ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਣ ਦੇ ਕੇ ਆਖਿਆ, ਇਹ ਦੇਸ਼ ਮੈਂ ਤੇਰੀ ਅੰਸ ਨੂੰ ਦਿਆਂਗਾ। ਤਦ ਅਬਰਾਮ ਨੇ ਉੱਥੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ, ਜਿਸ ਨੇ ਉਹ ਨੂੰ ਦਰਸ਼ਣ ਦਿੱਤਾ ਸੀ।
TSK
TSK · ਉਤ 13:4
Treasury of Scripture Knowledge references in ਪੰਜਾਬੀ IRV.
ਇਸ ਤੋਂ ਬਾਅਦ ਅਬਰਾਮ ਨੇ ਆਪਣਾ ਤੰਬੂ ਪੁੱਟਿਆ ਅਤੇ ਮਮਰੇ ਦੇ ਬਲੂਤਾਂ ਕੋਲ, ਜਿਹੜੇ ਹਬਰੋਨ ਵਿੱਚ ਹਨ, ਜਾ ਵੱਸਿਆ ਅਤੇ ਉੱਥੇ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ।
ਹੇ ਯਹੋਵਾਹ, ਮੈਂ ਤੇਰੇ ਭਵਨ ਦੇ ਵਸੇਬਿਆਂ ਨਾਲ, ਅਤੇ ਤੇਰੀ ਮਹਿਮਾ ਦੇ ਡੇਰੇ ਨਾਲ ਪ੍ਰੇਮ ਰੱਖਦਾ ਹਾਂ।
ਹੇ ਪਰਮੇਸ਼ੁਰ, ਸੀਯੋਨ ਵਿੱਚ ਤੇਰੇ ਲਈ ਸਬਰ ਹੀ ਉਸਤਤ ਹੈ, ਅਤੇ ਤੇਰੇ ਲਈ ਸੁੱਖਣਾ ਪੂਰੀ ਕੀਤੀ ਜਾਵੇਗੀ।
ਤੇਰੀ ਦਰਗਾਹ ਵਿੱਚ ਤਾਂ ਇੱਕ ਦਿਨ ਹਜ਼ਾਰ ਦਿਨਾਂ ਨਾਲੋਂ ਚੰਗਾ ਹੈ, ਮੈਂ ਪਰਮੇਸ਼ੁਰ ਦੇ ਭਵਨ ਦਾ ਰਾਖ਼ਾ ਬਣਨਾ ਦੁਸ਼ਟਾਂ ਦੇ ਤੰਬੂ ਵਿੱਚ ਵੱਸਣ ਨਾਲੋਂ ਪਸੰਦ ਕਰਦਾ ਹਾਂ।
ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!
ਉਹ ਨੇ ਜੋ ਮੇਰੀ ਵੱਲ ਕੰਨ ਲਾਇਆ ਹੈ, ਮੈਂ ਜੀਵਨ ਭਰ ਉਹ ਨੂੰ ਪੁਕਾਰਾਂਗਾ।
ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ।
ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ
ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ, ਅਰਥਾਤ ਉਹਨਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਸੰਤ ਹੋਣ ਲਈ ਸੱਦੇ ਹੋਏ ਹਨ, ਜੋ ਉਨ੍ਹਾਂ ਸਭਨਾਂ ਨਾਲ ਜਿਹੜੇ ਹਰੇਕ ਥਾਂ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਨ੍ਹਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ।