TSK

TSK · ਉਤ 28:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਕਿਉਂਕਿ ਇਹ ਸਾਰੀ ਧਰਤੀ ਜੋ ਤੂੰ ਵੇਖਦਾ ਹੈਂ, ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਸਦਾ ਲਈ ਦੇ ਦਿਆਂਗਾ।

ਮੈਂ ਤੈਨੂੰ ਹੱਦੋਂ ਬਾਹਲਾ ਫਲਵੰਤ ਬਣਾਵਾਂਗਾ, ਮੈਂ ਤੈਥੋਂ ਕੌਮਾਂ ਬਣਾਵਾਂਗਾ ਅਤੇ ਤੇਰੀ ਪੀੜ੍ਹੀ ਤੋਂ ਰਾਜੇ ਨਿੱਕਲਣਗੇ।

ਤੂੰ ਉਸ ਦੇਸ਼ ਵਿੱਚ ਜਾ ਟਿੱਕੀਂ। ਮੈਂ ਤੇਰੇ ਅੰਗ-ਸੰਗ ਹੋਵਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂ ਜੋ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ। ਮੈਂ ਉਸ ਸਹੁੰ ਨੂੰ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ, ਪੂਰੀ ਕਰਾਂਗਾ।

ਉਹ ਤੈਨੂੰ ਅਤੇ ਤੇਰੀ ਅੰਸ ਨੂੰ ਵੀ ਅਬਰਾਹਾਮ ਦੀ ਬਰਕਤ ਦੇਵੇ ਤਾਂ ਜੋ ਤੂੰ ਇਸ ਦੇਸ਼ ਨੂੰ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਹਿੰਦਾ ਹੈਂ, ਜਿਸ ਨੂੰ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤਾ ਸੀ, ਆਪਣੀ ਵਿਰਾਸਤ ਬਣਾ ਲਵੇਂ।

ਫਿਰ ਯਾਕੂਬ ਨੇ ਆਖਿਆ, ਹੇ ਮੇਰੇ ਪਿਤਾ ਅਬਰਾਹਾਮ ਦੇ ਪਰਮੇਸ਼ੁਰ ਅਤੇ ਮੇਰੇ ਪਿਤਾ ਇਸਹਾਕ ਦੇ ਪਰਮੇਸ਼ੁਰ ਯਹੋਵਾਹ ਜਿਸ ਆਖਿਆ ਕਿ ਤੂੰ ਆਪਣੇ ਦੇਸ਼ ਅਤੇ ਆਪਣਿਆਂ ਸੰਬੰਧੀਆਂ ਕੋਲ ਮੁੜ ਜਾ ਅਤੇ ਮੈਂ ਤੇਰੇ ਸੰਗ ਭਲਿਆਈ ਕਰਾਂਗਾ:

¶ ਪਰਮੇਸ਼ੁਰ ਨੇ ਯਾਕੂਬ ਨੂੰ ਆਖਿਆ, ਉੱਠ ਅਤੇ ਬੈਤਏਲ ਨੂੰ ਜਾ ਅਤੇ ਉੱਥੇ ਹੀ ਵੱਸ ਅਤੇ ਉੱਥੇ ਪਰਮੇਸ਼ੁਰ ਲਈ ਇੱਕ ਜਗਵੇਦੀ ਬਣਾ, ਜਿਸ ਨੇ ਤੈਨੂੰ ਉਸ ਸਮੇਂ ਦਰਸ਼ਣ ਦਿੱਤਾ ਸੀ ਜਦ ਤੂੰ ਆਪਣੇ ਭਰਾ ਏਸਾਓ ਕੋਲੋਂ ਭੱਜਿਆ ਸੀ।

ਉਸ ਨੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਉਸ ਸਥਾਨ ਦਾ ਨਾਮ ਏਲ ਬੈਤਏਲ ਰੱਖਿਆ ਕਿਉਂ ਜੋ ਉੱਥੇ ਹੀ ਪਰਮੇਸ਼ੁਰ ਨੇ ਉਸ ਨੂੰ ਦਰਸ਼ਣ ਦਿੱਤਾ ਸੀ, ਜਦ ਉਹ ਆਪਣੇ ਭਰਾ ਦੇ ਅੱਗੋਂ ਭੱਜਿਆ ਸੀ।

ਯਾਕੂਬ ਨੇ ਉਸ ਸਥਾਨ ਦਾ ਨਾਮ ਜਿੱਥੇ ਪਰਮੇਸ਼ੁਰ ਨੇ ਉਹ ਦੇ ਨਾਲ ਗੱਲ ਕੀਤੀ ਸੀ, ਬੈਤਏਲ ਰੱਖਿਆ।

ਉਸ ਆਖਿਆ, ਮੈਂ ਪਰਮੇਸ਼ੁਰ, ਤੇਰੇ ਪਿਤਾ ਦਾ ਪਰਮੇਸ਼ੁਰ ਹਾਂ।

ਤਦ ਪਰਮੇਸ਼ੁਰ ਨੇ ਉਨ੍ਹਾਂ ਦੇ ਹਾਉਂਕਿਆਂ ਨੂੰ ਸੁਣਿਆ ਅਤੇ ਪਰਮੇਸ਼ੁਰ ਨੇ ਆਪਣੇ ਨੇਮ ਨੂੰ ਜਿਹੜਾ ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਨਾਲ ਸੀ, ਯਾਦ ਕੀਤਾ।

ਪਰਮੇਸ਼ੁਰ ਨੇ ਮੂਸਾ ਨੂੰ ਹੋਰ ਇਹ ਆਖਿਆ, “ਤੂੰ ਇਸਰਾਏਲੀਆਂ ਨੂੰ ਅਜਿਹਾ ਆਖੀਂ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ। ਸਦੀਪਕਾਲ ਤੋਂ ਮੇਰਾ ਇਹੋ ਹੀ ਨਾਮ ਹੈ ਅਤੇ ਪੀੜ੍ਹੀਓਂ ਪੀੜ੍ਹੀ ਮੇਰੀ ਇਹੋ ਹੀ ਯਾਦਗਿਰੀ ਹੈ।”

ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ, ਅਤੇ ਇਸਹਾਕ ਨਾਲ ਉਹ ਦੀ ਸਹੁੰ ਖਾਧੀ,

ਅਤੇ ਆਖਿਆ, ਮੈਂ ਕਨਾਨ ਦੇਸ ਤੈਨੂੰ ਦਿਆਂਗਾ, ਉਹ ਤੁਹਾਡੀ ਮਿਲਖ਼ ਦਾ ਹਿੱਸਾ ਹੈ,

ਮੇਰਾ ਦਾਸ ਦਾਊਦ ਉਹਨਾਂ ਉੱਤੇ ਰਾਜਾ ਹੋਵੇਗਾ ਅਤੇ ਉਹਨਾਂ ਸਾਰਿਆਂ ਦਾ ਇੱਕੋ ਹੀ ਆਜੜੀ ਹੋਵੇਗਾ। ਉਹ ਮੇਰੇ ