TSK

TSK · ਕੂਚ 25:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤੂੰ ਉਹ ਚੋਬਾਂ ਸ਼ਿੱਟੀਮ ਦੀਆਂ ਲੱਕੜੀ ਦੀ ਬਣਾਈਂ। ਤੂੰ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ ਤਾਂ ਜੋ ਮੇਜ਼ ਉਨ੍ਹਾਂ ਨਾਲ ਚੁੱਕੀ ਜਾਵੇ।

ਤੂੰ ਚੋਬਾਂ ਸ਼ਿੱਟੀਮ ਦੀ ਲੱਕੜੀ ਦੀਆਂ ਬਣਾਈਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ।

ਫੇਰ ਉਸ ਸਾਖੀ ਨੂੰ ਲੈ ਕੇ ਸੰਦੂਕ ਵਿੱਚ ਪਾਇਆ ਅਤੇ ਚੋਬਾਂ ਸੰਦੂਕ ਉੱਤੇ ਰੱਖੀਆਂ ਅਤੇ ਪ੍ਰਾਸਚਿਤ ਦਾ ਸਰਪੋਸ਼ ਉਤਾਹਾਂ ਸੰਦੂਕ ਦੇ ਉੱਤੇ ਰੱਖਿਆ।

ਉਨ੍ਹਾਂ ਦੇ ਉੱਤੇ ਕਿਰਮਚੀ ਕੱਪੜੇ ਵਿਛਾਉਣ ਅਤੇ ਉਸ ਨੂੰ ਸਮੁੰਦਰੀ ਜੀਵ ਦੀਆਂ ਖੱਲਾਂ ਦੇ ਨਾਲ ਕੱਜਣ ਅਤੇ ਉਸ ਦੀਆਂ ਚੋਬਾਂ ਪਾਉਣ।

ਅਤੇ ਉਸ ਉੱਤੇ ਸਾਰੇ ਭਾਂਡੇ ਰੱਖਣ ਜਿਨ੍ਹਾਂ ਨਾਲ ਉਹ ਉਸ ਉੱਤੇ ਉਪਾਸਨਾ ਕਰਦੇ ਹਨ ਅਰਥਾਤ ਅੰਗੀਠੀਆਂ, ਕਾਂਟੇ, ਕੜਛੇ, ਬਾਟੀਆਂ ਅਤੇ ਜਗਵੇਦੀ ਦਾ ਸਾਰਾ ਸਮਾਨ ਅਤੇ ਉਹ ਦੇ ਉੱਤੇ ਬੱਕਰਿਆਂ ਦੀਆਂ ਖੱਲਾਂ ਵਿਛਾਉਣ ਅਤੇ ਉਸ ਦੀਆਂ ਚੋਬਾਂ ਪਾਉਣ।