ਉਸ ਨੇ ਇਹ ਆਖ ਕੇ ਅਬਰਾਮ ਨੂੰ ਅਸੀਸ ਦਿੱਤੀ, ਅੱਤ ਮਹਾਨ ਪਰਮੇਸ਼ੁਰ ਦੀ ਵੱਲੋਂ ਜੋ ਅਕਾਸ਼ ਅਤੇ ਧਰਤੀ ਦਾ ਮਾਲਕ ਹੈ, ਅਬਰਾਮ ਮੁਬਾਰਕ ਹੋਵੇ।
TSK
TSK · ਕੂਚ 39:43
Treasury of Scripture Knowledge references in ਪੰਜਾਬੀ IRV.
ਫੇਰ ਇਸਰਾਏਲੀਆਂ ਨੇ ਜਾ ਕੇ ਓਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਕੀਤਾ।
ਅਤੇ ਉਸ ਨੇ ਯਹੋਵਾਹ ਦੇ ਅੱਗੇ ਦੀਵੇ ਜਗਾਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
¶ “ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ ਕਿ ਤੁਸੀਂ ਇਸਰਾਏਲੀਆਂ ਦੇ ਸਾਰੇ ਪਾਪਾਂ ਦੇ ਲਈ ਸਾਲ ਵਿੱਚ ਇੱਕ ਵਾਰੀ ਪ੍ਰਾਸਚਿਤ ਕਰੋ।” ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
ਤਦ ਯਹੋਸ਼ੁਆ ਨੇ ਉਹਨਾਂ ਨੂੰ ਬਰਕਤ ਦਿੱਤੀ ਅਤੇ ਉਹਨਾਂ ਨੂੰ ਵਿਦਿਆ ਕੀਤਾ, ਫਿਰ ਉਹ ਆਪਣੇ ਤੰਬੂਆਂ ਨੂੰ ਤੁਰ ਗਏ।
ਜਦ ਦਾਊਦ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾ ਚੁੱਕਾ ਤਾਂ ਉਸ ਨੇ ਸੈਨਾਂ ਦੇ ਯਹੋਵਾਹ ਦਾ ਨਾਮ ਲੈ ਕੇ ਲੋਕਾਂ ਨੂੰ ਅਸੀਸ ਦਿੱਤੀ।
¶ ਤਦ ਰਾਜੇ ਨੇ ਇਸਰਾਏਲ ਦੀ ਸਾਰੀ ਸਭਾ ਵੱਲ ਆਪਣਾ ਮੂੰਹ ਫੇਰ ਕੇ ਉਨ੍ਹਾਂ ਨੂੰ ਬਰਕਤ ਦਿੱਤੀ ਤੇ ਇਸਰਾਏਲ ਦੀ ਸਾਰੀ ਸਭਾ ਖੜ੍ਹੀ ਰਹੀ।
ਜਦ ਦਾਊਦ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾ ਚੁੱਕਾ, ਤਾਂ ਉਸ ਨੇ ਯਹੋਵਾਹ ਦਾ ਨਾਮ ਲੈ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ
ਤਾਂ ਜਾਜਕਾਂ ਅਤੇ ਲੇਵੀਆਂ ਨੇ ਉੱਠ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ ਅਤੇ ਉਨ੍ਹਾਂ ਦੀ ਅਵਾਜ਼ ਸੁਣੀ ਗਈ ਅਤੇ ਉਨ੍ਹਾਂ ਦੀ ਪ੍ਰਾਰਥਨਾ ਉਸ ਦੇ ਪਵਿੱਤਰ ਧਾਮ ਅਰਥਾਤ ਅਕਾਸ਼ ਤੱਕ ਪਹੁੰਚੀ।
ਅਤੇ ਉਨ੍ਹਾਂ ਤੋਂ ਤੇਰਾ ਦਾਸ ਚਿਤਾਇਆ ਜਾਂਦਾ ਹੈ, ਉਨ੍ਹਾਂ ਦੇ ਮੰਨਣ ਵਿੱਚ ਵੱਡਾ ਲਾਭ ਹੈ।