TSK

TSK · ਕੂਚ 32:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਅਬੀਮਲਕ ਨੇ ਅਬਰਾਹਾਮ ਨੂੰ ਬੁਲਵਾ ਕੇ ਆਖਿਆ, ਤੂੰ ਸਾਡੇ ਨਾਲ ਇਹ ਕੀ ਕੀਤਾ ਹੈ? ਮੈਂ ਤੇਰਾ ਕੀ ਵਿਗਾੜਿਆ ਸੀ ਕਿ ਤੂੰ ਮੇਰੇ ਅਤੇ ਮੇਰੇ ਰਾਜ ਉੱਤੇ ਇਹ ਵੱਡਾ ਪਾਪ ਲੈ ਆਂਦਾ ਹੈਂ? ਤੂੰ ਮੇਰੇ ਨਾਲ ਉਹ ਕੰਮ ਕੀਤਾ ਹੈ, ਜੋ ਤੈਨੂੰ ਨਹੀਂ ਕਰਨਾ ਚਾਹੀਦਾ ਸੀ।

¶ ਜੇ ਤੁਹਾਡਾ ਸੱਕਾ ਭਰਾ, ਜਾਂ ਤੁਹਾਡਾ ਪੁੱਤਰ, ਜਾਂ ਤੁਹਾਡੀ ਧੀ, ਜਾਂ ਤੁਹਾਡੀ ਪਿਆਰੀ ਪਤਨੀ ਜਾਂ ਤੁਹਾਡਾ ਜਾਨੀ ਦੋਸਤ ਤੁਹਾਨੂੰ ਗੁਪਤ ਰੂਪ ਵਿੱਚ ਇਹ ਆਖ ਕੇ ਫੁਸਲਾਵੇ ਕਿ ਆ ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ ਅਤੇ ਉਹਨਾਂ ਦੀ ਪੂਜਾ ਕਰੀਏ, ਜਿਨ੍ਹਾਂ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ,

ਸੋ ਹੁਣ ਹੇ ਮਹਾਰਾਜ ਰਾਜਾ, ਆਪਣੇ ਸੇਵਕ ਦੀ ਸੁਣ। ਜੇ ਕਦੀ ਯਹੋਵਾਹ ਨੇ ਮੇਰੇ ਵਿਰੁੱਧ ਤੈਨੂੰ ਉਕਸਾਇਆ ਹੋਵੇ ਤਾਂ ਉਹ ਭੇਟ ਮੰਨ ਲਵੇ ਅਤੇ ਜੇ ਕਦੀ ਮਨੁੱਖਾਂ ਨੇ ਅਜਿਹਾ ਕੀਤਾ ਹੋਵੇ ਤਾਂ ਯਹੋਵਾਹ ਦੇ ਅੱਗੋਂ ਉਨ੍ਹਾਂ ਉੱਤੇ ਸਰਾਪ ਹੋਵੇ ਕਿਉਂ ਜੋ ਅੱਜ ਉਨ੍ਹਾਂ ਨੇ ਯਹੋਵਾਹ ਦੀ ਦਿੱਤੀ ਹੋਈ ਮਿਲਖ਼ ਵਿੱਚ ਰਹਿਣ ਤੋਂ ਮੈਨੂੰ ਧੱਕ ਦਿੱਤਾ ਅਤੇ ਮੈਨੂੰ ਆਖਦੇ ਹਨ, ਜਾ, ਹੋਰਨਾਂ ਦੇਵਤਿਆਂ ਦੀ ਪੂਜਾ ਕਰ

ਅਤੇ ਮੈਂ ਤੇਰੇ ਘਰਾਣੇ ਨੂੰ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਵਾਂਗੂੰ ਤੇ ਅਹੀਯਾਹ ਦੇ ਪੁੱਤਰ ਬਆਸ਼ਾ ਦੇ ਘਰਾਣੇ ਵਾਂਗੂੰ ਕਰ ਦਿਆਂਗਾ ਉਸ ਖਿਝ ਦੇ ਕਾਰਨ ਜਿਹ ਦੇ ਨਾਲ ਤੂੰ ਮੈਨੂੰ ਖਿਝਾਇਆ ਅਤੇ ਇਸ ਤੋਂ ਵੀ ਕਿ ਤੂੰ ਇਸਰਾਏਲ ਤੋਂ ਪਾਪ ਕਰਾਇਆ।