ਉਹਨਾਂ ਵਿੱਚੋਂ ਇੱਕ ਨੇ ਆਖਿਆ, ਮੈਂ ਜ਼ਰੂਰ ਬਸੰਤ ਦੀ ਰੁੱਤੇ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਵੇਖ ਤੇਰੀ ਪਤਨੀ ਸਾਰਾਹ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਸਾਰਾਹ ਤੰਬੂ ਦੇ ਬੂਹੇ ਵਿੱਚ ਜਿਹੜਾ ਉਹ ਦੇ ਪਿੱਛੇ ਸੀ, ਸੁਣ ਰਹੀ ਸੀ।
TSK
TSK · ਉਤ 17:21
Treasury of Scripture Knowledge references in ਪੰਜਾਬੀ IRV.
ਸਾਰਾਹ ਗਰਭਵਤੀ ਹੋਈ ਅਤੇ ਉਸੇ ਨਿਯੁਕਤ ਸਮੇਂ ਤੇ ਜੋ ਪਰਮੇਸ਼ੁਰ ਨੇ ਠਹਿਰਾਇਆ ਸੀ, ਅਬਰਾਹਾਮ ਲਈ ਉਸ ਦੇ ਬੁਢੇਪੇ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ।
ਤਦ ਯਹੋਵਾਹ ਨੇ ਉਸ ਨੂੰ ਦਰਸ਼ਣ ਦੇ ਕੇ ਆਖਿਆ, ਮਿਸਰ ਨੂੰ ਨਾ ਜਾਈਂ ਪਰ ਉਸ ਦੇਸ਼ ਵਿੱਚ ਜਾਈਂ, ਜਿਹੜਾ ਮੈਂ ਤੈਨੂੰ ਦੱਸਾਂਗਾ।
ਉਸ ਨੇ ਯੂਸੁਫ਼ ਨੂੰ ਬਰਕਤ ਦੇ ਕੇ ਆਖਿਆ, ਪਰਮੇਸ਼ੁਰ ਜਿਸ ਦੇ ਸਨਮੁਖ ਮੇਰਾ ਪਿਤਾ ਅਬਰਾਹਾਮ ਅਤੇ ਇਸਹਾਕ ਚੱਲਦੇ ਰਹੇ ਅਤੇ ਉਹ ਪਰਮੇਸ਼ੁਰ ਜਿਸ ਨੇ ਜੀਵਨ ਭਰ ਅੱਜ ਦੇ ਦਿਨ ਤੱਕ ਮੇਰੀ ਪਾਲਣਾ ਕੀਤੀ,
ਉਸਨੇ ਇਹ ਵੀ ਆਖਿਆ, “ਮੈਂ ਤੇਰੇ ਪਿਤਾ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ।” ਮੂਸਾ ਨੇ ਆਪਣਾ ਮੂੰਹ ਢੱਕ ਲਿਆ ਕਿਉਂ ਜੋ ਉਹ ਪਰਮੇਸ਼ੁਰ ਵੱਲ ਦੇਖਣ ਤੋਂ ਡਰਦਾ ਸੀ।
ਜੋ ਅਬਰਾਹਾਮ ਤੇ ਉਸ ਦੇ ਅੰਸ ਨਾਲ ਸਦੀਪਕ ਕਾਲ ਤੱਕ ਰਹੇਗਾ, ਜਿਵੇਂ ਉਸ ਨੇ ਸਾਡੇ ਪਿਉ-ਦਾਦਿਆਂ ਨਾਲ ਬਚਨ ਕੀਤਾ ਸੀ।
ਉਸ ਨੇ ਉਨ੍ਹਾਂ ਨੂੰ ਆਖਿਆ, ‹ਇਹ ਤੁਹਾਡਾ ਕੰਮ ਨਹੀਂ ਕਿ ਤੁਸੀਂ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ, ਜੋ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖੇ ਹਨ।›
ਵਾਇਦੇ ਦਾ ਬਚਨ ਤਾਂ ਇਹ ਹੈ, ਕਿ ਇਸੇ ਸਮੇਂ ਦੇ ਅਨੁਸਾਰ ਮੈਂ ਆਵਾਂਗਾ ਅਤੇ ਸਾਰਾਹ ਇੱਕ ਪੁੱਤਰ ਜਣੇਗੀ।
ਵਿਸ਼ਵਾਸ ਨਾਲ ਉਹ ਵਾਇਦੇ ਵਾਲੀ ਧਰਤੀ ਵਿੱਚ ਜਾ ਵੱਸਿਆ, ਜਿਵੇਂ ਪਰਾਈ ਧਰਤੀ ਵਿੱਚ ਉਹ ਨੇ ਇਸਹਾਕ ਅਤੇ ਯਾਕੂਬ ਦੇ ਨਾਲ ਡੇਰਿਆਂ ਵਿੱਚ ਵਾਸ ਕੀਤਾ, ਜਿਹੜੇ ਉਹ ਦੇ ਨਾਲ ਉਸੇ ਵਾਇਦੇ ਦੇ ਅਧਿਕਾਰੀ ਸਨ।