ਤਦ ਪਰਮੇਸ਼ੁਰ ਨੇ ਸਾਰੀ ਸਿਰਜਣਾ ਨੂੰ ਜਿਸ ਨੂੰ ਉਸ ਨੇ ਬਣਾਇਆ ਸੀ, ਵੇਖਿਆ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ। ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਛੇਵਾਂ ਦਿਨ ਹੋਇਆ।
TSK
TSK · ਉਤ 2:3
Treasury of Scripture Knowledge references in ਪੰਜਾਬੀ IRV.
ਤੂੰ ਸਬਤ ਦੇ ਦਿਨ ਨੂੰ ਪਵਿੱਤਰ ਜਾਣ ਕੇ ਯਾਦ ਰੱਖ।
ਤੂੰ ਇਸਰਾਏਲੀਆਂ ਨੂੰ ਬੋਲ ਕਿ ਮੇਰੇ ਸਬਤਾਂ ਦੀ ਜ਼ਰੂਰ ਮਨੌਤ ਕਰਿਓ ਕਿਉਂ ਜੋ ਉਹ ਮੇਰੇ ਵਿੱਚ ਅਤੇ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੱਕ ਇੱਕ ਨਿਸ਼ਾਨ ਹੈ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਤੁਹਾਡਾ ਪਵਿੱਤਰ ਕਰਨ ਵਾਲਾ ਹਾਂ।
ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਤੁਹਾਡਾ ਵਿਸ਼ਰਾਮ ਦਾ ਪਵਿੱਤਰ ਸਬਤ ਯਹੋਵਾਹ ਲਈ ਹੋਵੇ। ਜੋ ਕੋਈ ਉਸ ਵਿੱਚ ਕੰਮ ਕਰੇ ਉਹ ਮਾਰਿਆ ਜਾਵੇ।
ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ, ਜਦ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ, ਜੋ ਮੈਂ ਤੁਹਾਨੂੰ ਦਿੰਦਾ ਹਾਂ, ਤਦ ਉਸ ਦੇਸ ਨੂੰ ਯਹੋਵਾਹ ਦੇ ਅੱਗੇ ਸਬਤ ਦਾ ਵਿਸ਼ਰਾਮ ਦਿਆ ਕਰਨਾ।
ਤੂੰ ਉਨ੍ਹਾਂ ਨੂੰ ਆਪਣੇ ਪਵਿੱਤਰ ਸਬਤ ਤੋਂ ਜਾਣੂ ਕਰਾਇਆ ਅਤੇ ਆਪਣੇ ਦਾਸ ਮੂਸਾ ਦੇ ਰਾਹੀਂ ਹੁਕਮ, ਬਿਧੀਆਂ ਅਤੇ ਬਿਵਸਥਾ ਉਨ੍ਹਾਂ ਨੂੰ ਦਿੱਤੀ।
ਯਹੋਵਾਹ ਦੀ ਬਰਕਤ ਧਨੀ ਬਣਾਉਂਦੀ ਹੈ, ਅਤੇ ਉਸ ਦੇ ਨਾਲ ਉਹ ਦੁੱਖ ਨਹੀਂ ਮਿਲਾਉਂਦਾ।
¶ ਜੇ ਤੂੰ ਸਬਤ ਦੇ ਦਿਨ ਨੂੰ ਅਸ਼ੁੱਧ ਨਾ ਕਰੇਂ ਅਤੇ ਮੇਰੇ ਪਵਿੱਤਰ ਦਿਨ ਵਿੱਚ ਆਪਣੇ ਪੈਰਾਂ ਨੂੰ ਆਪਣੀ ਮਰਜ਼ੀ ਪੂਰੀ ਕਰਨ ਤੋਂ ਰੋਕੇਂ, ਜੇ ਤੂੰ ਸਬਤ ਦੇ ਦਿਨ ਅਰਥਾਤ ਮੇਰੇ ਪਵਿੱਤਰ ਦਿਨ ਨੂੰ ਯਹੋਵਾਹ ਦਾ ਪਵਿੱਤਰ ਦਿਨ ਮੰਨ ਕੇ ਆਦਰ ਕਰੇਂ ਅਤੇ ਆਪਣੀਆਂ ਚਾਲਾਂ ਉੱਤੇ ਨਾ ਚੱਲ ਕੇ, ਅਤੇ ਆਪਣੀ ਇੱਛਾ ਪੂਰੀ ਨਾ ਕਰ ਕੇ, ਨਾ ਆਪਣੀਆਂ ਹੀ ਗੱਲਾਂ ਕਰ ਕੇ ਉਹ ਨੂੰ ਆਦਰ ਦੇਵੇਂ,
ਨਾਲੇ ਮੈਂ ਆਪਣੇ ਸਬਤ ਵੀ ਉਹਨਾਂ ਨੂੰ ਦਿੱਤੇ, ਤਾਂ ਜੋ ਉਹ ਮੇਰੇ ਅਤੇ ਉਹਨਾਂ ਦੇ ਵਿਚਾਲੇ ਨਿਸ਼ਾਨ ਹੋਣ, ਤਾਂ ਜੋ ਉਹ ਜਾਣਨ ਕਿ ਮੈਂ ਯਹੋਵਾਹ ਉਹਨਾਂ ਨੂੰ ਪਵਿੱਤਰ ਕਰਨ ਵਾਲਾ ਹਾਂ।
ਤਦ ਉਨ੍ਹਾਂ ਘਰ ਆ ਕੇ ਸੁਗੰਧਾਂ ਅਤੇ ਅਤਰ ਤਿਆਰ ਕੀਤਾ ਅਤੇ ਸਬਤ ਦੇ ਦਿਨ, ਪਰਮੇਸ਼ੁਰ ਦੇ ਹੁਕਮ ਅਨੁਸਾਰ ਅਰਾਮ ਕੀਤਾ।