TSK

TSK · ਉਤ 16:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਫੇਰ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ, ਆਪਣੀ ਮਾਲਕਣ ਕੋਲ ਮੁੜ ਜਾ ਅਤੇ ਆਪਣੇ ਆਪ ਨੂੰ ਉਸ ਦੇ ਅਧੀਨ ਕਰ ਦੇ।

ਅਤੇ ਉਸ ਨੇ ਭੈਅ ਖਾ ਕੇ ਆਖਿਆ, ਇਹ ਸਥਾਨ ਕਿੰਨ੍ਹਾਂ ਭਿਆਨਕ ਹੈ। ਪਰਮੇਸ਼ੁਰ ਦੇ ਘਰ ਦੇ ਬਿਨ੍ਹਾਂ ਇਹ ਕੋਈ ਹੋਰ ਸਥਾਨ ਨਹੀਂ ਹੋ ਸਕਦਾ, ਸਗੋਂ ਇਹ ਤਾਂ ਸਵਰਗ ਦਾ ਫਾਟਕ ਹੈ।

ਯਾਕੂਬ ਨੇ ਇਹ ਆਖ ਕੇ ਉਸ ਸਥਾਨ ਦਾ ਨਾਮ ਪਨੀਏਲ ਰੱਖਿਆ ਕਿਉਂ ਜੋ ਉਸ ਨੇ ਪਰਮੇਸ਼ੁਰ ਨੂੰ ਆਹਮੋ-ਸਾਹਮਣੇ ਵੇਖਿਆ ਅਤੇ ਉਸ ਦੀ ਜਾਨ ਬਚ ਗਈ।

ਤਾਂ ਉਸ ਆਖਿਆ, ਮੈਨੂੰ ਆਪਣਾ ਤੇਜ ਵਿਖਾਈਂ।

ਤਦ ਗਿਦਾਊਨ ਨੇ ਉੱਥੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ ਅਤੇ ਉਸ ਦਾ ਨਾਮ “ਯਹੋਵਾਹ ਸ਼ਾਲੋਮ” ਰੱਖਿਆ। ਉਹ ਜਗਵੇਦੀ ਅੱਜ ਦੇ ਦਿਨ ਤੱਕ ਅਬੀ-ਅਜ਼ਰੀਆਂ ਦੇ ਆਫ਼ਰਾਹ ਵਿੱਚ ਬਣੀ ਹੋਈ ਹੈ।

ਕਿਉਂ ਜੋ ਮਨੁੱਖ ਦੇ ਰਾਹ ਯਹੋਵਾਹ ਦੀ ਨਿਗਾਹ ਦੇ ਸਾਹਮਣੇ ਹਨ ਅਤੇ ਉਹ ਉਸ ਦੇ ਸਾਰੇ ਮਾਰਗਾਂ ਨੂੰ ਜਾਚਦਾ ਹੈ।