TSK

TSK · ਹਿਜ਼ਕੀਏਲ 40:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਹਰ ਇੱਕ ਕੋਠੜੀ ਇੱਕ ਕਾਨਾ ਲੰਮੀ ਤੇ ਇੱਕ ਕਾਨਾ ਚੌੜੀ ਸੀ। ਕੋਠੜੀਆਂ ਦੇ ਵਿਚਾਲੇ ਪੰਜ-ਪੰਜ ਹੱਥ ਦਾ ਫ਼ਾਸਲਾ ਸੀ ਅਤੇ ਦਰਵਾਜ਼ੇ ਦੀ ਡਿਉੜ੍ਹੀ ਦੇ ਨੇੜੇ ਅੰਦਰ ਵੱਲ ਦਰਵਾਜ਼ੇ ਦੀ ਸਰਦਲ ਇੱਕ ਕਾਨਾ ਸੀ।

ਉਹ ਦੇ ਵਿੱਚ ਅਤੇ ਉਹ ਦੀ ਡਿਉੜ੍ਹੀ ਵਿੱਚ ਚਾਰ ਚੁਫ਼ੇਰੇ ਉਹਨਾਂ ਖਿੜਕੀਆਂ ਵਾਂਗੂੰ ਖਿੜਕੀਆਂ ਸਨ। ਲੰਬਾਈ ਪੰਜਾਹ ਹੱਥ ਅਤੇ ਚੌੜਾਈ ਪੱਚੀ ਹੱਥ ਸੀ।

ਉਹ ਦੀ ਡਿਉੜ੍ਹੀ ਬਾਹਰਲੇ ਵੇਹੜੇ ਵੱਲ ਸੀ ਅਤੇ ਉਹ ਦੇ ਥੰਮਾਂ ਉੱਤੇ ਇੱਧਰ ਉੱਧਰ ਖਜ਼ੂਰ ਦੇ ਰੁੱਖਾਂ ਦੀਆਂ ਮੂਰਤਾਂ ਸਨ ਅਤੇ ਉੱਤੇ ਜਾਣ ਲਈ ਅੱਠ ਪੌੜੀਆਂ ਸਨ।