TSK

TSK · ਉਤ 21:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੈਂ ਤੈਨੂੰ ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਅਤੇ ਧਰਤੀ ਦੇ ਪਰਮੇਸ਼ੁਰ ਦੀ ਸਹੁੰ ਦੇਵਾਂ ਕਿ ਤੂੰ ਮੇਰੇ ਪੁੱਤਰ ਲਈ ਕਨਾਨੀਆਂ ਦੀਆਂ ਧੀਆਂ ਵਿੱਚੋਂ ਪਤਨੀ ਨਾ ਲਿਆਵੀਂ, ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ।

¶ ਰਿਬਕਾਹ ਨੇ ਇਸਹਾਕ ਨੂੰ ਆਖਿਆ, ਮੈਂ ਹੇਤ ਦੀਆਂ ਧੀਆਂ ਵੱਲੋਂ ਜੀ ਵਿੱਚ ਅੱਕ ਗਈ ਹਾਂ। ਜੇਕਰ ਯਾਕੂਬ ਹੇਤ ਦੀਆਂ ਧੀਆਂ ਵਿੱਚੋਂ, ਜਿਵੇਂ ਇਸ ਦੇਸ਼ ਦੀਆਂ ਧੀਆਂ ਹਨ ਆਪਣੇ ਲਈ ਪਤਨੀ ਲੈ ਆਇਆ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ?

ਇਸ ਦੇ ਬਾਅਦ ਇਸਰਾਏਲ ਨੇ ਹਸੇਰੋਥ ਤੋਂ ਕੂਚ ਕੀਤਾ ਅਤੇ ਪਾਰਾਨ ਦੀ ਉਜਾੜ ਵਿੱਚ ਡੇਰੇ ਲਾਏ।

ਉਹ ਤੁਰ ਕੇ ਮੂਸਾ ਹਾਰੂਨ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਕੋਲ ਪਾਰਾਨ ਦੀ ਉਜਾੜ ਵਿੱਚ ਕਾਦੇਸ਼ ਕੋਲ ਆਏ ਅਤੇ ਸਾਰੀ ਮੰਡਲੀ ਲਈ ਖ਼ਬਰ ਲਿਆਏ ਨਾਲੇ ਉਸ ਧਰਤੀ ਦਾ ਫ਼ਲ ਵਿਖਾਇਆ।

¶ ਸਮੂਏਲ ਮਰ ਗਿਆ ਅਤੇ ਸਾਰੇ ਇਸਰਾਏਲੀਆਂ ਨੇ ਇਕੱਠਿਆਂ ਹੋ ਕੇ ਉਹ ਦਾ ਸੋਗ ਕੀਤਾ ਅਤੇ ਰਾਮਾਹ ਵਿੱਚ ਉਹ ਦੇ ਹੀ ਘਰ ਉਹ ਨੂੰ ਦੱਬਿਆ ਅਤੇ ਦਾਊਦ ਉੱਠ ਕੇ ਪਾਰਾਨ ਦੀ ਉਜਾੜ ਵੱਲ ਚਲਾ ਗਿਆ।

ਯਹੋਯਾਦਾ ਨੇ ਉਸ ਨੂੰ ਦੋ ਇਸਤਰੀਆਂ ਵਿਆਹ ਦਿੱਤੀਆਂ ਅਤੇ ਉਨ੍ਹਾਂ ਦੇ ਪੁੱਤਰ ਤੇ ਧੀਆਂ ਜੰਮੀਆਂ

ਗੱਲ ਕਾਹਦੀ ਜਿਹੜਾ ਆਪਣੀ ਕੁਆਰੀ ਦਾ ਵਿਆਹ ਕਰਦਾ ਹੈ ਉਹ ਚੰਗਾ ਕਰਦਾ ਹੈ ਅਤੇ ਜਿਹੜਾ ਵਿਆਹ ਨਹੀਂ ਕਰਦਾ ਉਹ ਵਧੇਰੇ ਚੰਗਾ ਕਰੇਗਾ।