦਾ ਪਰਮੇਸ਼ੁਰ ਤੁਹਾਡੇ ਵਿਚਕਾਰ ਹੈ ਅਤੇ ਉਹ ਕਨਾਨੀਆਂ, ਹਿੱਤੀਆਂ, ਹਿੱਵੀਆਂ, ਫ਼ਰਿੱਜ਼ੀਆਂ, ਗਿਰਗਾਸ਼ੀਆਂ, ਅਮੋਰੀਆਂ ਅਤੇ ਯਬੂਸੀਆਂ ਨੂੰ ਤੁਹਾਡੇ ਅੱਗੋਂ ਉਹਨਾਂ ਦੇ ਦੇਸ ਵਿੱਚੋਂ ਜ਼ਰੂਰ ਬਾਹਰ ਕੱਢ ਦੇਵੇਗਾ।
ਹਾਏ! ਅਜਿਹੇ ਬਲਵੰਤ ਪਰਮੇਸ਼ੁਰ ਦੇ ਹੱਥੋਂ ਸਾਨੂੰ ਕੌਣ ਬਚਾਵੇਗਾ? ਇਹ ਉਹ ਦੇਵਤੇ ਹਨ ਜਿਨ੍ਹਾਂ ਨੇ ਮਿਸਰੀਆਂ ਨੂੰ ਉਜਾੜ ਵਿੱਚ ਸਭ ਪ੍ਰਕਾਰ ਦੀਆਂ ਬਵਾਂ ਨਾਲ ਮਾਰਿਆ ਸੀ।
“ਹੇ ਸਵਰਗ ਦੇ ਪਰਮੇਸ਼ੁਰ ਯਹੋਵਾਹ, ਹੇ ਮਹਾਨ ਅਤੇ ਭੈਅ ਯੋਗ ਪਰਮੇਸ਼ੁਰ! ਤੂੰ ਜੋ ਆਪਣੇ ਪ੍ਰੇਮੀਆਂ ਅਤੇ ਆਪਣੇ ਹੁਕਮ ਮੰਨਣ ਵਾਲਿਆਂ ਨਾਲ ਆਪਣੇ ਨੇਮ ਦੀ ਪਾਲਨਾ ਕਰਦਾ ਹੈਂ ਅਤੇ ਉਨ੍ਹਾਂ ਉੱਤੇ ਦਯਾ ਕਰਦਾ ਹੈਂ,
¶ “ਹੁਣ ਹੇ ਸਾਡੇ ਪਰਮੇਸ਼ੁਰ! ਤੂੰ ਜੋ ਵੱਡਾ ਅਤੇ ਬਲਵੰਤ ਅਤੇ ਭੈਅ ਯੋਗ ਪਰਮੇਸ਼ੁਰ ਹੈ ਅਤੇ ਆਪਣੇ ਨੇਮ ਦੀ ਪਾਲਣਾ ਕਰਦਾ ਅਤੇ ਦਯਾ ਕਰਦਾ ਹੈਂ, ਇਹ ਸਾਰਾ ਕਸ਼ਟ ਜਿਹੜਾ ਅੱਸ਼ੂਰ ਦੇ ਰਾਜਿਆਂ ਦੇ ਦਿਨਾਂ ਤੋਂ ਲੈ ਕੇ ਅੱਜ ਦੇ ਦਿਨ ਤੱਕ ਸਾਡੇ ਉੱਤੇ ਅਤੇ ਸਾਡੇ ਰਾਜਿਆਂ, ਸਾਡੇ ਹਾਕਮਾਂ, ਸਾਡੇ ਜਾਜਕਾਂ, ਸਾਡੇ ਨਬੀਆਂ, ਸਾਡੇ ਪੁਰਖਿਆਂ ਅਤੇ ਤੇਰੀ ਸਾਰੀ ਪਰਜਾ ਉੱਤੇ ਬੀਤਿਆ ਹੈ, ਉਹ ਤੇਰੇ ਸਨਮੁਖ ਮਾਮੂਲੀ ਨਾ ਜਾਣਿਆ ਜਾਵੇ,
ਪਰਮੇਸ਼ੁਰ ਉਹ ਦੇ ਵਿੱਚ ਹੈ, ਉਹ ਨਾ ਡੋਲੇਗਾ, ਪਰਮੇਸ਼ੁਰ ਅੰਮ੍ਰਿਤ ਵੇਲੇ ਉਹ ਦੀ ਸਹਾਇਤਾ ਕਰੇਗਾ।
ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ।
ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਹੇ ਯਹੋਵਾਹ, ਤੇਰੇ ਤੁੱਲ ਸ਼ਕਤੀਮਾਨ ਕੌਣ ਹੈ? ਤੇਰੀ ਵਫ਼ਾਦਾਰੀ ਤੇਰੇ ਆਲੇ-ਦੁਆਲੇ ਹੈ,
¶ ਹੇ ਜਾਤੀ ਜਾਤੀ ਦੇ ਲੋਕੋ! ਮਿਲ ਜਾਓ, ਪਰ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਹੇ ਸਾਰੇ ਦੂਰ ਦੇਸ ਦਿਓ, ਕੰਨ ਲਾਓ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ!
ਵੇਖ, ਮੈਂ ਯਰੂਸ਼ਲਮ ਨੂੰ ਆਲੇ-ਦੁਆਲੇ ਦੇ ਸਾਰੇ ਲੋਕਾਂ ਲਈ ਲੁੜਕਣ ਦਾ ਕਟੋਰਾ ਠਹਿਰਾਉਂਦਾ ਹਾਂ ਅਤੇ ਇਹ ਯਹੂਦਾਹ ਦੇ ਵਿਰੁੱਧ ਵੀ ਹੋਵੇਗਾ ਜਦ ਯਰੂਸ਼ਲਮ ਦੇ ਵਿਰੁੱਧ ਘੇਰਾ ਪਾਇਆ ਜਾਵੇਗਾ।