TSK

TSK · ਉਤ 21:9

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਦੋਂ ਅਬਰਾਮ ਨੂੰ ਕਨਾਨ ਦੇਸ਼ ਵਿੱਚ ਵੱਸਦਿਆਂ ਦੱਸ ਸਾਲ ਹੋ ਗਏ, ਤਦ ਅਬਰਾਮ ਦੀ ਪਤਨੀ ਸਾਰਈ ਨੇ ਆਪਣੀ ਮਿਸਰੀ ਦਾਸੀ ਹਾਜ਼ਰਾ ਨੂੰ ਲੈ ਕੇ ਆਪਣੇ ਪਤੀ ਅਬਰਾਮ ਨੂੰ ਦਿੱਤਾ, ਕਿ ਉਹ ਉਸ ਦੀ ਪਤਨੀ ਹੋਵੇ।

ਇਸਮਾਏਲ ਦੇ ਲਈ ਵੀ ਮੈਂ ਤੇਰੀ ਸੁਣੀ ਹੈ। ਵੇਖ, ਮੈਂ ਉਹ ਨੂੰ ਅਸੀਸ ਦਿੱਤੀ ਹੈ ਅਤੇ ਮੈਂ ਉਹ ਨੂੰ ਫਲਵੰਤ ਬਣਾਵਾਂਗਾ ਅਤੇ ਹੱਦੋਂ ਬਾਹਲਾ ਵਧਾਵਾਂਗਾ। ਉਸ ਤੋਂ ਬਾਰਾਂ ਪ੍ਰਧਾਨ ਜੰਮਣਗੇ ਅਤੇ ਮੈਂ ਉਹ ਨੂੰ ਇੱਕ ਵੱਡੀ ਕੌਮ ਬਣਾਵਾਂਗਾ।

ਸੋ ਹਲਕਾਰੇ ਇਫ਼ਰਾਈਮ ਅਤੇ ਮਨੱਸ਼ਹ ਦੇ ਦੇਸ ਵਿੱਚ ਸ਼ਹਿਰੋਂ ਸ਼ਹਿਰ ਘੁੰਮਦੇ ਹੋਏ ਜ਼ਬੂਲੁਨ ਤੱਕ ਪਹੁੰਚੇ ਪਰ ਉਹ ਉਨ੍ਹਾਂ ਨੂੰ ਤੁੱਛ ਜਾਣ ਕੇ ਹੱਸਦੇ ਅਤੇ ਉਨ੍ਹਾਂ ਨੂੰ ਠੱਠੇ ਮਾਰਦੇ ਸਨ

¶ ਜਦ ਸਨਬੱਲਟ ਨੇ ਸੁਣਿਆ ਕਿ ਅਸੀਂ ਸ਼ਹਿਰਪਨਾਹ ਨੂੰ ਬਣਾ ਰਹੇ ਹਾਂ ਤਾਂ ਉਸ ਨੂੰ ਗੁੱਸਾ ਚੜ੍ਹਿਆ ਅਤੇ ਉਹ ਬਹੁਤ ਨਰਾਜ਼ ਹੋਇਆ ਅਤੇ ਯਹੂਦੀਆਂ ਦਾ ਮਖ਼ੌਲ ਉਡਾਉਣ ਲੱਗਾ।

ਪਰ ਮੈਂ ਕੀੜਾ ਹਾਂ, ਮੈਂ ਮਨੁੱਖ ਨਹੀਂ ਹਾਂ, ਆਦਮੀ ਦੀ ਨਮੋਸ਼ੀ ਅਤੇ ਲੋਕਾਂ ਵਿੱਚ ਤੁੱਛ ਹਾਂ।

ਤੂੰ ਸਾਡੇ ਗੁਆਂਢੀਆਂ ਲਈ ਸਾਨੂੰ ਨਿੰਦਿਆ, ਅਤੇ ਆਲੇ-ਦੁਆਲੇ ਰਹਿਣ ਵਾਲਿਆਂ ਲਈ ਸਾਨੂੰ ਠੱਠਾ ਅਤੇ ਹਾਸੀ ਬਣਾਉਂਦਾ ਹੈਂ।

ਯਰੂਸ਼ਲਮ ਨੇ ਆਪਣੇ ਦੁੱਖ ਅਤੇ ਕਲੇਸ਼ ਦੇ ਦਿਨਾਂ ਵਿੱਚ, ਪੁਰਾਣੇ ਸਮਿਆਂ ਦੇ ਆਪਣੇ ਸਾਰੇ ਮਨਭਾਉਣੇ ਪਦਾਰਥਾਂ ਨੂੰ ਯਾਦ ਕੀਤਾ, ਜਦ ਉਹ ਦੇ ਲੋਕ ਵਿਰੋਧੀ ਦੇ ਹੱਥ ਵਿੱਚ ਪਏ, ਅਤੇ ਉਹ ਦਾ ਸਹਾਇਕ ਕੋਈ ਨਾ ਬਣਿਆ। ਉਹ ਦੇ ਵਿਰੋਧੀਆਂ ਨੇ ਉਹ ਨੂੰ ਵੇਖਿਆ, ਅਤੇ ਉਹ ਦੀ ਬਰਬਾਦੀ ਦਾ ਮਖ਼ੌਲ ਉਡਾਇਆ।

ਪਰ ਜਿਵੇਂ ਉਸ ਸਮੇਂ ਉਹ ਜਿਹੜਾ ਸਰੀਰ ਦੇ ਅਨੁਸਾਰ ਜੰਮਿਆਂ ਉਹ ਨੂੰ ਸਤਾਉਂਦਾ ਸੀ ਜਿਹੜਾ ਆਤਮਾ ਦੇ ਅਨੁਸਾਰ ਜੰਮਿਆਂ ਸੀ, ਤਿਵੇਂ ਹੁਣ ਵੀ ਹੁੰਦਾ ਹੈ।