TSK

TSK · ਉਤ 2:19

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀ ਜੀਉਂਦੇ ਪ੍ਰਾਣੀਆਂ ਨਾਲ ਭਰ ਜਾਣ ਅਤੇ ਪੰਛੀ ਧਰਤੀ ਤੋਂ ਉਤਾਹਾਂ ਅਕਾਸ਼ ਦੇ ਅੰਬਰ ਵਿੱਚ ਉੱਡਣ।

ਪਰਮੇਸ਼ੁਰ ਨੇ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਅਤੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ, ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਬਣਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।

ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂੰ ਮਨੁੱਖ ਕੋਲ ਲੈ ਆਇਆ।

ਤੁਹਾਡਾ ਡਰ ਅਤੇ ਭੈਅ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਹਰੇਕ ਪ੍ਰਾਣੀ ਉੱਤੇ ਜਿਹੜਾ ਜ਼ਮੀਨ ਉੱਤੇ ਘਿੱਸਰਦਾ ਹੈ ਅਤੇ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉੱਤੇ ਹੋਵੇਗਾ, ਕਿਉਂ ਜੋ ਉਹ ਤੁਹਾਡੇ ਵੱਸ ਵਿੱਚ ਕੀਤੇ ਗਏ ਹਨ।