ਤਦ ਅਬਰਾਹਾਮ ਨੇ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕੀਤੀ, ਅਤੇ ਪਰਮੇਸ਼ੁਰ ਨੇ ਅਬੀਮਲਕ ਅਤੇ ਉਸ ਦੀ ਪਤਨੀ ਅਤੇ ਉਸ ਦੀਆਂ ਦਾਸੀਆਂ ਨੂੰ ਚੰਗਾ ਕਰ ਦਿੱਤਾ ਅਤੇ ਓਹ ਫੇਰ ਜਣਨ ਲੱਗ ਪਈਆਂ।
TSK
TSK · ਉਤ 21:22
Treasury of Scripture Knowledge references in ਪੰਜਾਬੀ IRV.
ਤਦ ਉਨ੍ਹਾਂ ਨੇ ਆਖਿਆ, ਹੁਣ ਅਸੀਂ ਸਾਫ਼-ਸਾਫ਼ ਵੇਖਿਆ ਹੈ ਕਿ ਯਹੋਵਾਹ ਤੁਹਾਡੇ ਸੰਗ ਹੈ ਇਸ ਲਈ ਅਸੀਂ ਸੋਚਿਆ ਕਿ ਸਾਡੇ ਦੋਹਾਂ ਦੇ ਵਿਚਕਾਰ ਅਰਥਾਤ ਸਾਡੇ ਅਤੇ ਤੁਹਾਡੇ ਵਿੱਚ ਇੱਕ ਸਮਝੌਤਾ ਹੋਵੇ ਅਤੇ ਅਸੀਂ ਇੱਕ ਨੇਮ ਤੁਹਾਡੇ ਨਾਲ ਬੰਨ੍ਹੀਏ।
ਲਾਬਾਨ ਨੇ ਉਹ ਨੂੰ ਆਖਿਆ, ਜੇਕਰ ਮੇਰੇ ਉੱਤੇ ਤੇਰੀ ਕਿਰਪਾ ਦੀ ਨਜ਼ਰ ਹੋਵੇ ਤਾਂ ਇੱਥੇ ਹੀ ਰਹਿ ਜਾ, ਕਿਉਂ ਜੋ ਮੈਂ ਜਾਣ ਲਿਆ ਹੈ ਕਿ ਯਹੋਵਾਹ ਨੇ ਮੈਨੂੰ ਤੇਰੇ ਕਾਰਨ ਬਰਕਤ ਦਿੱਤੀ ਹੈ।
ਤਦ ਉਸ ਦੇ ਸੁਆਮੀ ਨੇ ਵੇਖਿਆ ਕਿ ਯਹੋਵਾਹ ਉਸ ਦੇ ਅੰਗ-ਸੰਗ ਹੈ ਅਤੇ ਜੋ ਵੀ ਕੰਮ ਉਹ ਕਰਦਾ ਹੈ ਉਸ ਦੇ ਹੱਥੋਂ ਉਹ ਸਫ਼ਲ ਕਰਾਉਂਦਾ ਹੈ।
ਸੋ ਦਾਊਦ ਨੇ ਸ਼ਾਊਲ ਨਾਲ ਸਹੁੰ ਖਾਧੀ ਅਤੇ ਸ਼ਾਊਲ ਘਰ ਨੂੰ ਚੱਲਿਆ ਗਿਆ ਪਰ ਦਾਊਦ ਅਤੇ ਉਹ ਦੇ ਲੋਕ ਗੜ੍ਹ ਵਿੱਚ ਜਾ ਬੈਠੇ।
ਆਪਸ ਵਿੱਚ ਸਲਾਹ ਕਰੋ ਪਰ ਉਹ ਅਸਫ਼ਲ ਹੋਵੇਗੀ, ਯੋਜਨਾ ਬਣਾਓ ਪਰ ਉਹ ਕਾਇਮ ਨਾ ਰਹੇਗੀ, ਕਿਉਂ ਜੋ ਪਰਮੇਸ਼ੁਰ ਸਾਡੇ ਨਾਲ ਹੈ।
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਉਹਨਾਂ ਦਿਨਾਂ ਵਿੱਚ ਅਲੱਗ-ਅਲੱਗ ਬੋਲੀ ਦੇ ਬੋਲਣ ਵਾਲੀਆਂ ਕੌਮਾਂ ਦੇ ਦਸ ਮਨੁੱਖ ਇੱਕ ਯਹੂਦੀ ਦਾ ਪੱਲਾ ਫੜ੍ਹਨਗੇ ਅਤੇ ਆਖਣਗੇ ਕਿ ਅਸੀਂ ਤੁਹਾਡੇ ਨਾਲ ਚੱਲਾਂਗੇ, ਕਿਉਂ ਜੋ ਅਸੀਂ ਸੁਣਿਆ ਹੈ ਕਿ ਪਰਮੇਸ਼ੁਰ ਤੁਹਾਡੇ ਨਾਲ ਹੈ।
¶ ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ।
ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ।