TSK

TSK · ਉਤ 21:20

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪਰ ਉਹ ਮਨੁੱਖਾਂ ਵਿੱਚ ਜੰਗਲੀ ਗਧੇ ਜਿਹਾ ਹੋਵੇਗਾ। ਉਹ ਦਾ ਹੱਥ ਹਰ ਇੱਕ ਦੇ ਵਿਰੁੱਧ ਅਤੇ ਹਰ ਇੱਕ ਦਾ ਹੱਥ ਉਸ ਦੇ ਵਿਰੁੱਧ ਹੋਵੇਗਾ ਅਤੇ ਉਹ ਆਪਣੇ ਸਾਰੇ ਭਰਾਵਾਂ ਦੇ ਸਾਹਮਣੇ ਵੱਸੇਗਾ।

¶ ਉਹ ਮੁੰਡੇ ਵੱਡੇ ਹੋਏ। ਏਸਾਓ ਨਿਪੁੰਨ ਸ਼ਿਕਾਰੀ ਬਣਿਆ ਅਤੇ ਮੈਦਾਨ ਵਿੱਚ ਰਹਿਣ ਵਾਲਾ ਸੀ ਅਤੇ ਯਾਕੂਬ ਭੋਲਾ-ਭਾਲਾ ਅਤੇ ਤੰਬੂਆਂ ਵਿੱਚ ਰਹਿਣ ਵਾਲਾ ਸੀ।

ਵੇਖ, ਮੈਂ ਤੇਰੇ ਅੰਗ-ਸੰਗ ਹਾਂ ਅਤੇ ਜਿੱਥੇ ਕਿਤੇ ਤੂੰ ਜਾਵੇਂਗਾ ਮੈਂ ਤੇਰੀ ਰਾਖੀ ਕਰਾਂਗਾ, ਅਤੇ ਤੈਨੂੰ ਫੇਰ ਇਸ ਦੇਸ਼ ਵਿੱਚ ਲੈ ਆਵਾਂਗਾ ਅਤੇ ਜਦੋਂ ਤੱਕ ਮੈਂ ਤੇਰੇ ਨਾਲ ਆਪਣਾ ਬਚਨ ਪੂਰਾ ਨਾ ਕਰਾਂ, ਤੈਨੂੰ ਨਹੀਂ ਛੱਡਾਂਗਾ।

ਤਦ ਉਸ ਦੇ ਸੁਆਮੀ ਨੇ ਵੇਖਿਆ ਕਿ ਯਹੋਵਾਹ ਉਸ ਦੇ ਅੰਗ-ਸੰਗ ਹੈ ਅਤੇ ਜੋ ਵੀ ਕੰਮ ਉਹ ਕਰਦਾ ਹੈ ਉਸ ਦੇ ਹੱਥੋਂ ਉਹ ਸਫ਼ਲ ਕਰਾਉਂਦਾ ਹੈ।

ਤੀਰ-ਅੰਦਾਜ਼ਾਂ ਨੇ ਉਹ ਨੂੰ ਸਤਾਇਆ ਅਤੇ ਤੀਰ ਚਲਾਏ ਤੇ ਉਹ ਦੇ ਨਾਲ ਵੈਰ ਰੱਖਿਆ।

¶ ਫਿਰ ਉਸ ਇਸਤਰੀ ਨੇ ਇੱਕ ਪੁੱਤਰ ਨੂੰ ਜਣਿਆ ਅਤੇ ਉਸ ਦਾ ਨਾਮ ਸਮਸੂਨ ਰੱਖਿਆ, ਅਤੇ ਉਹ ਮੁੰਡਾ ਵੱਧਦਾ ਗਿਆ ਅਤੇ ਯਹੋਵਾਹ ਨੇ ਉਸ ਨੂੰ ਅਸੀਸ ਦਿੱਤੀ।

ਉਹ ਬਾਲਕ ਵਧਦਾ ਅਤੇ ਗਿਆਨ ਨਾਲ ਭਰਪੂਰ ਹੋ ਕੇ ਜ਼ੋਰ ਫੜਦਾ ਗਿਆ, ਅਤੇ ਪਰਮੇਸ਼ੁਰ ਦੀ ਕਿਰਪਾ ਉਸ ਉੱਤੇ ਸੀ।