¶ ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ?
TSK
TSK · ਉਤ 2:17
Treasury of Scripture Knowledge references in ਪੰਜਾਬੀ IRV.
ਉਸ ਨੇ ਪੁੱਛਿਆ, ਤੈਨੂੰ ਕਿਸ ਨੇ ਦੱਸਿਆ ਜੋ ਤੂੰ ਨੰਗਾ ਹੈਂ? ਜਿਸ ਰੁੱਖ ਤੋਂ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਦਾ ਫਲ ਨਾ ਖਾਵੀਂ ਕੀ ਤੂੰ ਉਸ ਦਾ ਫਲ ਖਾਧਾ ਹੈ?
ਤੂੰ ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕ ਤੂੰ ਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋ ਤੂੰ ਉਸ ਵਿੱਚੋਂ ਹੀ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ।
ਕਿਉਂ ਜੋ ਯਹੋਵਾਹ ਨੇ ਉਨ੍ਹਾਂ ਦੇ ਵਿਖੇ ਆਖਿਆ ਸੀ ਕਿ ਉਹ ਉਜਾੜ ਵਿੱਚ ਜ਼ਰੂਰ ਹੀ ਮਰ ਜਾਣਗੇ ਸੋ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਛੱਡ ਕੇ ਉਨ੍ਹਾਂ ਵਿੱਚੋਂ ਇੱਕ ਮਨੁੱਖ ਵੀ ਬਚਿਆ ਨਾ ਰਿਹਾ।
¶ ਵੇਖੋ, ਮੈਂ ਅੱਜ ਤੁਹਾਡੇ ਸਾਹਮਣੇ ਜੀਵਨ ਅਤੇ ਭਲਿਆਈ, ਮੌਤ ਅਤੇ ਬੁਰਿਆਈ ਰੱਖ ਦਿੱਤੀ ਹੈ।
ਸਿਰਫ਼ ਇਸ ਲਈ ਤਾਂ ਜੋ ਇਸਰਾਏਲੀਆਂ ਦੀਆਂ ਪੀੜ੍ਹੀਆਂ ਨੂੰ ਜਿਨ੍ਹਾਂ ਨੂੰ ਪਹਿਲਾਂ ਲੜਾਈ ਦਾ ਢੰਗ ਨਹੀਂ ਆਉਂਦਾ ਸੀ, ਉਹਨਾਂ ਨੂੰ ਸਿਖਾਵੇ,
ਸ਼ਾਊਲ ਨੇ ਆਖਿਆ, ਮੇਰਾ ਪਰਮੇਸ਼ੁਰ ਮੇਰੇ ਨਾਲ ਅਜਿਹਾ ਹੀ ਕਰੇ ਅਤੇ ਇਸ ਤੋਂ ਵੀ ਵੱਧ ਪਰ ਹੇ ਯੋਨਾਥਾਨ, ਤੈਨੂੰ ਜ਼ਰੂਰ ਮਰਨਾ ਪਵੇਗਾ।
ਤਦ ਰਾਜਾ ਬੋਲਿਆ, ਅਹੀਮਲਕ, ਤੂੰ ਜ਼ਰੂਰ ਮਾਰਿਆ ਜਾਵੇਗਾ, ਤੂੰ ਅਤੇ ਤੇਰੇ ਪਿਤਾ ਦਾ ਸਾਰਾ ਟੱਬਰ!
ਪਾਤਸ਼ਾਹ ਨੇ ਸ਼ਿਮਈ ਨੂੰ ਸੱਦ ਭੇਜਿਆ ਅਤੇ ਉਹ ਨੂੰ ਆਖਿਆ ਕੀ ਮੈਂ ਤੈਨੂੰ ਯਹੋਵਾਹ ਦੀ ਸਹੁੰ ਨਹੀਂ ਖਵਾਈ ਸੀ ਅਤੇ ਤੈਨੂੰ ਸਖ਼ਤੀ ਨਾਲ ਨਹੀਂ ਸੀ ਆਖਿਆ ਕਿ ਤੂੰ ਸੱਚ ਜਾਣੀ ਕਿ ਜਿਸ ਦਿਨ ਤੂੰ ਬਾਹਰ ਜਾਵੇਂਗਾ, ਉਸ ਦਿਨ ਤੂੰ ਸੱਚ-ਮੁੱਚ ਮਾਰਿਆ ਜਾਵੇਂਗਾ? ਅਤੇ ਤੂੰ ਮੈਨੂੰ ਆਖਿਆ ਸੱਚ ਬਚਨ। ਮੈਂ ਗੱਲ ਸੁਣ ਲਈ ਹੈ।
ਜਦੋਂ ਮੈਂ ਦੁਸ਼ਟ ਨੂੰ ਆਖਾਂ ਕਿ ਤੂੰ ਪੱਕਾ ਹੀ ਮਰੇਂਗਾ ਅਤੇ ਤੂੰ ਉਸ ਨੂੰ ਚੇਤਾਵਨੀ ਨਾ ਦੇਵੇਂ ਅਤੇ ਦੁਸ਼ਟ ਨੂੰ ਉਹ ਦੀ ਬੁਰਾਈ ਤੋਂ ਚੌਕਸ ਨਾ ਕਰੇਂ, ਤਾਂ ਕਿ ਉਹ ਜੀਉਂਦਾ ਰਹੇ; ਤਾਂ ਦੁਸ਼ਟ ਆਪਣੀ ਬਦੀ ਵਿੱਚ ਤਾਂ ਮਰੇਗਾ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ।
ਵਿਆਜ ਉੱਤੇ ਲੈਣ-ਦੇਣ ਕਰੇ ਅਤੇ ਵਿਆਜ ਲਵੇ, ਤਾਂ ਕੀ ਉਹ ਜੀਉਂਦਾ ਰਹੇਗਾ? ਉਹ ਕਦੀ ਜੀਉਂਦਾ ਨਹੀਂ ਰਹੇਗਾ, ਉਸ ਨੇ ਇਹ ਸਾਰੇ ਘਿਣਾਉਣੇ ਕੰਮ ਕੀਤੇ, ਉਹ ਜ਼ਰੂਰ ਮਰੇਗਾ, ਉਸ ਦਾ ਖੂਨ ਉਹ ਦੇ ਉੱਤੇ ਹੋਵੇਗਾ।
ਜਦੋਂ ਮੈਂ ਕਿਸੇ ਦੁਸ਼ਟ ਨੂੰ ਆਖਾਂ, ਦੁਸ਼ਟਾ! ਤੂੰ ਜ਼ਰੂਰ ਮਰੇਂਗਾ, ਉਸ ਵੇਲੇ ਜੇਕਰ ਤੂੰ ਦੁਸ਼ਟ ਨੂੰ ਨਾ ਬੋਲੇਂ ਅਤੇ ਉਹ ਨੂੰ ਉਹ ਦੇ ਰਾਹ ਤੋਂ ਚੌਕਸ ਨਾ ਕਰੇਂ, ਤਾਂ ਉਹ ਦੁਸ਼ਟ ਤਾਂ ਆਪਣੇ ਔਗੁਣ ਵਿੱਚ ਮਰੇਗਾ, ਪਰ ਮੈਂ ਤੇਰੇ ਹੱਥੋਂ ਉਸ ਦੇ ਖ਼ੂਨ ਦੀ ਪੁੱਛ ਕਰਾਂਗਾ।
ਅਤੇ ਓਹ ਪਰਮੇਸ਼ੁਰ ਦੀ ਬਿਧੀ ਜਾਣਦੇ ਹਨ, ਜੋ ਏਹੋ ਜਿਹੇ ਕੰਮ ਕਰਨ ਵਾਲੇ ਮਰਨ ਦੇ ਯੋਗ ਹਨ ਉਹ ਕੇਵਲ ਆਪ ਹੀ ਨਹੀਂ ਕਰਦੇ ਸਗੋਂ ਕਰਨ ਵਾਲਿਆਂ ਤੋਂ ਵੀ ਖੁਸ਼ ਹੁੰਦੇ ਹਨ।
ਭਲਾ ਤੁਸੀਂ ਇਹ ਨਹੀਂ ਜਾਣਦੇ ਹੋ ਕਿ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਸ ਦੀ ਆਗਿਆ ਮੰਨਦੇ ਹੋ, ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਾਰਮਿਕਤਾ ਲਈ ਆਗਿਆਕਾਰੀ ਦੇ।
ਅਤੇ ਉਹ ਹੁਕਮਨਾਮਾ ਜਿਹੜਾ ਜੀਵਨ ਦੇ ਲਈ ਸੀ ਉਹੋ ਮੇਰੇ ਲਈ ਮੌਤ ਦਾ ਕਾਰਨ ਵਿਖਾਈ ਦਿੱਤਾ।
ਜਿਸ ਤਰ੍ਹਾਂ ਆਦਮ ਵਿੱਚ ਸੱਭੇ ਮਰਦੇ ਹਨ ਉਸੇ ਤਰ੍ਹਾਂ ਮਸੀਹ ਵਿੱਚ ਸੱਭੇ ਜਿਉਂਦੇ ਹੋ ਜਾਣਗੇ।
ਸੋ ਜਿੰਨੇ ਲੋਕ ਬਿਵਸਥਾ ਦੇ ਕੰਮਾਂ ਉੱਤੇ ਭਰੋਸਾ ਰੱਖਦੇ ਹਨ ਉਹ ਸਰਾਪ ਦੇ ਹੇਠਾਂ ਹਨ ਕਿਉਂ ਜੋ ਇਹ ਲਿਖਿਆ ਹੋਇਆ ਹੈ ਕਿ ਸਰਾਪੀ ਹੋਵੇ ਹਰੇਕ ਜਿਹੜਾ ਉਨ੍ਹਾਂ ਸਭਨਾਂ ਗੱਲਾਂ ਨੂੰ ਜਿਹੜੀਆਂ ਬਿਵਸਥਾ ਦੀ ਪੁਸਤਕ ਵਿੱਚ ਲਿਖੀਆਂ ਹੋਈਆਂ ਹਨ, ਮੰਨ ਕੇ ਪਾਲਣਾ ਨਹੀਂ ਕਰਦਾ।
ਇਸ ਲਈ ਉਹ ਆਖਦਾ ਹੈ, ਹੇ ਸੌਣ ਵਾਲਿਆ, ਜਾਗ ਅਤੇ ਮੁਰਦਿਆਂ ਵਿੱਚੋਂ ਜੀ ਉੱਠ! ਤਾਂ ਮਸੀਹ ਦਾ ਚਾਨਣ ਤੇਰੇ ਉੱਤੇ ਚਮਕੇਗਾ।
ਪਰ ਜਿਹੜੀ ਗੁਲਛੱਰੇ ਉਡਾਉਂਦੀ ਹੈ ਉਹ ਤਾਂ ਜਿਉਂਦੀ ਹੀ ਮਰੀ ਹੋਈ ਹੈ।
ਜੇ ਕੋਈ ਆਪਣੇ ਭਰਾ ਨੂੰ ਅਜਿਹਾ ਪਾਪ ਕਰਦਾ ਵੇਖੇ ਜੋ ਮੌਤ ਦਾ ਕਾਰਨ ਨਹੀਂ ਹੈ, ਤਾਂ ਉਹ ਮੰਗੇ ਅਤੇ ਪਰਮੇਸ਼ੁਰ ਉਹ ਨੂੰ ਜੀਵਨ ਦੇਵੇਗਾ ਅਰਥਾਤ ਉਨ੍ਹਾਂ ਲਈ ਜਿਹੜੇ ਇਹੋ ਜਿਹਾ ਪਾਪ ਕਰਦੇ ਹਨ ਜੋ ਮੌਤ ਦਾ ਕਾਰਨ ਨਹੀਂ। ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਹੈ। ਉਹ ਦੇ ਵਿਖੇ ਮੈਂ ਨਹੀਂ ਆਖਦਾ ਕਿ ਉਹ ਬੇਨਤੀ ਕਰੇ।
ਧੰਨ ਅਤੇ ਪਵਿੱਤਰ ਉਹ ਜਿਹੜਾ ਪਹਿਲਾ ਮੁਰਦਿਆਂ ਦੇ ਜੀ ਉੱਠਣ ਵਿੱਚ ਸ਼ਾਮਿਲ ਹੈ! ਇਹਨਾਂ ਉੱਤੇ ਦੂਸਰੀ ਮੌਤ ਦਾ ਕੁਝ ਵੱਸ ਨਹੀਂ ਸਗੋਂ ਉਹ ਪਰਮੇਸ਼ੁਰ ਅਤੇ ਮਸੀਹ ਦੇ ਜਾਜਕ ਹੋਣਗੇ ਅਤੇ ਉਹ ਦੇ ਨਾਲ ਹਜ਼ਾਰ ਸਾਲ ਰਾਜ ਕਰਨਗੇ।
ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ।