TSK

TSK · ਕੂਚ 21:18

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਦ ਮੂਸਾ ਦੂਜੇ ਦਿਨ ਬਾਹਰ ਗਿਆ ਤਾਂ ਵੇਖੋ, ਦੋ ਇਬਰਾਨੀ ਆਪਸ ਵਿੱਚ ਲੜ ਰਹੇ ਸਨ, ਉਸ ਨੇ ਦੋਸ਼ੀ ਨੂੰ ਆਖਿਆ, ਤੂੰ ਆਪਣੇ ਸਾਥੀ ਨੂੰ ਕਿਉਂ ਮਾਰਦਾ ਹੈਂ?

ਜਦ ਕਦੀ ਮਨੁੱਖ ਆਪੋ ਵਿੱਚ ਹੱਥੋਂ ਪਾਈ ਹੋਣ ਅਤੇ ਕਿਸੇ ਗਰਭਵਤੀ ਔਰਤ ਨੂੰ ਧੱਕਾ ਮਾਰਨ ਕਿ ਉਸ ਦਾ ਗਰਭ ਡਿੱਗ ਪਏ ਪਰ ਕੋਈ ਹੋਰ ਕਸਰ ਨਾ ਪਏ ਤਾਂ ਉਹ ਜ਼ਰੂਰ ਦੰਡ ਭਰੇ ਜਿੰਨਾਂ ਉਸ ਔਰਤ ਦਾ ਪਤੀ ਉਸ ਉੱਤੇ ਠਹਿਰਾਵੇ ਪਰ ਉਹ ਨਿਆਂਈਆਂ ਦੇ ਆਖੇ ਦੇ ਅਨੁਸਾਰ ਦੇਵੇ।

ਜਿਸ ਨੇ ਹੱਥ ਵਿੱਚ ਪੱਥਰ ਲੈ ਕੇ ਜਿਸ ਤੋਂ ਕੋਈ ਮਰ ਸਕੇ ਕਿਸੇ ਨੂੰ ਮਾਰਿਆ ਹੋਵੇ ਅਤੇ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ। ਉਹ ਖੂਨੀ ਜ਼ਰੂਰ ਮਾਰਿਆ ਜਾਵੇ।

ਤੁਹਾਡੀ ਦਾਸੀ ਦੇ ਦੋ ਪੁੱਤਰ ਸਨ ਸੋ ਦੋਵੇ ਖੇਤ ਵਿੱਚ ਹੱਥੋਂ ਪਾਈ ਹੋ ਪਏ ਅਤੇ ਉੱਥੇ ਕੋਈ ਨਹੀਂ ਸੀ ਜੋ ਉਨ੍ਹਾਂ ਨੂੰ ਅਲੱਗ ਕਰੇ ਸੋ ਇੱਕ ਨੇ ਦੂਜੇ ਨੂੰ ਮਾਰਿਆ ਅਤੇ ਵੱਢ ਸੁੱਟਿਆ।