ਮੈਂ ਤੇਰੀ ਅੰਸ ਧਰਤੀ ਦੀ ਧੂੜ ਵਰਗੀ ਅਜਿਹੀ ਵਧਾਵਾਂਗਾ ਕਿ ਜੇ ਕੋਈ ਮਨੁੱਖ ਧਰਤੀ ਦੀ ਧੂੜ ਨੂੰ ਗਿਣ ਸਕੇ, ਤਾਂ ਉਹ ਤੇਰੀ ਅੰਸ ਨੂੰ ਵੀ ਗਿਣ ਸਕੇਗਾ।
TSK
TSK · ਉਤ 12:2
Treasury of Scripture Knowledge references in ਪੰਜਾਬੀ IRV.
ਯਹੋਵਾਹ ਪਰਮੇਸ਼ੁਰ ਉਸ ਨੂੰ ਬਾਹਰ ਲੈ ਗਿਆ ਅਤੇ ਆਖਿਆ, ਅਕਾਸ਼ ਵੱਲ ਵੇਖ ਅਤੇ ਤਾਰਿਆਂ ਨੂੰ ਗਿਣ, ਕੀ ਤੂੰ ਉਹਨਾਂ ਨੂੰ ਗਿਣ ਸਕਦਾ ਹੈ? ਫੇਰ ਉਸ ਨੇ ਉਹ ਨੂੰ ਆਖਿਆ, ਤੇਰੀ ਅੰਸ ਐਨੀ ਹੀ ਹੋਵੇਗੀ।
ਇਸਮਾਏਲ ਦੇ ਲਈ ਵੀ ਮੈਂ ਤੇਰੀ ਸੁਣੀ ਹੈ। ਵੇਖ, ਮੈਂ ਉਹ ਨੂੰ ਅਸੀਸ ਦਿੱਤੀ ਹੈ ਅਤੇ ਮੈਂ ਉਹ ਨੂੰ ਫਲਵੰਤ ਬਣਾਵਾਂਗਾ ਅਤੇ ਹੱਦੋਂ ਬਾਹਲਾ ਵਧਾਵਾਂਗਾ। ਉਸ ਤੋਂ ਬਾਰਾਂ ਪ੍ਰਧਾਨ ਜੰਮਣਗੇ ਅਤੇ ਮੈਂ ਉਹ ਨੂੰ ਇੱਕ ਵੱਡੀ ਕੌਮ ਬਣਾਵਾਂਗਾ।
ਅਜਿਹਾ ਹੋਇਆ ਕਿ ਜਦ ਪਰਮੇਸ਼ੁਰ ਨੇ ਉਸ ਘਾਟੀ ਦੇ ਨਗਰਾਂ ਨੂੰ ਜਿਸ ਵਿੱਚ ਲੂਤ ਰਹਿੰਦਾ ਸੀ, ਨਸ਼ਟ ਕੀਤਾ ਤਦ ਪਰਮੇਸ਼ੁਰ ਨੇ ਅਬਰਾਹਾਮ ਨੂੰ ਯਾਦ ਕਰਕੇ ਲੂਤ ਨੂੰ ਉਸ ਬਰਬਾਦੀ ਤੋਂ ਬਚਾ ਲਿਆ।
ਧਰਤੀ ਦੀਆਂ ਸਾਰੀਆਂ ਕੌਮਾਂ ਤੇਰੀ ਅੰਸ ਦੇ ਕਾਰਨ ਬਰਕਤ ਪਾਉਣਗੀਆਂ ਕਿਉਂ ਜੋ ਤੂੰ ਮੇਰੇ ਹੁਕਮ ਨੂੰ ਮੰਨਿਆ ਹੈ।
ਅਤੇ ਯਹੋਵਾਹ ਨੇ ਮੇਰੇ ਸੁਆਮੀ ਨੂੰ ਵੱਡੀ ਬਰਕਤ ਦਿੱਤੀ ਹੈ ਅਤੇ ਉਸ ਨੂੰ ਵੱਡਾ ਆਦਮੀ ਬਣਾ ਦਿੱਤਾ ਹੈ ਅਤੇ ਉਸ ਨੇ ਉਹ ਨੂੰ ਭੇਡਾਂ, ਗਾਈਆਂ-ਬਲ਼ਦ, ਸੋਨਾ-ਚਾਂਦੀ, ਦਾਸ-ਦਾਸੀਆਂ, ਊਠ ਅਤੇ ਗਧੇ ਦਿੱਤੇ ਹਨ।
ਕੌਮਾਂ ਤੇਰੀ ਸੇਵਾ ਕਰਨ ਅਤੇ ਉੱਮਤਾਂ ਤੇਰੇ ਅੱਗੇ ਝੁੱਕਣ। ਤੂੰ ਆਪਣੇ ਭਰਾਵਾਂ ਦਾ ਸਰਦਾਰ ਹੋਵੇ ਅਤੇ ਤੇਰੀ ਮਾਤਾ ਦੇ ਪੁੱਤਰ ਤੇਰੇ ਅੱਗੇ ਝੁੱਕਣ। ਜਿਹੜਾ ਤੈਨੂੰ ਸਰਾਪ ਦੇਵੇ ਉਹ ਆਪ ਸਰਾਪਿਆ ਜਾਵੇ, ਅਤੇ ਜਿਹੜਾ ਤੈਨੂੰ ਬਰਕਤ ਦੇਵੇ ਉਹ ਮੁਬਾਰਕ ਹੋਵੇ।
ਉਹ ਤੈਨੂੰ ਅਤੇ ਤੇਰੀ ਅੰਸ ਨੂੰ ਵੀ ਅਬਰਾਹਾਮ ਦੀ ਬਰਕਤ ਦੇਵੇ ਤਾਂ ਜੋ ਤੂੰ ਇਸ ਦੇਸ਼ ਨੂੰ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਹਿੰਦਾ ਹੈਂ, ਜਿਸ ਨੂੰ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤਾ ਸੀ, ਆਪਣੀ ਵਿਰਾਸਤ ਬਣਾ ਲਵੇਂ।
ਫਿਰ ਪਰਮੇਸ਼ੁਰ ਨੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਤੂੰ ਫਲ ਅਤੇ ਵੱਧ ਅਤੇ ਤੇਰੇ ਤੋਂ ਇੱਕ ਕੌਮ ਸਗੋਂ ਕੌਮਾਂ ਦੇ ਦਲ ਪੈਦਾ ਹੋਣਗੇ ਅਤੇ ਤੇਰੇ ਵੰਸ਼ ਤੋਂ ਰਾਜੇ ਨਿੱਕਲਣਗੇ।
ਪਰ ਇਸਰਾਏਲੀ ਫਲੇ ਅਤੇ ਉਨ੍ਹਾਂ ਦੇ ਦਲਾਂ ਦੇ ਦਲ ਹੋ ਗਏ, ਵਧ ਕੇ ਬਹੁਤ ਬਲਵੰਤ ਹੋ ਗਏ ਕਿ ਧਰਤੀ ਉਨ੍ਹਾਂ ਨਾਲ ਭਰ ਗਈ।
ਮੈਂ ਉਨ੍ਹਾਂ ਨੂੰ ਮਰੀ ਨਾਲ ਮਾਰਾਂਗਾ, ਅਤੇ ਤੈਨੂੰ ਇੱਕ ਕੌਮ ਬਣਾਵਾਂਗਾ ਜੋ ਉਨ੍ਹਾਂ ਤੋਂ ਵੱਡੀ ਅਤੇ ਬਲਵੰਤ ਹੋਵੇਗੀ।
ਫੇਰ ਤੂੰ ਉੱਤਰ ਦੇ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਆਖੀਂ, “ਮੇਰਾ ਪਿਤਾ ਇੱਕ ਅਰਾਮੀ ਮਨੁੱਖ ਸੀ ਜੋ ਮਰਨ ਵਾਲਾ ਸੀ, ਉਹ ਥੋੜ੍ਹੇ ਜਿਹੇ ਹੀ ਸਨ ਅਤੇ ਉਹ ਮਿਸਰ ਵਿੱਚ ਜਾ ਕੇ ਉੱਥੇ ਟਿਕਿਆ ਅਤੇ ਉੱਥੇ ਉਹ ਇੱਕ ਵੱਡੀ, ਬਲਵੰਤ ਅਤੇ ਬਹੁਤ ਸਾਰੇ ਲੋਕਾਂ ਨਾਲ ਭਰੀ ਹੋਏ ਕੌਮ ਬਣ ਗਿਆ।
