ਹੇ ਯਹੋਵਾਹ, ਵਡਿਆਈ, ਸ਼ਕਤੀ, ਪਰਤਾਪ, ਫ਼ਤਹ ਅਤੇ ਮਹਿਮਾ ਤੇਰੀ ਹੀ ਹੈ, ਕਿਉਂ ਜੋ ਸੱਭੋ ਕੁਝ ਜਿਹੜਾ ਅਕਾਸ਼ ਅਤੇ ਧਰਤੀ ਦੇ ਵਿੱਚ ਹੈ ਤੇਰਾ ਹੀ ਹੈ। ਹੇ ਯਹੋਵਾਹ, ਰਾਜ ਤੇਰਾ ਹੀ ਹੈ, ਤੂੰ ਸਭਨਾਂ ਦੇ ਸਿਰ ਉੱਤੇ ਅੱਤ ਉੱਚੇ ਤੋਂ ਉੱਚਾ ਹੈਂ।
TSK
TSK · ਅਫ਼ਸੀਆਂ 3:21
Treasury of Scripture Knowledge references in ਪੰਜਾਬੀ IRV.
ਅਤੇ ਉਹ ਦਾ ਤੇਜਵਾਨ ਨਾਮ ਸਦਾ ਤੱਕ ਮੁਬਾਰਕ ਹੋਵੇ, ਅਤੇ ਸਾਰੀ ਧਰਤੀ ਉਹ ਦੇ ਤੇਜ ਨਾਲ ਭਰਪੂਰ ਹੋਵੇ! ਆਮੀਨ ਤੇ ਆਮੀਨ!। ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾਂ ਸਮਾਪਤ ਹੋਈਆਂ।
ਉਹ ਇੱਕ ਦੂਜੇ ਨੂੰ ਪੁਕਾਰ-ਪੁਕਾਰ ਕੇ ਆਖਦੇ ਸਨ, - “ਸੈਨਾਂ ਦਾ ਯਹੋਵਾਹ ਪਵਿੱਤਰ, ਪਵਿੱਤਰ, ਪਵਿੱਤਰ, ਸਾਰੀ ਧਰਤੀ ਉਹ ਦੇ ਪਰਤਾਪ ਨਾਲ ਭਰੀ ਹੋਈ ਹੈ।”
‹ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ,› ‹ਸਗੋਂ ਬੁਰਿਆਈ ਤੋਂ ਬਚਾ। ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ। ਆਮੀਨ।›
ਕਿਉਂ ਜੋ ਉਸ ਤੋਂ ਅਤੇ ਉਸੇ ਦੇ ਵਸੀਲੇ ਨਾਲ ਅਤੇ ਉਸੇ ਦੇ ਲਈ, ਸਾਰੀਆਂ ਵਸਤਾਂ ਹੋਈਆਂ ਹਨ। ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।
ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।
ਕਿ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਯੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਪਰਗਟ ਕਰੇ!
ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੂ ਹੈ।
ਪ੍ਰਭੂ ਮੈਨੂੰ ਹਰੇਕ ਬੁਰੇ ਕੰਮ ਤੋਂ ਛੁਡਾਵੇਗਾ ਅਤੇ ਆਪਣੇ ਸਵਰਗ ਰਾਜ ਲਈ ਮੁਕਤੀ ਦੇ ਕੇ ਸੰਭਾਲ ਰੱਖੇਗਾ। ਉਹ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।
ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੇ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ!। ਆਮੀਨ।
ਪਰਾਕਰਮ ਜੁੱਗੋ-ਜੁੱਗ ਉਸਦਾ ਹੋਵੇ। ਆਮੀਨ।
ਉਸੇ ਦੀ ਅਰਥਾਤ ਉਸ ਅਦੁੱਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀਦਾਤਾ ਹੈ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੱਕ ਮਹਿਮਾ, ਪਰਾਕਰਮ, ਮਹਾਨਤਾ ਅਤੇ ਅਧਿਕਾਰ ਹੋਵੇ। ਆਮੀਨ।
ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,