TSK

TSK · ਉਪਦੇਸ਼ਕ 2:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਸੋ ਹਿਜ਼ਕੀਯਾਹ ਨੇ ਸਾਰੇ ਯਹੂਦਾਹ ਵਿੱਚ ਇਸੇ ਤਰ੍ਹਾਂ ਕੀਤਾ ਅਤੇ ਜੋ ਕੁਝ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਅਤੇ ਠੀਕ ਅਤੇ ਸੱਚ ਸੀ ਉਹੀ ਕੀਤਾ

ਉਸ ਨੇ ਉਹੋ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਪਿਤਾ ਦਾਊਦ ਦੇ ਮਾਰਗਾਂ ਉੱਤੇ ਚੱਲਦਾ ਰਿਹਾ ਅਤੇ ਸੱਜੇ ਖੱਬੇ ਨਾ ਮੁੜਿਆ।

¶ ਯਹੋਯਾਕੀਮ ਪੱਚੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਗਿਆਰ੍ਹਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਾ ਸੀ

ਉਨ੍ਹਾਂ ਦੇ ਅੰਦਰ ਇਹ ਭੁਲੇਖਾ ਹੈ ਕਿ ਸਾਡੀਆਂ ਕਬਰਾਂ ਸਦਾ ਤੱਕ ਅਤੇ ਸਾਡੇ ਨਿਵਾਸ ਪੀੜ੍ਹੀਓਂ ਪੀੜ੍ਹੀ ਰਹਿਣਗੇ, ਓਹ ਆਪਣੀਆਂ ਭੂਮੀਆਂ ਉੱਤੇ ਆਪਣੇ ਨਾਮ ਰੱਖਦੇ ਹਨ।

ਯੁੱਧ ਦੇ ਹਥਿਆਰਾਂ ਨਾਲੋਂ ਬੁੱਧ ਚੰਗੀ ਹੈ ਪਰ ਇੱਕ ਪਾਪੀ ਮਨੁੱਖ ਬਹੁਤ ਸਾਰੀ ਭਲਿਆਈ ਦਾ ਨਾਸ ਕਰਦਾ ਹੈ।

ਤੇਰਾ ਦਿਲ ਅਤੇ ਤੇਰੀਆਂ ਅੱਖੀਆਂ ਕੇਵਲ ਨਹੱਕੇ ਲੋਭ ਉੱਤੇ, ਬੇਦੋਸ਼ਿਆਂ ਦਾ ਲਹੂ ਵਹਾਉਣ ਉੱਤੇ, ਜ਼ੁਲਮ ਅਤੇ ਸਖ਼ਤੀ ਕਰਨ ਉੱਤੇ ਲੱਗੀਆਂ ਹਨ!।