TSK

TSK · ਉਤ 18:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਦ ਲੋਕ ਉਸ ਸ਼ਹਿਰ ਅਤੇ ਬੁਰਜ ਨੂੰ ਬਣਾ ਰਹੇ ਸਨ ਤਦ ਯਹੋਵਾਹ ਉਸ ਨੂੰ ਵੇਖਣ ਲਈ ਉਤਰਿਆ।

ਮੈਂ ਉਤਰਿਆ ਹਾਂ, ਤਾਂ ਜੋ ਉਨ੍ਹਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਵਾਂ ਅਤੇ ਉਸ ਧਰਤੀ ਵਿੱਚੋਂ ਕੱਢ ਕੇ ਚੰਗੀ ਅਤੇ ਉਪਜਾਊ ਧਰਤੀ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ ਅਰਥਾਤ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੀ ਥਾਂ ਵਿੱਚ ਉਤਾਹਾਂ ਲਿਆਵਾਂ।

ਤੁਸੀਂ ਉਸ ਸਾਰੇ ਰਸਤੇ ਨੂੰ ਯਾਦ ਰੱਖਿਓ ਜਿਸ ਦੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਲਈ ਫਿਰਦਾ ਰਿਹਾ, ਤਾਂ ਜੋ ਉਹ ਤੁਹਾਨੂੰ ਅਧੀਨ ਹੋਣਾ ਸਿਖਾਵੇ ਅਤੇ ਤੁਹਾਨੂੰ ਪਰਖੇ ਅਤੇ ਜਾਣੇ ਕਿ ਤੁਹਾਡੇ ਮਨ ਵਿੱਚ ਕੀ ਹੈ ਅਰਥਾਤ ਕੀ ਤੁਸੀਂ ਉਸ ਦੇ ਹੁਕਮਾਂ ਉੱਤੇ ਚੱਲੋਗੇ ਵੀ ਕਿ ਨਹੀਂ?

ਯਹੋਵਾਹ ਸਮਰੱਥ ਪਰਮੇਸ਼ੁਰ, ਹਾਂ, ਯਹੋਵਾਹ ਸਮਰੱਥ ਪਰਮੇਸ਼ੁਰ, ਉਹੀ ਜਾਣਦਾ ਹੈ ਅਤੇ ਇਸਰਾਏਲੀ ਵੀ ਜਾਣੇਗਾ ਕਿ ਜੇ ਕਦੀ ਪਿੱਛੇ ਹੱਟਣ ਵਿੱਚ ਜਾਂ ਯਹੋਵਾਹ ਦੇ ਵਿਰੁੱਧ ਬੇਈਮਾਨੀ ਕਰਨ ਵਿੱਚ ਕੁਝ ਹੋਇਆ ਹੋਵੇ ਤਾਂ ਅੱਜ ਦੇ ਦਿਨ ਸਾਨੂੰ ਨਾ ਛੱਡੋ।

ਤੂੰ ਸਾਡੀਆਂ ਬਦੀਆਂ ਨੂੰ ਆਪਣੇ ਅੱਗੇ, ਅਤੇ ਸਾਡੇ ਲੁਕੇ ਹੋਏ ਪਾਪਾਂ ਨੂੰ ਆਪਣੇ ਚਿਹਰੇ ਦੇ ਚਾਨਣ ਵਿੱਚ ਰੱਖਿਆ ਹੈ।

¶ ਯਹੂਦਾਹ ਦਾ ਪਾਪ, ਲੋਹੇ ਦੀ ਕਲਮ ਅਤੇ ਹੀਰੇ ਦੀ ਨੋਕ ਨਾਲ ਲਿਖਿਆ ਗਿਆ, ਉਹਨਾਂ ਦੇ ਦਿਲ ਦੀ ਤਖ਼ਤੀ ਉੱਤੇ ਅਤੇ ਤੁਹਾਡੀਆਂ ਜਗਵੇਦੀਆਂ ਦੇ ਸਿੰਗਾਂ ਉੱਤੇ ਉੱਕਰਿਆ ਗਿਆ

ਯਹੋਵਾਹ ਨੇ ਆਖਿਆ, “ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਦੇ ਲੋਕਾਂ ਕੋਲ ਜਾ ਅਤੇ ਉਹਨਾਂ ਦੇ ਵਿਰੁੱਧ ਪੁਕਾਰ ਕਿਉਂਕਿ ਉਹਨਾਂ ਦੀ ਬੁਰਿਆਈ ਮੇਰੇ ਸਨਮੁਖ ਬਹੁਤ ਵੱਧ ਗਈ ਹੈ।”

ਉਸ ਸਮੇਂ ਮੈਂ ਦੀਵੇ ਲੈ ਕੇ ਯਰੂਸ਼ਲਮ ਦੀ ਤਲਾਸ਼ੀ ਲਵਾਂਗਾ ਅਤੇ ਉਹਨਾਂ ਮਨੁੱਖਾਂ ਨੂੰ ਸਜ਼ਾ ਦਿਆਂਗਾ, ਜੋ ਮਧ ਦੇ ਮੈਲ ਦੀ ਤਰ੍ਹਾਂ ਹਨ, ਜਿਹੜੀ ਥੱਲੇ ਬੈਠ ਜਾਂਦੀ ਹੈ ਅਤੇ ਆਪਣੇ ਮਨਾਂ ਵਿੱਚ ਕਹਿੰਦੇ ਹਨ, “ਯਹੋਵਾਹ ਨਾ ਭਲਿਆਈ ਕਰੇਗਾ, ਨਾ ਬੁਰਿਆਈ।”

‹ਕਿਉਂਕਿ ਮੈਂ ਸਵਰਗ ਤੋਂ ਆਪਣੀ ਮਰਜ਼ੀ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ।›

ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ।