TSK

TSK · ਉਤ 10:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯਾਫ਼ਥ ਦੇ ਪੁੱਤਰ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮੇਸ਼ੇਕ ਅਤੇ ਤੀਰਾਸ।

ਤੇਰਾ ਪਾਲ ਮਿਸਰੀ ਕਸੀਦੇ ਦੇ ਮਹੀਨ ਕਤਾਨ ਦਾ ਸੀ, ਤਾਂ ਜੋ ਤੇਰੇ ਲਈ ਨਿਸ਼ਾਨ ਹੋਵੇ। ਤੇਰੀ ਚਾਨਣੀ ਅਲੀਸ਼ਾਹ ਦੇ ਟਾਪੂਆਂ ਤੋਂ ਆਈ ਸੀ, ਜੋ ਕਿਰਮਚੀ ਤੇ ਬੈਂਗਣੀ ਰੰਗ ਦੀ ਸੀ।

ਯਾਵਾਨ, ਤੂਬਲ ਅਤੇ ਮੇਸ਼ੇਕ, ਉਹ ਤੇਰੇ ਵਪਾਰੀ ਸਨ। ਉਹ ਤੇਰੇ ਸੌਦੇ ਲਈ ਆਦਮੀਆਂ ਦੀਆਂ ਜਾਨਾਂ ਦਾ ਅਤੇ ਪਿੱਤਲ ਦੇ ਭਾਂਡਿਆਂ ਦਾ ਵਪਾਰ ਕਰਦੇ ਸਨ।

ਹੇ ਮਨੁੱਖ ਦੇ ਪੁੱਤਰ, ਗੋਗ ਜਿਹੜਾ ਮਾਗੋਗ ਦੀ ਧਰਤੀ ਦਾ ਹੈ ਅਤੇ ਰੋਸ਼, ਮੇਸ਼ੇਕ ਅਤੇ ਤੂਬਲ ਦਾ ਰਾਜਕੁਮਾਰ ਹੈ, ਉਹ ਦੀ ਵੱਲ ਮੂੰਹ ਕਰ ਕੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ।

ਤੂੰ ਆਪਣੇ ਸਥਾਨ ਤੋਂ ਉੱਤਰ ਵੱਲੋਂ ਦੁਰੇਡਿਓਂ ਆਵੇਂਗਾ ਅਤੇ ਬਹੁਤ ਸਾਰੇ ਲੋਕ ਤੇਰੇ ਨਾਲ ਹੋਣਗੇ ਜਿਹੜੇ ਸਾਰੇ ਦੇ ਸਾਰੇ ਘੋੜਿਆਂ ਤੇ ਸਵਾਰ ਹੋਣਗੇ, ਇੱਕ ਵੱਡੀ ਸਭਾ ਅਤੇ ਬਹੁਤੀ ਫੌਜ।

ਅਤੇ ਉਹਨਾਂ ਕੌਮਾਂ ਨੂੰ ਜਿਹੜੀਆਂ ਧਰਤੀ ਦੇ ਚਾਰਾਂ ਕੋਨਿਆਂ ਵਿੱਚ ਹਨ, ਅਰਥਾਤ ਗੋਗ ਅਤੇ ਮਗੋਗ ਨੂੰ ਭਰਮਾਉਣ ਲਈ ਨਿੱਕਲੇਗਾ ਭਈ ਉਹਨਾਂ ਨੂੰ ਯੁੱਧ ਲਈ ਇਕੱਠੀਆਂ ਕਰੇ। ਉਹਨਾਂ ਦੀ ਗਿਣਤੀ ਸਮੁੰਦਰ ਦੀ ਰੇਤ ਜਿੰਨੀ ਹੈ।