TSK

TSK · ਕੂਚ 5:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਯਾਕੂਬ ਨੇ ਸ਼ਿਮਓਨ ਅਤੇ ਲੇਵੀ ਨੂੰ ਆਖਿਆ, ਤੁਸੀਂ ਮੈਨੂੰ ਸੰਕਟ ਵਿੱਚ ਪਾ ਦਿੱਤਾ ਅਤੇ ਇਸ ਦੇਸ਼ ਦੇ ਵਾਸੀਆਂ, ਕਨਾਨੀਆਂ ਅਤੇ ਫ਼ਰਿੱਜ਼ੀਆਂ ਦੇ ਸਾਹਮਣੇ ਮੇਰੀ ਬਦਨਾਮੀ ਕੀਤੀ ਹੈ, ਮੇਰੇ ਕੋਲ ਥੋੜ੍ਹੇ ਜਿਹੇ ਆਦਮੀ ਹਨ, ਇਸ ਲਈ ਹੁਣ ਓਹ ਮੇਰੇ ਵਿਰੁੱਧ ਇਕੱਠੇ ਹੋ ਕੇ ਮੈਨੂੰ ਮਾਰਨਗੇ ਅਤੇ ਮੇਰਾ ਅਤੇ ਮੇਰੇ ਘਰ ਦਾ ਵਿਨਾਸ਼ ਹੋ ਜਾਵੇਗਾ।

ਉਪਰੰਤ ਮੂਸਾ ਨੇ ਇਸਰਾਏਲੀਆਂ ਨਾਲ ਉਸੇ ਤਰ੍ਹਾਂ ਹੀ ਗੱਲ ਕੀਤੀ ਪਰ ਉਨ੍ਹਾਂ ਨੇ ਆਤਮਾ ਦੇ ਦੁੱਖ ਅਤੇ ਗ਼ੁਲਾਮੀ ਦੀ ਸਖਤੀ ਦੇ ਕਾਰਨ ਮੂਸਾ ਦੀ ਨਾ ਸੁਣੀ।

ਅਤੇ ਇਹ ਗੱਲ ਸਾਰੇ ਇਸਰਾਏਲ ਨੇ ਸੁਣੀ ਜੋ ਸ਼ਾਊਲ ਨੇ ਫ਼ਲਿਸਤੀਆਂ ਦੀ ਇੱਕ ਚੌਂਕੀ ਦੇ ਸਿਪਾਹੀ ਮਾਰ ਸੁੱਟੇ ਅਤੇ ਜੋ ਫ਼ਲਿਸਤੀਆਂ ਦੀ ਨਜ਼ਰ ਵਿੱਚ ਇਸਰਾਏਲੀ ਵੀ ਘਿਣਾਉਣੇ ਹੋ ਗਏ ਅਤੇ ਸ਼ਾਊਲ ਕੋਲ ਗਿਲਗਾਲ ਵਿੱਚ ਇਕੱਠੇ ਹੋਏ।

ਅੰਮੋਨੀਆਂ ਨੇ ਜਦ ਵੇਖਿਆ ਕਿ ਅਸੀਂ ਦਾਊਦ ਅੱਗੇ ਬੁਰੇ ਠਹਿਰੇ ਹਾਂ ਅੰਮੋਨੀਆਂ ਨੇ ਲੋਕ ਭੇਜੇ ਅਤੇ ਬੈਤ-ਰਹੋਬ ਦੇ ਅਰਾਮੀਆਂ ਅਤੇ ਸੋਬਾ ਦੇ ਅਰਾਮੀਆਂ ਦੇ ਵੀਹ ਹਜ਼ਾਰ ਪਿਆਦੇ ਲਏ ਅਤੇ ਮਅਕਾਹ ਦੇ ਰਾਜਾ ਤੋਂ ਹਜ਼ਾਰ ਮਨੁੱਖਾਂ ਨੂੰ ਅਤੇ ਬਾਰਾਂ ਹਜ਼ਾਰ ਤੋਬ ਦੇ ਮਨੁੱਖਾਂ ਨੂੰ ਭਾੜੇ ਤੇ ਰੱਖਿਆ।

¶ ਮਰੀਆਂ ਮੱਖੀਆਂ ਗੰਧੀ ਦੇ ਤੇਲ ਨੂੰ ਦੁਰਗੰਧਤ ਕਰਦੀਆਂ ਹਨ, ਉਸੇ ਤਰ੍ਹਾਂ ਹੀ ਥੋੜ੍ਹੀ ਜਿਹੀ ਮੂਰਖਤਾਈ ਬੁੱਧ ਅਤੇ ਆਦਰ ਨੂੰ ਮਾਤ ਪਾ ਦਿੰਦੀ ਹੈ।

ਕਿਉਂ ਜੋ ਅਸੀਂ ਪਰਮੇਸ਼ੁਰ ਦੇ ਲਈ ਉਨ੍ਹਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਹੋ ਰਹੇ ਹਨ ਅਤੇ ਉਨ੍ਹਾਂ ਵਿੱਚ ਜਿਹੜੇ ਨਾਸ ਹੋ ਰਹੇ ਹਨ, ਮਸੀਹ ਦੀ ਖੁਸ਼ਬੂ ਹਾਂ।