TSK

TSK · ਅਜ਼ਰਾ 8:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਇਹ ਤੁਹਾਡੇ ਲਈ ਇੱਕ ਮਹਾਂ-ਵਿਸ਼ਰਾਮ ਦਾ ਦਿਨ ਹੋਵੇ ਅਤੇ ਇੱਕ ਸਦਾ ਦੀ ਬਿਧੀ ਦੇ ਅਨੁਸਾਰ ਤੁਸੀਂ ਆਪਣੇ ਪ੍ਰਾਣਾਂ ਨੂੰ ਦੁੱਖ ਦੇਣਾ।

ਯਹੋਵਾਹ ਸਾਨੂੰ ਕਿਉਂ ਇਸ ਦੇਸ ਵਿੱਚ ਲਿਆਇਆ ਕਿ ਅਸੀਂ ਤਲਵਾਰ ਨਾਲ ਡਿੱਗੀਏ ਅਤੇ ਸਾਡੀਆਂ ਪਤਨੀਆਂ ਅਤੇ ਸਾਡੇ ਨਿਆਣੇ ਲੁੱਟ ਦਾ ਮਾਲ ਹੋਣ? ਕੀ ਸਾਡੇ ਲਈ ਚੰਗਾ ਨਹੀਂ, ਜੋ ਅਸੀਂ ਮਿਸਰ ਨੂੰ ਮੁੜ ਜਾਈਏ?

¶ ਤਦ ਇਸਰਾਏਲੀ ਅਤੇ ਸਾਰੇ ਲੋਕ ਉੱਠ ਕੇ ਬੈਤਏਲ ਵਿੱਚ ਆਏ ਅਤੇ ਉੱਥੇ ਯਹੋਵਾਹ ਦੇ ਸਨਮੁਖ ਬੈਠ ਕੇ ਰੋਂਦੇ ਰਹੇ, ਅਤੇ ਉਸ ਦਿਨ ਸਾਰਿਆਂ ਨੇ ਸ਼ਾਮ ਤੱਕ ਵਰਤ ਰੱਖਿਆ ਅਤੇ ਹੋਮ ਦੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਈਆਂ।

ਤਾਂ ਯਹੋਸ਼ਾਫ਼ਾਤ ਨੇ ਭੈਅ ਖਾ ਕੇ ਯਹੋਵਾਹ ਅੱਗੇ ਬੇਨਤੀ ਕੀਤੀ ਤੇ ਵਰਤ ਲਈ ਸਾਰੇ ਯਹੂਦਾਹ ਵਿੱਚ ਡੌਂਡੀ ਪਿਟਵਾਈ

¶ ਮੈਂ ਇਹਨਾਂ ਨੂੰ ਉਸ ਨਦੀ ਦੇ ਕੋਲ ਜੋ ਅਹਵਾ ਦੀ ਵੱਲ ਵਗਦੀ ਹੈ ਇਕੱਠਾ ਕੀਤਾ, ਅਤੇ ਉੱਥੇ ਅਸੀਂ ਤਿੰਨ ਦਿਨ ਡੇਰੇ ਲਾ ਕੇ ਰਹੇ, ਅਤੇ ਉੱਥੇ ਮੈਂ ਲੋਕਾਂ ਅਤੇ ਜਾਜਕਾਂ ਵਿੱਚ ਵੇਖਿਆ ਪਰ ਮੈਨੂੰ ਲੇਵੀਆਂ ਵਿੱਚੋਂ ਕੋਈ ਨਾ ਮਿਲਿਆ।

¶ ਫਿਰ ਉਸੇ ਮਹੀਨੇ ਦੀ ਚੌਵੀ ਤਾਰੀਖ਼ ਨੂੰ ਇਸਰਾਏਲੀ ਵਰਤ ਰੱਖ ਕੇ, ਤੱਪੜ ਪਾ ਕੇ ਅਤੇ ਆਪਣੇ ਸਿਰਾਂ ਉੱਤੇ ਸੁਆਹ ਪਾ ਕੇ ਇਕੱਠੇ ਹੋ ਗਏ।

ਹੇ ਯਹੋਵਾਹ, ਮੇਰੇ ਘਾਤੀਆਂ ਦੇ ਕਾਰਨ ਆਪਣੇ ਧਰਮ ਵਿੱਚ ਮੇਰੀ ਅਗਵਾਈ ਕਰ, ਮੇਰੇ ਅੱਗੇ ਆਪਣਾ ਰਾਹ ਸਿੱਧਾ ਕਰ,

ਤੂੰ ਆਪਣਿਆਂ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਉਸਤਤ ਕਰਵਾਈ, ਤਾਂ ਜੋ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇ

ਉੱਥੇ ਬਾਬਲ ਦੀਆਂ ਨਦੀਆਂ ਕੋਲ, ਅਸੀਂ ਜਾ ਬੈਠੇ, ਨਾਲੇ ਰੋਣ ਲੱਗ ਪਏ, ਜਦ ਅਸੀਂ ਸੀਯੋਨ ਨੂੰ ਚੇਤੇ ਕੀਤਾ।

ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।

¶ ਉੱਥੇ ਇੱਕ ਸ਼ਾਹੀ ਮਾਰਗ ਹੋਵੇਗਾ, ਅਤੇ ਉਹ ਮਾਰਗ “ਪਵਿੱਤਰ ਮਾਰਗ” ਕਹਾਵੇਗਾ, ਕੋਈ ਅਸ਼ੁੱਧ ਉਹ ਦੇ ਉੱਤੋਂ ਦੀ ਨਹੀਂ ਲੰਘੇਗਾ, ਉਹ ਮਾਰਗ ਛੁਡਾਏ ਹੋਇਆਂ ਦੇ ਲਈ ਹੋਵੇਗਾ। ਉਸ ਉੱਤੇ ਚੱਲਣ ਵਾਲੇ ਭਾਵੇਂ ਮੂਰਖ ਹੋਣ, ਤਾਂ ਵੀ ਕੁਰਾਹੇ ਨਾ ਪੈਣਗੇ।

ਉਹ ਨਾ ਭੁੱਖੇ ਹੋਣਗੇ, ਨਾ ਤਿਹਾਏ ਹੋਣਗੇ, ਨਾ ਲੂ, ਨਾ ਧੁੱਪ ਉਹਨਾਂ ਨੂੰ ਮਾਰੇਗੀ, ਕਿਉਂ ਜੋ ਉਹਨਾਂ ਉੱਤੇ ਦਯਾ ਕਰਨ ਵਾਲਾ ਉਹਨਾਂ ਦੀ ਅਗਵਾਈ ਕਰੇਗਾ, ਅਤੇ ਪਾਣੀ ਦੇ ਸੋਤਿਆਂ ਕੋਲ ਉਹਨਾਂ ਨੂੰ ਲੈ ਜਾਵੇਗਾ।

ਭਲਾ, ਇਹ ਇਹੋ ਜਿਹਾ ਵਰਤ ਹੈ ਜਿਸ ਨੂੰ ਮੈਂ ਚੁਣਿਆ, ਅਰਥਾਤ ਇੱਕ ਦਿਨ ਜਿਸ ਦੇ ਵਿੱਚ ਮਨੁੱਖ ਆਪਣੇ ਆਪ ਨੂੰ ਦੀਨ ਕਰੇ? ਭਲਾ, ਸਿਰ ਨੂੰ ਕਾਨੇ ਵਾਂਗੂੰ ਝੁਕਾਉਣਾ, ਅਤੇ ਆਪਣੇ ਥੱਲੇ ਤੱਪੜ ਅਤੇ ਸੁਆਹ ਵਿਛਾਉਣਾ, ਭਲਾ, ਇਸ ਨੂੰ ਤੁਸੀਂ ਵਰਤ ਆਖੋਗੇ, ਇੱਕ ਦਿਨ ਜਿਹੜਾ ਯਹੋਵਾਹ ਨੂੰ ਭਾਵੇ?

ਵੇਖੋ, ਮੈਂ ਉੱਤਰ ਦੇ ਦੇਸ ਵੱਲੋਂ ਉਹਨਾਂ ਨੂੰ ਲਿਆਵਾਂਗਾ, ਮੈਂ ਉਹਨਾਂ ਨੂੰ ਧਰਤੀ ਦੇ ਦੂਰ ਦਿਆਂ ਹਿੱਸਿਆਂ ਤੋਂ ਇਕੱਠਾ ਕਰਾਂਗਾ, ਉਹਨਾਂ ਵਿੱਚ ਅੰਨ੍ਹੇ ਅਤੇ ਲੰਗੜੇ, ਗਰਭਵਤੀ ਔਰਤ ਅਤੇ ਜਣਨ ਦੀਆਂ ਪੀੜਾਂ ਵਾਲੀ ਇਕੱਠੀਆਂ, ਅਤੇ ਇੱਕ ਵੱਡੀ ਸਭਾ ਇੱਥੇ ਮੁੜੇਗੀ!

¶ ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲੀ ਅਤੇ ਯਹੂਦੀ ਇਕੱਠੇ ਆਉਣਗੇ, ਉਹ ਰੋਂਦੇ-ਰੋਂਦੇ ਆਉਣਗੇ, ਉਹ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਣਗੇ

ਪਵਿੱਤਰ ਵਰਤ ਰੱਖੋ, ਮਹਾਂ-ਸਭਾ ਬੁਲਾਓ, ਬਜ਼ੁਰਗਾਂ ਨੂੰ ਅਤੇ ਦੇਸ਼ ਦੇ ਸਾਰੇ ਵਾਸੀਆਂ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਵਿੱਚ ਇਕੱਠਾ ਕਰੋ ਅਤੇ ਯਹੋਵਾਹ ਦੇ ਅੱਗੇ ਦੁਹਾਈ ਦਿਓ!

ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਦੇ ਬਚਨ ਉੱਤੇ ਵਿਸ਼ਵਾਸ ਕੀਤਾ ਅਤੇ ਵਰਤ ਰੱਖਣ ਦੀ ਮੁਨਾਦੀ ਕੀਤੀ ਅਤੇ ਵੱਡਿਆਂ ਤੋਂ ਲੈ ਕੇ ਛੋਟਿਆਂ ਤੱਕ ਸਭ ਨੇ ਤੱਪੜ ਪਾ ਲਏ।

ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ।