ਫੇਰ ਆਦਮ ਨੇ ਜਵਾਬ ਦਿੱਤਾ ਕਿ ਜਿਹੜੀ ਇਸਤਰੀ ਤੂੰ ਮੈਨੂੰ ਦਿੱਤੀ, ਉਸ ਨੇ ਉਸ ਰੁੱਖ ਦਾ ਫਲ ਮੈਨੂੰ ਦਿੱਤਾ ਇਸ ਲਈ ਮੈਂ ਖਾ ਲਿਆ।
TSK
TSK · ਉਤ 16:2
Treasury of Scripture Knowledge references in ਪੰਜਾਬੀ IRV.
ਪਰ ਸਾਰਈ ਬਾਂਝ ਸੀ, ਉਸ ਦੇ ਕੋਈ ਬੱਚਾ ਨਹੀਂ ਸੀ।
ਉਹਨਾਂ ਵਿੱਚੋਂ ਇੱਕ ਨੇ ਆਖਿਆ, ਮੈਂ ਜ਼ਰੂਰ ਬਸੰਤ ਦੀ ਰੁੱਤੇ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਵੇਖ ਤੇਰੀ ਪਤਨੀ ਸਾਰਾਹ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਸਾਰਾਹ ਤੰਬੂ ਦੇ ਬੂਹੇ ਵਿੱਚ ਜਿਹੜਾ ਉਹ ਦੇ ਪਿੱਛੇ ਸੀ, ਸੁਣ ਰਹੀ ਸੀ।
ਇਸਹਾਕ ਨੇ ਯਹੋਵਾਹ ਕੋਲੋਂ ਆਪਣੀ ਪਤਨੀ ਲਈ ਬੇਨਤੀ ਕੀਤੀ ਕਿਉਂ ਜੋ ਉਹ ਬਾਂਝ ਸੀ, ਤਦ ਯਹੋਵਾਹ ਨੇ ਉਸ ਦੀ ਬੇਨਤੀ ਸੁਣੀ ਅਤੇ ਰਿਬਕਾਹ ਉਸ ਦੀ ਪਤਨੀ ਗਰਭਵਤੀ ਹੋਈ।
ਰਾਖ਼ੇਲ ਨੇ ਆਖਿਆ, ਵੇਖ, ਮੇਰੀ ਦਾਸੀ ਬਿਲਹਾਹ ਹੈ। ਉਸ ਦੇ ਕੋਲ ਜਾ ਅਤੇ ਉਹ ਮੇਰੇ ਗੋਡਿਆਂ ਉੱਤੇ ਜਣੇਗੀ ਤਾਂ ਜੋ ਮੈਂ ਵੀ ਉਸ ਤੋਂ ਸੰਤਾਨ ਵਾਲੀ ਬਣ ਜਾਂਵਾਂ।
ਜਦ ਲੇਆਹ ਨੇ ਵੇਖਿਆ ਕਿ ਮੈਂ ਜਣਨ ਤੋਂ ਰਹਿ ਗਈ ਹਾਂ ਤਾਂ ਉਸ ਨੇ ਆਪਣੀ ਦਾਸੀ ਜਿਲਫਾਹ ਨੂੰ ਲੈ ਕੇ ਯਾਕੂਬ ਨੂੰ ਉਸ ਦੀ ਪਤਨੀ ਹੋਣ ਲਈ ਦਿੱਤਾ।
ਜੇ ਉਸ ਦੇ ਸੁਆਮੀ ਨੇ ਉਸ ਨੂੰ ਔਰਤ ਦਿੱਤੀ ਹੋਵੇ ਅਤੇ ਉਹ ਉਸ ਲਈ ਪੁੱਤਰ ਧੀਆਂ ਜਣੀ ਤਾਂ ਉਹ ਔਰਤ ਅਤੇ ਉਹ ਦੇ ਬੱਚੇ ਉਹ ਦੇ ਸੁਆਮੀ ਦੇ ਹੋਣਗੇ ਅਤੇ ਉਹ ਇਕੱਲਾ ਚੱਲਿਆ ਜਾਵੇ।
ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਅਸੀਸ ਹੈ,