ਤਾਂ ਉਸ ਨੇ ਮੂਸਾ ਅਤੇ ਹਾਰੂਨ ਨੂੰ ਰਾਤੀਂ ਬੁਲਵਾ ਕੇ ਆਖਿਆ, ਉੱਠੋ ਅਤੇ ਮੇਰੇ ਲੋਕਾਂ ਵਿੱਚੋਂ ਨਿੱਕਲ ਜਾਓ ਤੁਸੀਂ ਵੀ ਅਤੇ ਇਸਰਾਏਲੀ ਵੀ ਅਤੇ ਜਾ ਕੇ ਆਪਣੀ ਗੱਲ ਦੇ ਅਨੁਸਾਰ ਯਹੋਵਾਹ ਦੀ ਉਪਾਸਨਾ ਕਰੋ।
TSK
TSK · ਕੂਚ 11:8
Treasury of Scripture Knowledge references in ਪੰਜਾਬੀ IRV.
ਤਦ ਸਾਰੀਆਂ ਕੌਮਾਂ ਵੀ ਆਖਣਗੀਆਂ ਕਿ ਯਹੋਵਾਹ ਨੇ ਇਸ ਦੇਸ਼ ਨਾਲ ਅਜਿਹਾ ਕਿਉਂ ਕੀਤਾ ਅਤੇ ਇਸ ਵੱਡੇ ਕ੍ਰੋਧ ਦੇ ਭੜਕਣ ਦਾ ਕਾਰਨ ਕੀ ਹੈ?
¶ ਬਾਰਾਕ ਨੇ ਜ਼ਬੂਲੁਨ ਅਤੇ ਨਫ਼ਤਾਲੀ ਦੇ ਲੋਕਾਂ ਨੂੰ ਕਾਦੇਸ਼ ਵਿੱਚ ਇਕੱਠੇ ਬੁਲਾ ਲਿਆ ਅਤੇ ਉਹ ਆਪਣੇ ਨਾਲ ਦਸ ਹਜ਼ਾਰ ਮਨੁੱਖ ਲੈ ਕੇ ਚੜ੍ਹਿਆ ਅਤੇ ਦਬੋਰਾਹ ਵੀ ਉਸ ਦੇ ਨਾਲ ਗਈ।
ਤਾਂ ਬਨ-ਹਦਦ ਨੇ ਉਹ ਨੂੰ ਆਖ ਭੇਜਿਆ ਕਿ ਜੇ ਸਾਮਰਿਯਾ ਦੀ ਧੂੜ ਉਨ੍ਹਾਂ ਸਭਨਾਂ ਲੋਕਾਂ ਲਈ ਜੋ ਮੇਰੇ ਅਧੀਨ ਹਨ ਮੁੱਠ ਭਰਨ ਲਈ ਪੂਰੀ ਹੀ ਹੋਵੇ ਤਾਂ ਦੇਵਤੇ ਮੇਰੇ ਨਾਲ ਅਜਿਹਾ ਹੀ ਕਰਨ ਸਗੋਂ ਇਸ ਨਾਲੋਂ ਵੀ ਵੱਧ।
ਹੇ ਯਹੋਵਾਹ, ਤੂੰ ਆਪਣੇ ਕ੍ਰੋਧ ਨਾਲ ਮੈਨੂੰ ਦਬਕਾ ਨਾ ਦੇ, ਨਾ ਆਪਣੇ ਤੇਜ ਕੋਪ ਨਾਲ ਮੈਨੂੰ ਤਾੜ।
ਮੈਂ ਤੇਰੇ ਸਤਾਉਣ ਵਾਲਿਆਂ ਨੂੰ ਉਹਨਾਂ ਦਾ ਆਪਣਾ ਮਾਸ ਖੁਆਵਾਂਗਾ, ਉਹ ਆਪਣੇ ਲਹੂ ਨਾਲ ਮਸਤਾਨੇ ਹੋਣਗੇ ਜਿਵੇਂ ਮਧ ਨਾਲ, ਅਤੇ ਸਾਰੇ ਪ੍ਰਾਣੀ ਜਾਣਨਗੇ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਅਤੇ ਤੇਰਾ ਛੁਟਕਾਰਾ ਦੇਣ ਵਾਲਾ, ਯਾਕੂਬ ਦਾ ਸ਼ਕਤੀਮਾਨ ਮੈਂ ਹੀ ਹਾਂ।
¶ ਤਦ ਨਬੂਕਦਨੱਸਰ ਆਪਣੇ ਆਪ ਵਿੱਚ ਕ੍ਰੋਧ ਨਾਲ ਭਰ ਗਿਆ ਅਤੇ ਉਹ ਦੇ ਮੂੰਹ ਦਾ ਰੰਗ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਉੱਤੇ ਬਦਲ ਗਿਆ। ਉਹ ਨੇ ਹੁਕਮ ਦਿੱਤਾ ਕਿ ਭੱਠੀ ਨੂੰ ਦਸਤੂਰ ਨਾਲੋਂ ਸੱਤ ਗੁਣਾ ਹੋਰ ਗਰਮਾ ਦਿਓ।
‹ਵੇਖ, ਮੈਂ ਸ਼ੈਤਾਨ ਦੀ ਮੰਡਲੀ ਵਿੱਚੋਂ ਅਰਥਾਤ ਉਹਨਾਂ ਵਿੱਚੋਂ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਪਰ ਉਹ ਯਹੂਦੀ ਨਹੀਂ ਹਨ ਸਗੋਂ ਝੂਠ ਬੋਲਦੇ ਹਨ, ਕਈਆਂ ਨਾਲ ਅਜਿਹਾ ਕਰਾਂਗਾ ਜੋ ਉਹ ਤੇਰੇ ਪੈਰਾਂ ਦੇ ਅੱਗੇ ਮੱਥਾ ਟੇਕਣ ਅਤੇ ਜਾਣ ਲੈਣ ਜੋ ਮੈਂ ਤੇਰੇ ਨਾਲ ਪਿਆਰ ਕੀਤਾ।›