ਪਾਤਸ਼ਾਹ ਦੇ ਸੇਵਕ ਆ ਕੇ ਸਾਡੇ ਮਾਲਕ ਪਾਤਸ਼ਾਹ ਦਾਊਦ ਨੂੰ ਵਧਾਈਆਂ ਦੇ ਰਹੇ ਹਨ, ਕਿ ਤੁਹਾਡਾ ਪਰਮੇਸ਼ੁਰ ਸੁਲੇਮਾਨ ਦੇ ਨਾਮ ਨੂੰ ਤੁਹਾਡੇ ਨਾਮ ਨਾਲੋਂ ਵੱਡਾ ਕਰੇ ਅਤੇ ਉਹ ਦੀ ਰਾਜ ਗੱਦੀ ਨੂੰ ਤੁਹਾਡੀ ਰਾਜ ਗੱਦੀ ਨਾਲੋਂ ਵਧਾਵੇ, ਤਾਂ ਪਾਤਸ਼ਾਹ ਨੇ ਆਪਣੇ ਆਪ ਨੂੰ ਮੰਜੇ ਉੱਤੇ ਨੀਵਿਆਂ ਕੀਤਾ।
ਤੇਰੀ ਬਦੀ ਤੇਰੇ ਜਿਹੇ ਮਨੁੱਖਾਂ ਲਈ ਹੈ, ਅਤੇ ਤੇਰੇ ਧਰਮ ਦਾ ਫਲ ਵੀ ਆਦਮ ਵੰਸ਼ੀਆਂ ਲਈ।
ਤੂੰ ਯਾਕੂਬ ਨੂੰ ਵਫ਼ਾਦਾਰੀ, ਅਤੇ ਅਬਰਾਹਾਮ ਨੂੰ ਦਯਾ ਵਿਖਾਵੇਂਗਾ, ਜਿਵੇਂ ਤੂੰ ਸਾਡੇ ਪੁਰਖਿਆਂ ਨਾਲ ਪ੍ਰਾਚੀਨ ਸਮਿਆਂ ਵਿੱਚ ਸਹੁੰ ਖਾਧੀ ਸੀ।
ਅਤੇ ਉਹ ਨੇ ਸੁੰਨਤ ਦੀ ਨਿਸ਼ਾਨੀ ਪਾਈ ਕਿ ਇਹ ਉਸ ਧਾਰਮਿਕਤਾ ਦੀ ਮੋਹਰ ਹੋਵੇ ਜਿਹੜੀ ਅਸੁੰਨਤ ਦੇ ਹਾਲ ਵਿੱਚ ਉਹ ਦੇ ਵਿਸ਼ਵਾਸ ਤੋਂ ਹੋਈ ਸੀ, ਤਾਂ ਜੋ ਉਨ੍ਹਾਂ ਸਾਰਿਆਂ ਦਾ ਪਿਤਾ ਹੋਵੇ ਜਿਹੜੇ ਵਿਸ਼ਵਾਸ ਕਰਦੇ ਹਨ ਭਾਵੇਂ ਅਸੁੰਨਤੀ ਹੋਣ ਇਸ ਲਈ ਜੋ ਉਹਨਾਂ ਲਈ ਧਾਰਮਿਕਤਾ ਗਿਣੀ ਜਾਵੇ।
ਇਹ ਇਸ ਲਈ ਹੋਇਆ ਕਿ ਅਬਰਾਹਾਮ ਦੀ ਬਰਕਤ ਮਸੀਹ ਯਿਸੂ ਵਿੱਚ ਪਰਾਈਆਂ ਕੌਮਾਂ ਉੱਤੇ ਹੋਵੇ ਤਾਂ ਜੋ ਅਸੀਂ ਉਸ ਵਾਇਦੇ ਦੇ ਆਤਮਾ ਨੂੰ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਕਰੀਏ।