TSK

TSK · ਕੂਚ 13:16

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਯਹੋਵਾਹ ਨੇ ਮੂਸਾ ਨੂੰ ਆਖਿਆ, ਹੁਣ ਤੂੰ ਵੇਖੇਂਗਾ ਕਿ ਮੈਂ ਫ਼ਿਰਊਨ ਨਾਲ ਕੀ ਕਰਾਂਗਾ ਕਿਉਂ ਜੋ ਉਹ ਮੇਰੇ ਹੱਥ ਦੇ ਬਲ ਕਾਰਨ ਉਨ੍ਹਾਂ ਨੂੰ ਜਾਣ ਦੇਵੇਗਾ ਸਗੋਂ ਹੱਥ ਦੇ ਬਲ ਨਾਲ ਉਹ ਉਨ੍ਹਾਂ ਨੂੰ ਆਪਣੇ ਦੇਸ ਵਿੱਚੋਂ ਕੱਢ ਦੇਵੇਗਾ।

ਅਤੇ ਉਹ ਲਹੂ ਤੁਹਾਡੇ ਲਈ ਘਰਾਂ ਉੱਤੇ ਜਿੱਥੇ ਤੁਸੀਂ ਹੋਵੋਗੇ ਨਿਸ਼ਾਨ ਹੋਵੇਗਾ ਅਤੇ ਜਦ ਮੈਂ ਲਹੂ ਨੂੰ ਵੇਖਾਂਗਾ ਮੈਂ ਤੁਹਾਡੇ ਉੱਤੋਂ ਦੀ ਲੰਘ ਜਾਂਵਾਂਗਾ ਅਤੇ ਤੁਹਾਡੇ ਉੱਤੇ ਕੋਈ ਬਵਾ ਜਦ ਮੈਂ ਮਿਸਰ ਦੇਸ ਨੂੰ ਮਾਰਾਂਗਾ ਨਾ ਪਵੇਗੀ ਜਿਹੜੀ ਤੁਹਾਡਾ ਨਾਸ ਕਰੇ।

ਇਹ ਤੁਹਾਡੇ ਹੱਥਾਂ ਉੱਤੇ ਨਿਸ਼ਾਨ ਅਤੇ ਤੁਹਾਡੇ ਨੇਤਰਾਂ ਦੇ ਵਿੱਚ ਯਾਦਗਿਰੀ ਲਈ ਹੋਵੇਗਾ ਤਾਂ ਜੋ ਯਹੋਵਾਹ ਦੀ ਬਿਵਸਥਾ ਤੁਹਾਡੇ ਮੂੰਹ ਵਿੱਚ ਰਹੇ ਕਿਉਂਕਿ ਯਹੋਵਾਹ ਨੇ ਤਕੜੇ ਹੱਥ ਨਾਲ ਤੁਹਾਨੂੰ ਮਿਸਰੋਂ ਕੱਢਿਆ।

ਯਾਦ ਰੱਖ ਕਿ ਤੂੰ ਵੀ ਮਿਸਰ ਦੇਸ਼ ਵਿੱਚ ਗੁਲਾਮ ਸੀ ਅਤੇ ਯਹੋਵਾਹ ਤੇਰੇ ਪਰਮੇਸ਼ੁਰ ਨੇ ਬਲਵੰਤ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਤੈਨੂੰ ਕੱਢ ਲਿਆ, ਇਸ ਲਈ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਸਬਤ ਦੇ ਮੰਨਣ ਦਾ ਹੁਕਮ ਦਿੰਦਾ ਹੈ।

ਤੁਸੀਂ ਉਹਨਾਂ ਨੂੰ ਨਿਸ਼ਾਨੀਆਂ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗੂੰ ਹੋਣ।

ਇਸ ਲਈ ਤੁਸੀਂ ਮੇਰੀਆਂ ਇਨ੍ਹਾਂ ਗੱਲਾਂ ਨੂੰ ਆਪਣੇ ਦਿਲਾਂ ਅਤੇ ਜਾਨਾਂ ਵਿੱਚ ਰੱਖੋ ਅਤੇ ਤੁਸੀਂ ਉਨ੍ਹਾਂ ਨੂੰ ਨਿਸ਼ਾਨ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗੂੰ ਹੋਣ।

ਉਨ੍ਹਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਨੂੰ, ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ, ਛੱਡ ਦਿੱਤਾ, ਅਤੇ ਪਰਾਏ ਦੇਵਤਿਆਂ ਦੀ ਅਰਥਾਤ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੀ ਜੋ ਉਨ੍ਹਾਂ ਦੇ ਆਲੇ-ਦੁਆਲੇ ਰਹਿੰਦੇ ਸਨ, ਪੂਜਾ ਕਰਨ ਲੱਗੇ ਅਤੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ, ਅਤੇ ਯਹੋਵਾਹ ਦਾ ਕ੍ਰੋਧ ਭੜਕਾਇਆ।

ਅਤੇ ਇਸਰਾਏਲ ਨੂੰ ਉਨ੍ਹਾਂ ਦੇ ਵਿੱਚ ਕੱਢ ਲਿਆਇਆ, ਉਹ ਦੀ ਦਯਾ ਸਦਾ ਦੀ ਹੈ,

ਹੁਣ ਹੇ ਪ੍ਰਭੂ ਸਾਡੇ ਪਰਮੇਸ਼ੁਰ, ਜਿਸ ਬਲਵੰਤ ਬਾਂਹ ਨਾਲ ਆਪਣੀ ਪਰਜਾ ਨੂੰ ਮਿਸਰ ਦੇ ਦੇਸ ਵਿੱਚੋਂ ਬਾਹਰ ਕੱਢ ਲਿਆਇਆ ਅਤੇ ਤੂੰ ਆਪਣਾ ਨਾਮ ਵੱਡਾ ਕੀਤਾ ਜਿਵੇਂ ਅੱਜ ਦੇ ਦਿਨ ਹੈ, ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ!