¶ ਤਦ ਉਨ੍ਹਾਂ ਮਨੁੱਖਾਂ ਨੇ ਉੱਥੋਂ ਉੱਠ ਕੇ ਸਦੂਮ ਵੱਲ ਵੇਖਿਆ ਅਤੇ ਅਬਰਾਹਾਮ ਉਨ੍ਹਾਂ ਨੂੰ ਰਾਹੇ ਪਾਉਣ ਲਈ ਨਾਲ ਤੁਰ ਪਿਆ।
TSK
TSK · ਉਤ 18:2
Treasury of Scripture Knowledge references in ਪੰਜਾਬੀ IRV.
¶ ਸ਼ਾਮ ਨੂੰ ਦੋ ਦੂਤ ਸਦੂਮ ਨੂੰ ਆਏ ਅਤੇ ਲੂਤ ਸਦੂਮ ਸ਼ਹਿਰ ਦੇ ਫਾਟਕ ਵਿੱਚ ਬੈਠਾ ਹੋਇਆ ਸੀ, ਲੂਤ ਉਨ੍ਹਾਂ ਨੂੰ ਵੇਖ ਕੇ ਮਿਲਣ ਲਈ ਉੱਠਿਆ ਅਤੇ ਉਹ ਨੇ ਆਪਣਾ ਮੂੰਹ ਧਰਤੀ ਤੱਕ ਝੁਕਾਇਆ।
ਫੇਰ ਅਬਰਾਹਾਮ ਉਸ ਦੇਸ਼ ਦੇ ਲੋਕਾਂ ਦੇ ਸਨਮੁਖ ਝੁਕਿਆ
ਪਰ ਉਹ ਆਪ ਉਨ੍ਹਾਂ ਦੇ ਅੱਗੇ-ਅੱਗੇ ਪਾਰ ਲੰਘਿਆ ਅਤੇ ਸੱਤ ਵਾਰ ਧਰਤੀ ਉੱਤੇ ਆਪਣੇ ਆਪ ਨੂੰ ਝੁਕਾਇਆ ਜਦ ਤੱਕ ਉਸ ਏਸਾਓ ਕੋਲ ਨਾ ਪਹੁੰਚਿਆ।
ਜਦ ਯੂਸੁਫ਼ ਘਰ ਆਇਆ ਤਾਂ ਓਹ ਉਸ ਦੇ ਲਈ ਘਰ ਵਿੱਚ ਸੁਗ਼ਾਤ ਲੈ ਆਏ ਜਿਹੜੀ ਉਨ੍ਹਾਂ ਦੇ ਹੱਥਾਂ ਵਿੱਚ ਸੀ ਅਤੇ ਉਨ੍ਹਾਂ ਨੇ ਆਪਣੇ ਆਪ ਨੂੰ ਉਸ ਦੇ ਅੱਗੇ ਝੁਕਾਇਆ।
ਜਦ ਯਹੂਦਾਹ ਅਤੇ ਉਸ ਦੇ ਭਰਾ ਯੂਸੁਫ਼ ਦੇ ਘਰ ਆਏ ਅਤੇ ਉਹ ਅਜੇ ਤੱਕ ਉੱਥੇ ਹੀ ਸੀ ਤਾਂ ਓਹ ਉਸ ਦੇ ਅੱਗੇ ਧਰਤੀ ਉੱਤੇ ਡਿੱਗ ਪਏ।
¶ ਜਦ ਯਹੋਸ਼ੁਆ ਯਰੀਹੋ ਦੇ ਕੋਲ ਸੀ ਅਤੇ ਉਸ ਆਪਣੀਆਂ ਅੱਖੀਆਂ ਉਤਾਹਾਂ ਚੁੱਕ ਕੇ ਵੇਖਿਆ ਤਾਂ ਵੇਖੋ, ਇੱਕ ਮਨੁੱਖ ਹੱਥ ਵਿੱਚ ਨੰਗੀ ਤਲਵਾਰ ਲਈ ਉਹ ਦੇ ਸਾਹਮਣੇ ਖੜ੍ਹਾ ਸੀ ਤਾਂ ਯਹੋਸ਼ੁਆ ਉਸ ਦੇ ਕੋਲ ਗਿਆ ਅਤੇ ਉਸ ਨੂੰ ਆਖਿਆ, “ਕੀ ਤੂੰ ਸਾਡੀ ਵੱਲ ਹੈਂ ਜਾਂ ਸਾਡੇ ਵੈਰੀਆਂ ਵੱਲ?”
¶ ਤਦ ਉਸ ਇਸਤਰੀ ਨੇ ਆਪਣੇ ਪਤੀ ਨੂੰ ਜਾ ਕੇ ਕਿਹਾ, “ਪਰਮੇਸ਼ੁਰ ਦਾ ਇੱਕ ਬੰਦਾ ਮੇਰੇ ਕੋਲ ਆਇਆ ਸੀ। ਉਸ ਦਾ ਰੂਪ ਪਰਮੇਸ਼ੁਰ ਦੇ ਦੂਤ ਦੇ ਰੂਪ ਵਰਗਾ ਬਹੁਤ ਭੈਅ ਯੋਗ ਸੀ ਅਤੇ ਮੈਂ ਉਸ ਨੂੰ ਨਹੀਂ ਪੁੱਛਿਆ ਕਿ ਤੂੰ ਕਿੱਥੋਂ ਦਾ ਹੈਂ ਅਤੇ ਉਸ ਨੇ ਵੀ ਮੈਨੂੰ ਆਪਣਾ ਨਾਮ ਨਹੀਂ ਦੱਸਿਆ।
ਜਦੋਂ ਨਬੀਆਂ ਦੇ ਪੁੱਤਰਾਂ ਨੇ ਜਿਹੜੇ ਯਰੀਹੋ ਵਿੱਚ ਉਸ ਦੇ ਆਹਮੋ-ਸਾਹਮਣੇ ਸਨ, ਉਸ ਨੂੰ ਦੇਖਿਆ ਤਾਂ ਉਹ ਬੋਲੇ, “ਏਲੀਯਾਹ ਦਾ ਆਤਮਾ ਅਲੀਸ਼ਾ ਉੱਤੇ ਠਹਿਰਿਆ ਹੋਇਆ ਹੈ।” ਸੋ ਉਹ ਉਸ ਨੂੰ ਮਿਲਣ ਲਈ ਆਏ ਅਤੇ ਧਰਤੀ ਤੱਕ ਝੁੱਕ ਕੇ ਉਸ ਨੂੰ ਮੱਥਾ ਟੇਕਿਆ।
ਪਰਾਹੁਣਚਾਰੀ ਕਰਨੀ ਨਾ ਭੁੱਲੋ, ਕਿਉਂ ਜੋ ਇਹ ਕਰ ਕੇ ਕਈਆਂ ਨੇ ਦੂਤਾਂ ਨੂੰ ਬਿਨ੍ਹਾਂ ਪਛਾਣੇ ਘਰ ਉਤਾਰਿਆ ਹੈ।