TSK

TSK · ਉਤ 13:16

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯਹੋਵਾਹ ਪਰਮੇਸ਼ੁਰ ਉਸ ਨੂੰ ਬਾਹਰ ਲੈ ਗਿਆ ਅਤੇ ਆਖਿਆ, ਅਕਾਸ਼ ਵੱਲ ਵੇਖ ਅਤੇ ਤਾਰਿਆਂ ਨੂੰ ਗਿਣ, ਕੀ ਤੂੰ ਉਹਨਾਂ ਨੂੰ ਗਿਣ ਸਕਦਾ ਹੈ? ਫੇਰ ਉਸ ਨੇ ਉਹ ਨੂੰ ਆਖਿਆ, ਤੇਰੀ ਅੰਸ ਐਨੀ ਹੀ ਹੋਵੇਗੀ।

ਮੈਂ ਤੈਨੂੰ ਹੱਦੋਂ ਬਾਹਲਾ ਫਲਵੰਤ ਬਣਾਵਾਂਗਾ, ਮੈਂ ਤੈਥੋਂ ਕੌਮਾਂ ਬਣਾਵਾਂਗਾ ਅਤੇ ਤੇਰੀ ਪੀੜ੍ਹੀ ਤੋਂ ਰਾਜੇ ਨਿੱਕਲਣਗੇ।

ਇਸਮਾਏਲ ਦੇ ਲਈ ਵੀ ਮੈਂ ਤੇਰੀ ਸੁਣੀ ਹੈ। ਵੇਖ, ਮੈਂ ਉਹ ਨੂੰ ਅਸੀਸ ਦਿੱਤੀ ਹੈ ਅਤੇ ਮੈਂ ਉਹ ਨੂੰ ਫਲਵੰਤ ਬਣਾਵਾਂਗਾ ਅਤੇ ਹੱਦੋਂ ਬਾਹਲਾ ਵਧਾਵਾਂਗਾ। ਉਸ ਤੋਂ ਬਾਰਾਂ ਪ੍ਰਧਾਨ ਜੰਮਣਗੇ ਅਤੇ ਮੈਂ ਉਹ ਨੂੰ ਇੱਕ ਵੱਡੀ ਕੌਮ ਬਣਾਵਾਂਗਾ।

ਮੈਂ ਉਸ ਦਾਸੀ ਦੇ ਪੁੱਤਰ ਤੋਂ ਵੀ ਇੱਕ ਕੌਮ ਬਣਾਵਾਂਗਾ ਕਿਉਂਕਿ ਉਹ ਵੀ ਤੇਰੀ ਅੰਸ ਹੈ।

¶ ਅਬਰਾਹਾਮ ਨੇ ਇੱਕ ਹੋਰ ਪਤਨੀ ਵਿਆਹ ਲਈ, ਜਿਸ ਦਾ ਨਾਮ ਕਤੂਰਾਹ ਸੀ।

ਸਰਬ ਸ਼ਕਤੀਮਾਨ ਪਰਮੇਸ਼ੁਰ ਤੈਨੂੰ ਬਰਕਤ ਦੇਵੇ ਅਤੇ ਤੈਨੂੰ ਫਲਵੰਤ ਬਣਾਵੇ ਅਤੇ ਤੈਨੂੰ ਵਧਾਵੇ ਅਤੇ ਤੂੰ ਬਹੁਤ ਕੌਮਾਂ ਦਾ ਦਲ ਹੋਵੇਂ।

ਤੂੰ ਤਾਂ ਆਖਿਆ, ਕਿ ਮੈਂ ਤੇਰੇ ਨਾਲ ਭਲਿਆਈ ਹੀ ਭਲਿਆਈ ਕਰਾਂਗਾ ਅਤੇ ਤੇਰੀ ਅੰਸ ਨੂੰ ਸਮੁੰਦਰ ਦੀ ਰੇਤ ਵਾਂਗੂੰ ਵਧਾਵਾਂਗਾ, ਜਿਹੜੀ ਬਹੁਤਾਇਤ ਦੇ ਕਾਰਨ ਗਿਣੀ ਨਹੀਂ ਜਾਂਦੀ।

ਫਿਰ ਪਰਮੇਸ਼ੁਰ ਨੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਤੂੰ ਫਲ ਅਤੇ ਵੱਧ ਅਤੇ ਤੇਰੇ ਤੋਂ ਇੱਕ ਕੌਮ ਸਗੋਂ ਕੌਮਾਂ ਦੇ ਦਲ ਪੈਦਾ ਹੋਣਗੇ ਅਤੇ ਤੇਰੇ ਵੰਸ਼ ਤੋਂ ਰਾਜੇ ਨਿੱਕਲਣਗੇ।

ਉਸ ਆਖਿਆ, ਮੈਂ ਪਰਮੇਸ਼ੁਰ, ਤੇਰੇ ਪਿਤਾ ਦਾ ਪਰਮੇਸ਼ੁਰ ਹਾਂ।

ਤੂੰ ਆਪਣੇ ਸੇਵਕ ਅਬਰਾਹਾਮ, ਇਸਹਾਕ ਅਤੇ ਇਸਰਾਏਲ ਨੂੰ ਚੇਤੇ ਕਰ ਜਿਨ੍ਹਾਂ ਨਾਲ ਤੂੰ ਆਪਣੀ ਹੀ ਸਹੁੰ ਖਾ ਕੇ ਆਖਿਆ ਸੀ ਕਿ ਮੈਂ ਤੁਹਾਡੀ ਸੰਤਾਨ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ ਅਤੇ ਇਹ ਸਾਰਾ ਦੇਸ ਜਿਸ ਦੇ ਲਈ ਮੈਂ ਆਖਿਆ ਹੈ ਮੈਂ ਉਹ ਤੁਹਾਡੀ ਸੰਤਾਨ ਨੂੰ ਦੇਵਾਂਗਾ ਅਤੇ ਉਹ ਸਦਾ ਲਈ ਉਹ ਦੇ ਅਧਿਕਾਰੀ ਹੋਣਗੇ।

ਕਿਉਂ ਜੋ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਇਸ ਹੱਦ ਤੱਕ ਵਧਾਇਆ ਹੈ ਕਿ ਵੇਖੋ, ਅੱਜ ਤੁਸੀਂ ਅਕਾਸ਼ ਦੇ ਤਾਰਿਆਂ ਵਾਂਗੂੰ ਹੋ ਗਏ ਹੋ।

ਕਿਉਂ ਜੋ ਉਹ ਆਪਣੇ ਪਸ਼ੂਆਂ ਅਤੇ ਆਪਣਿਆਂ ਤੰਬੂਆਂ ਦੇ ਨਾਲ ਟਿੱਡੀਆਂ ਦੇ ਦਲ ਵਾਂਗੂੰ ਆਉਂਦੇ ਸਨ, ਉਹ ਅਤੇ ਉਨ੍ਹਾਂ ਦੇ ਊਠ ਅਣਗਿਣਤ ਸਨ, ਅਤੇ ਉਹ ਉਸ ਦੇਸ਼ ਵਿੱਚ ਵੜ ਕੇ ਉਸ ਨੂੰ ਉਜਾੜ ਦਿੰਦੇ ਸਨ।

¶ ਯਹੂਦਾਹ ਅਤੇ ਇਸਰਾਏਲ ਉਸ ਰੇਤ ਦੇ ਢੇਰ ਵਾਂਗੂੰ ਬਹੁਤ ਸਾਰੇ ਸਨ ਜਿਹੜੀ ਸਮੁੰਦਰ ਦੇ ਕੰਢੇ ਉੱਤੇ ਹੈ ਅਤੇ ਉਹ ਖਾਂਦੇ-ਪੀਂਦੇ ਅਤੇ ਅਨੰਦ ਕਰਦੇ ਸਨ।

ਅਤੇ ਦਾਊਦ ਨੇ ਉਨ੍ਹਾਂ ਦੀ ਗਿਣਤੀ ਨਾ ਕੀਤੀ ਜਿਹੜੇ ਵੀਹ ਸਾਲਾਂ ਅਤੇ ਇਸ ਤੋਂ ਘੱਟ ਉਮਰ ਵਾਲੇ ਸਨ, ਕਿਉਂ ਜੋ ਯਹੋਵਾਹ ਨੇ ਬਚਨ ਕੀਤਾ ਸੀ ਕਿ ਮੈਂ ਇਸਰਾਏਲੀਆਂ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ

ਅਤੇ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਇਹ ਸੀ, ਯਹੂਦਾਹ ਵਿੱਚੋਂ ਹਜ਼ਾਰਾਂ ਦੇ ਸਰਦਾਰ ਇਹ ਸਨ, ਸਰਦਾਰ ਅਦਨਾਹ ਅਤੇ ਉਹ ਦੇ ਨਾਲ ਤਿੰਨ ਲੱਖ ਵੱਡੇ ਸੂਰਬੀਰ ਸਨ

ਕਾਸ਼ ਕਿ ਤੂੰ ਮੇਰੇ ਹੁਕਮਾਂ ਨੂੰ ਮੰਨਦਾ! ਤਾਂ ਤੇਰੀ ਸ਼ਾਂਤੀ ਨਦੀ ਵਾਂਗੂੰ, ਅਤੇ ਤੇਰਾ ਧਰਮ ਸਮੁੰਦਰ ਦੀਆਂ ਲਹਿਰਾਂ ਵਾਂਗੂੰ ਹੁੰਦਾ,

ਇਸ ਕਾਰਨ ਉਹ ਵਿਸ਼ਵਾਸ ਤੋਂ ਹੋਇਆ ਤਾਂ ਜੋ ਕਿਰਪਾ ਦੇ ਅਨੁਸਾਰ ਠਹਿਰੇ ਇਸ ਲਈ ਜੋ ਵਾਇਦਾ ਸਾਰੀ ਅੰਸ ਦੇ ਲਈ ਪੱਕਾ ਰਹੇ, ਕੇਵਲ ਉਸ ਅੰਸ ਦੇ ਲਈ ਨਹੀਂ ਜਿਹੜੀ ਬਿਵਸਥਾ ਵਾਲੀ ਹੈ ਪ੍ਰੰਤੂ ਉਹ ਦੇ ਲਈ ਵੀ ਜੋ ਅਬਰਾਹਾਮ ਜਿਹਾ ਵਿਸ਼ਵਾਸ ਰੱਖਦੀ ਹੈ, ਉਹ ਸਾਡੇ ਸਭ ਦਾ ਪਿਤਾ ਹੈ,

¶ ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ।