ਕੂਚ 32:20
TSK
ਅਤੇ ਉਸ ਵੱਛੇ ਨੂੰ ਜਿਹੜਾ ਉਨ੍ਹਾਂ ਨੇ ਬਣਾਇਆ ਸੀ ਲੈ ਕੇ ਅੱਗ ਵਿੱਚ ਸਾੜ ਸੁੱਟਿਆ ਅਤੇ ਪੀਹ ਕੇ ਧੂੜ ਜਿਹਾ ਮਹੀਨ ਕਰ ਦਿੱਤਾ ਅਤੇ ਪਾਣੀ ਉੱਤੇ ਖਿਲਾਰ ਦਿੱਤਾ ਅਤੇ ਇਸਰਾਏਲੀਆਂ ਨੂੰ ਪਿਲਾ ਛੱਡਿਆ।
TSK
Treasury of Scripture Knowledge references in ਪੰਜਾਬੀ IRV.
ਅਤੇ ਉਸ ਵੱਛੇ ਨੂੰ ਜਿਹੜਾ ਉਨ੍ਹਾਂ ਨੇ ਬਣਾਇਆ ਸੀ ਲੈ ਕੇ ਅੱਗ ਵਿੱਚ ਸਾੜ ਸੁੱਟਿਆ ਅਤੇ ਪੀਹ ਕੇ ਧੂੜ ਜਿਹਾ ਮਹੀਨ ਕਰ ਦਿੱਤਾ ਅਤੇ ਪਾਣੀ ਉੱਤੇ ਖਿਲਾਰ ਦਿੱਤਾ ਅਤੇ ਇਸਰਾਏਲੀਆਂ ਨੂੰ ਪਿਲਾ ਛੱਡਿਆ।
ਉਸ ਨੇ ਇਸਰਾਏਲ ਦੇ ਸਾਰੇ ਦੇਸ ਵਿੱਚ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਟੁੰਡ ਦੇਵਤਿਆਂ ਨੂੰ ਅਤੇ ਘੜ੍ਹੀਆਂ ਹੋਈਆਂ ਮੂਰਤਾਂ ਨੂੰ ਭੰਨ ਤੋੜ ਕੇ ਪੀਪਾ ਕਰ ਸੁੱਟਿਆ ਅਤੇ ਸੂਰਜ ਦੀਆਂ ਸਾਰੀਆਂ ਮੂਰਤਾਂ ਨੂੰ ਵੱਢ ਸੁੱਟਿਆ ਤਾਂ ਉਹ ਯਰੂਸ਼ਲਮ ਨੂੰ ਮੁੜਿਆ।
ਤਦ ਤੁਸੀਂ ਚਾਂਦੀ ਨਾਲ ਮੜ੍ਹੀਆਂ ਹੋਈਆਂ ਆਪਣੀਆਂ ਉੱਕਰੀਆਂ ਮੂਰਤਾਂ ਨੂੰ, ਅਤੇ ਸੋਨਾ ਚੜ੍ਹੇ ਹੋਏ ਆਪਣੇ ਢਲੇ ਹੋਏ ਬੁੱਤਾਂ ਨੂੰ ਅਸ਼ੁੱਧ ਕਰੋਗੇ, ਤੁਸੀਂ ਉਹਨਾਂ ਨੂੰ ਗੰਦੇ ਕੱਪੜਿਆਂ ਵਾਂਗੂੰ ਖਿਲਾਰ ਦਿਓਗੇ, ਤੁਸੀਂ ਉਹਨਾਂ ਨੂੰ ਆਖੋਗੇ, ਦੂਰ ਹੋਵੋ!
ਇਸ ਲਈ ਕਿ ਇਫ਼ਰਾਈਮ ਨੇ ਪਾਪ ਕਰਨ ਲਈ ਬਹੁਤੀਆਂ ਜਗਵੇਦੀਆਂ ਬਣਾਈਆਂ, ਉਹ ਉਸ ਦੇ ਲਈ ਪਾਪ ਕਰਨ ਦੀਆਂ ਜਗਵੇਦੀਆਂ ਹੋ ਗਈਆਂ।