ਪਰ ਪਰਮੇਸ਼ੁਰ ਨੇ ਆਖਿਆ, ਤੇਰੀ ਪਤਨੀ ਸਾਰਾਹ ਜ਼ਰੂਰ ਤੇਰੇ ਲਈ ਇੱਕ ਪੁੱਤਰ ਜਣੇਗੀ, ਤੂੰ ਉਹ ਦਾ ਨਾਮ ਇਸਹਾਕ ਰੱਖੀਂ ਅਤੇ ਮੈਂ ਆਪਣਾ ਨੇਮ ਉਹ ਦੇ ਨਾਲ ਅਤੇ ਉਹ ਦੇ ਬਾਅਦ ਉਹ ਦੀ ਅੰਸ ਨਾਲ, ਇੱਕ ਅਨੰਤ ਨੇਮ ਕਰਕੇ ਕਾਇਮ ਕਰਾਂਗਾ।
TSK
TSK · ਉਤ 22:2
Treasury of Scripture Knowledge references in ਪੰਜਾਬੀ IRV.
ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਇਹ ਗੱਲ ਇਸ ਮੁੰਡੇ ਅਤੇ ਤੇਰੀ ਦਾਸੀ ਦੇ ਵਿਖੇ ਤੇਰੀ ਨਜ਼ਰ ਵਿੱਚ ਬੁਰੀ ਨਾ ਲੱਗੇ। ਜੋ ਕੁਝ ਸਾਰਾਹ ਨੇ ਤੈਨੂੰ ਆਖਿਆ ਹੈ ਤੂੰ ਉਹ ਦੀ ਮੰਨ ਕਿਉਂ ਜੋ ਤੇਰੀ ਅੰਸ ਇਸਹਾਕ ਤੋਂ ਹੀ ਪੁਕਾਰੀ ਜਾਵੇਗੀ।
ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਂ ਆਪ ਆਪਣੀ ਹੀ ਸਹੁੰ ਖਾਧੀ ਹੈ, ਕਿ ਤੂੰ ਜੋ ਇਹ ਕੰਮ ਕੀਤਾ ਅਤੇ ਆਪਣੇ ਪੁੱਤਰ ਸਗੋਂ ਆਪਣੇ ਇਕਲੌਤੇ ਪੁੱਤਰ ਦਾ ਵੀ ਸਰਫ਼ਾ ਨਹੀਂ ਕੀਤਾ,
ਅਜਿਹਾ ਹੋਇਆ ਕਿ ਦੋ ਮਹੀਨੇ ਬਾਅਦ ਉਹ ਆਪਣੇ ਪਿਤਾ ਕੋਲ ਵਾਪਿਸ ਆਈ ਅਤੇ ਉਸ ਨੇ ਉਸ ਨਾਲ ਆਪਣੀ ਸੁੱਖਣਾ ਅਨੁਸਾਰ ਕੀਤਾ ਅਤੇ ਉਹ ਕੁੜੀ ਪੁਰਖ ਤੋਂ ਅਣਜਾਣ ਰਹੀ, ਇਸ ਲਈ ਇਸਰਾਏਲੀਆਂ ਵਿੱਚ ਇਹ ਰੀਤ ਬਣੀ
¶ ਤਦ ਸੁਲੇਮਾਨ ਯਰੂਸ਼ਲਮ ਵਿੱਚ ਮੋਰੀਆਹ ਪਰਬਤ ਉੱਤੇ ਉਸੇ ਥਾਂ ਯਹੋਵਾਹ ਦਾ ਭਵਨ ਬਣਾਉਣ ਲੱਗਾ ਜਿੱਥੇ ਉਹ ਦੇ ਪਿਤਾ ਦਾਊਦ ਨੂੰ ਉਸ ਦਾ ਦਰਸ਼ਣ ਹੋਇਆ ਸੀ, ਉਸੇ ਥਾਂ ਜਿਹੜਾ ਆਰਨਾਨ ਯਬੂਸੀ ਦੇ ਪਿੜ ਵਿੱਚ ਦਾਊਦ ਨੇ ਤਿਆਰ ਕਰ ਕੇ ਠਹਿਰਾਇਆ ਹੋਇਆ ਸੀ
ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।
ਜਿਸ ਨੇ ਆਪਣੇ ਹੀ ਪੁੱਤਰ ਦਾ ਵੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿਉਂ ਨਾ ਦੇਵੇਗਾ?
ਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ।