ਤਦ ਦੋਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਨੇ ਜਾਣ ਲਿਆ, ਜੋ ਅਸੀਂ ਨੰਗੇ ਹਾਂ ਇਸ ਲਈ ਉਨ੍ਹਾਂ ਨੇ ਹੰਜ਼ੀਰ ਦੇ ਪੱਤੇ ਸੀਉਂਕੇ ਆਪਣੇ ਲਈ ਬਸਤਰ ਬਣਾ ਲਏ।
TSK
TSK · ਉਤ 2:25
Treasury of Scripture Knowledge references in ਪੰਜਾਬੀ IRV.
ਤਦ ਮੂਸਾ ਨੇ ਲੋਕਾਂ ਨੂੰ ਵੇਖਿਆ ਕਿ ਉਹ ਬੇ-ਲਗ਼ਾਮ ਹਨ ਕਿਉਂ ਜੋ ਹਾਰੂਨ ਨੇ ਉਨ੍ਹਾਂ ਦੇ ਵੈਰੀਆਂ ਦੇ ਸਾਹਮਣੇ ਉਨ੍ਹਾਂ ਦਾ ਮਖ਼ੌਲ ਉਡਾਉਣ ਲਈ ਉਨ੍ਹਾਂ ਨੂੰ ਬੇ-ਲਗ਼ਾਮ ਕੀਤਾ।
ਹੇ ਯਹੋਵਾਹ, ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਮੈਂ ਜੋ ਤੈਨੂੰ ਪੁਕਾਰਿਆ ਹੈ। ਦੁਸ਼ਟ ਸ਼ਰਮਿੰਦੇ ਹੋਣ, ਓਹ ਚੁੱਪ-ਚਾਪ ਅਧੋਲੋਕ ਵਿੱਚ ਪਏ ਰਹਿਣ!
ਤੇਰਾ ਨੰਗੇਜ਼ ਉਘਾੜਿਆ ਜਾਵੇਗਾ, ਸਗੋਂ ਤੇਰੀ ਲਾਜ ਦਿੱਸੇਗੀ, ਮੈਂ ਬਦਲਾ ਲਵਾਂਗਾ, ਮੈਂ ਕਿਸੇ ਮਨੁੱਖ ਦਾ ਪੱਖ ਨਹੀਂ ਕਰਾਂਗਾ।
ਕੀ ਉਹ ਲੱਜਿਆਵਾਨ ਹੋਏ ਜਦ ਉਹਨਾਂ ਨੇ ਘਿਣਾਉਣੇ ਕੰਮ ਕੀਤੇ? ਨਹੀਂ, ਮੂਲੋਂ ਹੀ ਲੱਜਿਆਵਾਨ ਨਾ ਹੋਏ! ਉਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ! ਇਸ ਲਈ ਉਹ ਡਿੱਗਿਆਂ ਹੋਇਆਂ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਉਹਨਾਂ ਦੀ ਖ਼ਬਰ ਲਵਾਂਗਾ। ਉਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ।
ਜਦੋਂ ਤੂੰ ਆਪਣੀ ਛੋਟੀ ਤੇ ਵੱਡੀ ਭੈਣ ਨੂੰ ਆਪਣੇ ਨਾਲ ਮਿਲਾਵੇਂਗੀ, ਤਦ ਤੂੰ ਆਪਣੀਆਂ ਪਿੱਛਲੀਆਂ ਚਾਲਾਂ ਨੂੰ ਚੇਤੇ ਕਰਕੇ ਸ਼ਰਮਿੰਦੀ ਹੋਵੇਂਗੀ ਅਤੇ ਮੈਂ ਉਹਨਾਂ ਨੂੰ ਧੀਆਂ ਕਰਕੇ ਤੈਨੂੰ ਦਿਆਂਗਾ, ਪਰ ਇਹ ਤੇਰੇ ਨੇਮ ਦੇ ਅਨੁਸਾਰ ਨਹੀਂ ਹੈ।
‹ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀੜ੍ਹੀ ਦੇ ਲੋਕਾਂ ਵਿੱਚ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਉਹ ਆਪਣੇ ਪਿਤਾ ਦੀ ਮਹਿਮਾ ਨਾਲ ਪਵਿੱਤਰ ਦੂਤਾਂ ਸਣੇ ਆਵੇਗਾ।›
ਪਵਿੱਤਰ ਗ੍ਰੰਥ ਇਸ ਤਰ੍ਹਾਂ ਕਹਿੰਦਾ ਹੈ, ਕਿ ਜੋ ਕੋਈ ਉਸ ਉੱਤੇ ਵਿਸ਼ਵਾਸ ਕਰੇ, ਉਹ ਸ਼ਰਮਿੰਦਾ ਨਾ ਹੋਵੇਗਾ।