TSK

TSK · ਉਤ 2:16

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਦਾ ਹਰੇਕ ਰੁੱਖ ਜਿਹੜਾ ਵੇਖਣ ਵਿੱਚ ਮਨਭਾਉਣਾ ਸੀ ਅਤੇ ਜਿਸ ਦਾ ਫਲ ਖਾਣ ਵਿੱਚ ਚੰਗਾ ਸੀ, ਉਗਾਏ ਅਤੇ, ਬਾਗ਼ ਦੇ ਵਿਚਕਾਰ ਜੀਵਨ ਦਾ ਰੁੱਖ ਤੇ ਭਲੇ ਬੁਰੇ ਦੇ ਗਿਆਨ ਦਾ ਰੁੱਖ ਵੀ ਉਗਾਇਆ।

ਸਮੂਏਲ ਬੋਲਿਆ, ਭਲਾ, ਯਹੋਵਾਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਨਾਲ ਪਰਸੰਨ ਹੁੰਦਾ ਹੈ, ਜਾਂ ਇਸ ਗੱਲ ਉੱਤੇ ਜੋ ਉਹ ਦੀ ਅਵਾਜ਼ ਸੁਣੀ ਜਾਵੇ? ਵੇਖ, ਆਗਿਆ ਮੰਨਣਾ ਭੇਟਾਂ ਚੜ੍ਹਾਉਣ ਨਾਲੋਂ, ਅਤੇ ਸਰੋਤਾ ਬਣਨਾ ਮੇਂਢਿਆਂ ਦੀ ਚਰਬੀ ਨਾਲੋਂ ਚੰਗਾ ਹੈ।

ਜਿਹੜੇ ਇਸ ਸੰਸਾਰ ਵਿੱਚ ਧਨਵਾਨ ਹਨ ਉਹਨਾਂ ਨੂੰ ਉਪਦੇਸ਼ ਦੇ ਕਿ ਹੰਕਾਰ ਨਾ ਕਰਨ ਅਤੇ ਬੇ ਠਿਕਾਣੇ ਧਨ ਉੱਤੇ ਨਹੀਂ, ਪਰ ਪਰਮੇਸ਼ੁਰ ਉੱਤੇ ਆਸ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੋ ਕੁਝ ਭਰਪੂਰੀ ਨਾਲ ਦਿੰਦਾ ਹੈ।