TSK

TSK · ਕੂਚ 29:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਫੇਰ ਤੂੰ ਮਸਹ ਕਰਨ ਦਾ ਤੇਲ ਲੈ ਕੇ ਉਸ ਦੇ ਸਿਰ ਉੱਤੇ ਚੋਵੀਂ ਅਤੇ ਇਸ ਤਰ੍ਹਾਂ ਤੂੰ ਉਹ ਨੂੰ ਮਸਹ ਕਰੀਂ।

ਤਾਂ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮਸਹ ਕਰ ਕੇ ਪਵਿੱਤਰ ਕਰੀਂ ਤਾਂ ਜੋ ਉਹ ਮੇਰੀ ਜਾਜਕਾਈ ਦੀ ਉਪਾਸਨਾ ਕਰਨ।

¶ ਫੇਰ ਮੂਸਾ ਨੇ ਮਸਹ ਕਰਨ ਦੇ ਤੇਲ ਤੋਂ ਅਤੇ ਉਸ ਲਹੂ ਤੋਂ ਜਿਹੜਾ ਜਗਵੇਦੀ ਉੱਤੇ ਸੀ, ਕੁਝ ਲੈ ਕੇ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਬਸਤਰਾਂ ਉੱਤੇ ਛਿੜਕਿਆ ਅਤੇ ਹਾਰੂਨ ਅਤੇ ਉਨ੍ਹਾਂ ਦੇ ਬਸਤਰਾਂ ਨੂੰ ਪਵਿੱਤਰ ਕੀਤਾ।

ਅਤੇ ਬਾਕੀ ਤੇਲ ਜੋ ਜਾਜਕ ਦੇ ਹੱਥ ਵਿੱਚ ਰਹਿ ਜਾਵੇ ਉਸ ਨੂੰ ਉਹ ਸ਼ੁੱਧ ਹੋਣ ਵਾਲੇ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰਨ ਲਈ ਉਸ ਦੇ ਸਿਰ ਉੱਤੇ ਪਾ ਦੇਵੇ।

ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ, ਬੁੱਧ ਤੇ ਸਮਝ ਦਾ ਆਤਮਾ, ਸਲਾਹ ਦੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈਅ ਦਾ ਆਤਮਾ।

‹ਮੈਂ ਉਹਨਾਂ ਲਈ ਆਪਣੇ ਆਪ ਨੂੰ ਪਵਿੱਤਰ ਕਰਦਾ ਹਾਂ, ਤਾਂ ਜੋ ਉਹ ਵੀ ਆਪਣੇ ਆਪ ਨੂੰ ਸੱਚਾਈ ਦੁਆਰਾ ਪਵਿੱਤਰ ਕਰ ਸਕਣ।›

ਤਾਂ ਤੁਹਾਡੇ ਖਿਆਲ ਵਿੱਚ ਉਹ ਕਿੰਨੀ ਹੋਰ ਵੀ ਕੜੀ ਸਜ਼ਾ ਦੇ ਯੋਗ ਠਹਿਰਾਇਆ ਜਾਵੇਗਾ ਜਿਸ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਪੈਰਾਂ ਹੇਠ ਲਤਾੜਿਆ ਅਤੇ ਨੇਮ ਦਾ ਲਹੂ ਜਿਸ ਦੇ ਨਾਲ ਉਹ ਪਵਿੱਤਰ ਕੀਤਾ ਗਿਆ ਸੀ ਪਵਿੱਤਰ ਨਾ ਜਾਣਿਆ ਅਤੇ ਕਿਰਪਾ ਦੇ ਆਤਮਾ ਦਾ ਨਿਰਾਦਰ ਕੀਤਾ।