TSK

TSK · ਕੂਚ 10:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਅਕਾਸ਼ ਵੱਲ ਵਧਾ ਤਾਂ ਜੋ ਸਾਰੇ ਮਿਸਰ ਦੇਸ ਵਿੱਚ ਆਦਮੀ ਉੱਤੇ, ਡੰਗਰ ਉੱਤੇ ਅਤੇ ਖੇਤ ਦੀ ਸਾਰੀ ਸਾਗ ਪੱਤ ਉੱਤੇ ਮਿਸਰ ਦੇਸ ਵਿੱਚ ਗੜੇ ਪੈਣ।

ਕੀ ਪਰਮੇਸ਼ੁਰ ਨੇ ਕਦੀ ਜਤਨ ਕੀਤਾ ਕਿ ਜਾ ਕੇ ਆਪਣੇ ਲਈ ਇੱਕ ਕੌਮ ਨੂੰ ਦੂਜੀ ਕੌਮ ਦੇ ਵਿੱਚੋਂ ਪਰਤਾਵਿਆਂ, ਨਿਸ਼ਾਨਾਂ, ਅਚਰਜ਼ ਕੰਮਾਂ, ਯੁੱਧ, ਸ਼ਕਤੀਸ਼ਾਲੀ ਹੱਥ, ਪਸਾਰੀ ਹੋਈ ਬਾਂਹ ਅਤੇ ਵੱਡੇ-ਵੱਡੇ ਡਰਾਵਿਆਂ ਨਾਲ ਕੱਢ ਲਿਆਵੇ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਤੁਹਾਡੇ ਲਈ ਕੀਤਾ?

ਦਿਨ ਵੇਲੇ ਉਨ੍ਹਾਂ ਉੱਤੇ ਹਨ੍ਹੇਰਾ ਛਾ ਜਾਂਦਾ ਹੈ, ਅਤੇ ਦੁਪਹਿਰ ਨੂੰ ਉਹ ਰਾਤ ਦੀ ਤਰ੍ਹਾਂ ਟੋਹੰਦੇ ਫਿਰਦੇ ਹਨ।

ਉਸ ਨੇ ਬੁਰਿਆਈ ਦੇ ਦੂਤਾਂ ਨੂੰ ਭੇਜ ਕੇ ਆਪਣੇ ਕ੍ਰੋਧ ਦਾ ਡਾਢਾ ਕਹਿਰ, ਰੋਸਾ, ਗਜ਼ਬ ਅਤੇ ਬਿਪਤਾ ਉਨ੍ਹਾਂ ਉੱਤੇ ਪਾ ਦਿੱਤੀ।

ਦੁਸ਼ਟਾਂ ਦਾ ਰਾਹ ਘੁੱਪ ਹਨੇਰ ਵਰਗਾ ਹੈ, ਉਹ ਜਾਣਦੇ ਵੀ ਨਹੀਂ ਕੀ ਉਹਨਾਂ ਨੂੰ ਕਿਸ ਤੋਂ ਠੋਕਰ ਲੱਗਦੀ ਹੈ।

ਕਿਉਂ ਜੋ ਉਹ ਵਿਅਰਥ ਹੀ ਆਇਆ ਅਤੇ ਹਨੇਰੇ ਵਿੱਚ ਹੀ ਚੱਲਿਆ ਗਿਆ ਅਤੇ ਉਸ ਦਾ ਨਾਮ ਵੀ ਹਨੇਰੇ ਵਿੱਚ ਹੀ ਲੁੱਕ ਗਿਆ,

ਤਦ ਉਹ ਧਰਤੀ ਵੱਲ ਤੱਕਣਗੇ ਅਤੇ ਵੇਖੋ! ਬਿਪਤਾ ਅਤੇ ਹਨ੍ਹੇਰਾ, ਕਸ਼ਟ ਦੀ ਧੁੰਦ ਵਿਖਾਈ ਦੇਵੇਗੀ! ਅਤੇ ਉਹ ਗੂੜ੍ਹੇ ਹਨੇਰੇ ਵਿੱਚ ਧੱਕੇ ਜਾਣਗੇ।

¶ ਦੁਪਹਿਰ ਤੋਂ ਲੈ ਕੇ ਤੀਜੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ।

¶ ਹੁਣ ਦੂਸਰੇ ਪਹਿਰ ਤੋਂ ਤੀਸਰੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ।

ਉਹ ਸੁੱਕੇ ਖੂਹ ਹਨ। ਉਹ ਹਨੇਰੀ ਦੇ ਉਡਾਏ ਹੋਏ ਬੱਦਲ ਹਨ ਜਿਨ੍ਹਾਂ ਲਈ ਅਨ੍ਹੇਰ ਘੁੱਪ ਰੱਖਿਆ ਹੋਇਆ ਹੈ।

ਇਹ ਸਮੁੰਦਰ ਦੀਆਂ ਤੂਫਾਨੀ ਲਹਿਰਾਂ ਹਨ ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੀਆਂ ਹਨ। ਇਹ ਘੁੰਮਣ ਵਾਲੇ ਤਾਰੇ ਹਨ ਜਿਨ੍ਹਾਂ ਲਈ ਸਦਾ ਤੱਕ ਦਾ ਘੁੱਪ ਹਨ੍ਹੇਰਾ ਘੇਰ ਰੱਖਿਆ ਹੋਇਆ ਹੈ।