TSK

TSK · ਕੂਚ 13:3

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤੂੰ ਚੰਗੀ ਬਜ਼ੁਰਗੀ ਵਿੱਚ ਦਫ਼ਨਾਇਆ ਜਾਵੇਂਗਾ ਅਤੇ ਚੌਥੀ ਪੀੜ੍ਹੀ ਵਿੱਚ ਓਹ ਵਾਪਿਸ ਮੁੜ ਆਉਣਗੇ ਕਿਉਂਕਿ ਜੋ ਅਮੋਰੀਆਂ ਦੀ ਬੁਰਿਆਈ ਅਜੇ ਪੂਰੀ ਨਹੀਂ ਹੋਈ।

¶ ਯਹੋਵਾਹ ਨੇ ਮੂਸਾ ਨੂੰ ਆਖਿਆ, ਹੁਣ ਤੂੰ ਵੇਖੇਂਗਾ ਕਿ ਮੈਂ ਫ਼ਿਰਊਨ ਨਾਲ ਕੀ ਕਰਾਂਗਾ ਕਿਉਂ ਜੋ ਉਹ ਮੇਰੇ ਹੱਥ ਦੇ ਬਲ ਕਾਰਨ ਉਨ੍ਹਾਂ ਨੂੰ ਜਾਣ ਦੇਵੇਗਾ ਸਗੋਂ ਹੱਥ ਦੇ ਬਲ ਨਾਲ ਉਹ ਉਨ੍ਹਾਂ ਨੂੰ ਆਪਣੇ ਦੇਸ ਵਿੱਚੋਂ ਕੱਢ ਦੇਵੇਗਾ।

ਇਹ ਮਹੀਨਾ ਤੁਹਾਡੇ ਮਹੀਨਿਆਂ ਦਾ ਅਰੰਭ ਹੋਵੇਗਾ ਅਤੇ ਇਹ ਤੁਹਾਡੇ ਸਾਲ ਦੇ ਮਹੀਨਿਆਂ ਵਿੱਚੋਂ ਪਹਿਲਾ ਹੈ।

¶ ਤੁਸੀਂ ਸੱਤ ਦਿਨ ਤੱਕ ਪਤੀਰੀ ਰੋਟੀ ਖਾਓ। ਪਹਿਲੇ ਹੀ ਦਿਨ ਖ਼ਮੀਰ ਆਪਣਿਆਂ ਘਰਾਂ ਤੋਂ ਬਾਹਰ ਕੱਢ ਦੇਣਾ ਕਿਉਂਕਿ ਜਿਹੜਾ ਪਹਿਲੇ ਦਿਨ ਤੋਂ ਸੱਤਵੇਂ ਦਿਨ ਤੱਕ ਕਦੀ ਖ਼ਮੀਰੀ ਰੋਟੀ ਖਾਵੇਗਾ ਉਹ ਪ੍ਰਾਣੀ ਇਸਰਾਏਲ ਵਿੱਚੋਂ ਛੇਕਿਆ ਜਾਵੇਗਾ।

ਚਾਰ ਸੌ ਤੀਹ ਸਾਲਾਂ ਦੇ ਅੰਤ ਵਿੱਚ ਇਸ ਤਰ੍ਹਾਂ ਹੋਇਆ ਕਿ ਉਸੇ ਦਿਨ ਯਹੋਵਾਹ ਦੀਆਂ ਸਾਰੀਆਂ ਸੈਨਾਂ ਮਿਸਰ ਦੇਸ ਤੋਂ ਨਿੱਕਲ ਗਈਆਂ।

ਇਸ ਤਰ੍ਹਾਂ ਹੋਵੇਗਾ ਕਿ ਜਦ ਅੱਗੇ ਨੂੰ ਤੁਹਾਡੇ ਪੁੱਤਰ ਤੁਹਾਡੇ ਤੋਂ ਪੁੱਛਣ ਕਿ ਇਹ ਕੀ ਹੈ? ਤਾਂ ਤੁਸੀਂ ਉਨ੍ਹਾਂ ਨੂੰ ਆਖੋ ਕਿ ਯਹੋਵਾਹ ਨੇ ਸਾਨੂੰ ਮਿਸਰ ਤੋਂ ਗ਼ੁਲਾਮੀ ਦੇ ਘਰ ਤੋਂ ਹੱਥ ਦੇ ਬਲ ਨਾਲ ਕੱਢਿਆ ਸੀ।

ਤੂੰ ਸਬਤ ਦੇ ਦਿਨ ਨੂੰ ਪਵਿੱਤਰ ਜਾਣ ਕੇ ਯਾਦ ਰੱਖ।

ਪਤੀਰੀ ਰੋਟੀ ਦਾ ਪਰਬ ਮਨਾਈਂ। ਤੂੰ ਸੱਤ ਦਿਨ ਪਤੀਰੀ ਰੋਟੀ ਖਾਵੀਂ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਹੈ ਅਬੀਬ ਦੇ ਮਹੀਨੇ ਦੇ ਠਹਿਰਾਏ ਹੋਏ ਸਮੇਂ ਉੱਤੇ ਕਿਉਂ ਜੋ ਤੂੰ ਅਬੀਬ ਦੇ ਮਹੀਨੇ ਮਿਸਰ ਤੋਂ ਬਾਹਰ ਆਇਆ।

¶ ਉਸ ਨੇ ਆਖਿਆ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜਿਹੜਾ ਤੈਨੂੰ ਮਿਸਰ ਦੇਸ਼ ਤੋਂ, ਅਰਥਾਤ ਗ਼ੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ।

ਤਦ ਤੁਸੀਂ ਚੌਕਸ ਰਹਿਓ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਯਹੋਵਾਹ ਨੂੰ ਭੁੱਲ ਜਾਓ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਅਰਥਾਤ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹੈ।

ਪਰ ਇਸ ਲਈ ਕਿ ਯਹੋਵਾਹ ਨੇ ਤੁਹਾਡੇ ਨਾਲ ਪ੍ਰੇਮ ਕੀਤਾ ਅਤੇ ਉਸ ਨੇ ਉਸ ਸਹੁੰ ਦੀ ਪਾਲਨਾ ਕੀਤੀ, ਜਿਹੜੀ ਉਸ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ, ਇਸ ਕਾਰਨ ਯਹੋਵਾਹ ਤੁਹਾਨੂੰ ਬਲਵੰਤ ਹੱਥ ਨਾਲ ਕੱਢ ਕੇ ਬਾਹਰ ਲੈ ਆਇਆ ਅਤੇ ਤੁਹਾਨੂੰ ਗੁਲਾਮੀ ਦੇ ਘਰ ਤੋਂ ਅਰਥਾਤ ਮਿਸਰ ਦੇ ਰਾਜੇ ਫ਼ਿਰਊਨ ਦੇ ਹੱਥੋਂ ਛੁਟਕਾਰਾ ਦਿੱਤਾ।

ਤਦ ਯਹੋਵਾਹ ਨੇ ਮੈਨੂੰ ਆਖਿਆ, “ਉੱਠ ਅਤੇ ਛੇਤੀ ਨਾਲ ਇੱਥੋਂ ਹੇਠਾਂ ਉਤਰ ਜਾ ਕਿਉਂ ਜੋ ਤੇਰੇ ਲੋਕ, ਜਿਨ੍ਹਾਂ ਨੂੰ ਤੂੰ ਮਿਸਰ ਤੋਂ ਕੱਢ ਲਿਆਇਆ ਹੈਂ, ਆਪਣੇ ਆਪ ਨੂੰ ਭਰਿਸ਼ਟ ਕਰ ਬੈਠੇ ਹਨ। ਉਹ ਛੇਤੀ ਨਾਲ ਉਸ ਰਾਹ ਤੋਂ ਮੁੜ ਗਏ ਹਨ, ਜਿਸ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਉਨ੍ਹਾਂ ਨੇ ਇੱਕ ਢਾਲੀ ਹੋਈ ਮੂਰਤ ਆਪਣੇ ਲਈ ਬਣਾ ਲਈ ਹੈ।”

ਉਹ ਨਬੀ ਜਾਂ ਸੁਫ਼ਨੇ ਵੇਖਣ ਵਾਲਾ ਮਾਰ ਦਿੱਤਾ ਜਾਵੇ ਕਿਉਂ ਜੋ ਉਸ ਨੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਵਿਰੁੱਧ ਬੋਲ ਕੇ ਤੁਹਾਨੂੰ ਕੁਰਾਹੇ ਪਾਇਆ ਹੈ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ਅਤੇ ਗੁਲਾਮੀ ਦੇ ਘਰ ਤੋਂ ਤੁਹਾਨੂੰ ਛੁਟਕਾਰਾ ਦਿੱਤਾ। ਉਹ ਤੁਹਾਨੂੰ ਉਸ ਰਾਹ ਤੋਂ ਜਿਸ ਉੱਤੇ ਚੱਲਣ ਦਾ ਹੁਕਮ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਦਿੱਤਾ ਸੀ, ਕੁਰਾਹੇ ਪਾਉਣਾ ਚਾਹੁੰਦਾ ਸੀ। ਇਸ ਤਰ੍ਹਾਂ ਤੁਸੀਂ ਉਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦੇਈਓ।

ਤੁਸੀਂ ਉਸ ਉੱਤੇ ਅਜਿਹਾ ਪਥਰਾਓ ਕਰਿਓ ਕਿ ਉਹ ਮਰ ਜਾਵੇ ਕਿਉਂ ਜੋ ਉਹ ਤੁਹਾਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਭਟਕਾਉਣਾ ਚਾਹੁੰਦਾ ਹੈ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਅਰਥਾਤ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹੈ।

ਯਾਦ ਰੱਖੋ, ਤੁਸੀਂ ਵੀ ਮਿਸਰ ਦੇਸ਼ ਵਿੱਚ ਗੁਲਾਮ ਸੀ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਛੁਟਕਾਰਾ ਦਿੱਤਾ, ਇਸ ਲਈ ਮੈਂ ਅੱਜ ਤੁਹਾਨੂੰ ਇਸ ਗੱਲ ਦਾ ਹੁਕਮ ਦਿੰਦਾ ਹਾਂ।

ਤੁਸੀਂ ਉਹ ਦੇ ਨਾਲ ਖ਼ਮੀਰ ਨਾ ਖਾਇਓ। ਤੁਸੀਂ ਸੱਤ ਦਿਨ ਤੱਕ ਪਤੀਰੀ ਰੋਟੀ ਜਿਹੜੀ ਦੁੱਖ ਦੀ ਰੋਟੀ ਹੈ, ਉਹ ਦੇ ਨਾਲ ਖਾਇਓ ਕਿਉਂ ਜੋ ਤੁਸੀਂ ਮਿਸਰ ਦੇਸ਼ ਤੋਂ ਜਲਦਬਾਜ਼ੀ ਵਿੱਚ ਨਿੱਕਲੇ ਸੀ।

ਤੂੰ ਯਾਦ ਰੱਖੀਂ ਕਿ ਤੂੰ ਮਿਸਰ ਵਿੱਚ ਗੁਲਾਮ ਸੀ ਅਤੇ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਉੱਥੋਂ ਛੁਟਕਾਰਾ ਦਿੱਤਾ ਹੈ, ਇਸ ਲਈ ਮੈਂ ਤੈਨੂੰ ਇਹ ਹੁਕਮ ਦਿੰਦਾ ਹਾਂ।

ਤਦ ਯਹੋਵਾਹ ਬਲਵੰਤ ਹੱਥ, ਪਸਾਰੀ ਹੋਈ ਬਾਂਹ, ਵੱਡੇ ਡਰਾਵਿਆਂ, ਨਿਸ਼ਾਨਾਂ ਅਤੇ ਅਚਰਜ਼ ਕੰਮਾਂ ਨਾਲ ਸਾਨੂੰ ਮਿਸਰ ਤੋਂ ਬਾਹਰ ਕੱਢ ਲਿਆਇਆ,

ਉਨ੍ਹਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਨੂੰ, ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ, ਛੱਡ ਦਿੱਤਾ, ਅਤੇ ਪਰਾਏ ਦੇਵਤਿਆਂ ਦੀ ਅਰਥਾਤ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੀ ਜੋ ਉਨ੍ਹਾਂ ਦੇ ਆਲੇ-ਦੁਆਲੇ ਰਹਿੰਦੇ ਸਨ, ਪੂਜਾ ਕਰਨ ਲੱਗੇ ਅਤੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ, ਅਤੇ ਯਹੋਵਾਹ ਦਾ ਕ੍ਰੋਧ ਭੜਕਾਇਆ।

ਉਹ ਦੇ ਅਚਰਜ਼ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਯਮਾਂ ਨੂੰ ਵੀ।

ਤੂੰ ਫ਼ਿਰਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਅਤੇ ਉਸ ਦੇ ਦੇਸ਼ ਦੇ ਸਾਰੇ ਲੋਕਾਂ ਨੂੰ ਸਜ਼ਾ ਦੇਣ ਲਈ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਏ ਕਿਉਂਕਿ ਤੂੰ ਜਾਣਦਾ ਸੀ ਕਿ ਮਿਸਰੀ ਉਨ੍ਹਾਂ ਦੇ ਵਿਰੁੱਧ ਹੰਕਾਰ ਨਾਲ ਵਰਤਾਉ ਕਰਦੇ ਸਨ, ਇਸ ਲਈ ਤੂੰ ਆਪਣੇ ਲਈ ਇੱਕ ਅਜਿਹਾ ਵੱਡਾ ਨਾਮ ਬਣਾਇਆ, ਜਿਵੇਂ ਅੱਜ ਦੇ ਦਿਨ ਹੈ।

ਉਹ ਦੇ ਅਚਰਜ਼ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਯਮਾਂ ਨੂੰ ਵੀ।

ਤਕੜੇ ਹੱਥ ਤੇ ਪਸਾਰੀ ਹੋਈ ਬਾਂਹ ਨਾਲ, ਉਹ ਦੀ ਦਯਾ ਸਦਾ ਦੀ ਹੈ,

ਹੁਣ ਹੇ ਪ੍ਰਭੂ ਸਾਡੇ ਪਰਮੇਸ਼ੁਰ, ਜਿਸ ਬਲਵੰਤ ਬਾਂਹ ਨਾਲ ਆਪਣੀ ਪਰਜਾ ਨੂੰ ਮਿਸਰ ਦੇ ਦੇਸ ਵਿੱਚੋਂ ਬਾਹਰ ਕੱਢ ਲਿਆਇਆ ਅਤੇ ਤੂੰ ਆਪਣਾ ਨਾਮ ਵੱਡਾ ਕੀਤਾ ਜਿਵੇਂ ਅੱਜ ਦੇ ਦਿਨ ਹੈ, ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ!

ਤਾਂ ਉਸ ਨੇ ਰੋਟੀ ਲਈ ਅਤੇ ਧੰਨਵਾਦ ਕਰ ਕੇ ਤੋੜੀ ਅਤੇ ਇਹ ਕਹਿ ਕੇ ਉਨ੍ਹਾਂ ਨੂੰ ਦਿੱਤੀ ਕਿ ‹ਇਹ ਮੇਰਾ ਸਰੀਰ ਹੈ ਜੋ ਤੁਹਾਡੇ ਬਦਲੇ ਦਿੱਤਾ ਜਾਂਦਾ ਹੈ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।›

ਅਤੇ ਧੰਨਵਾਦ ਕਰ ਕੇ ਤੋੜੀ ਅਤੇ ਕਿਹਾ, ‹ਇਹ ਮੇਰਾ ਸਰੀਰ ਹੈ ਜੋ ਤੁਹਾਡੇ ਲਈ ਹੈ। ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।›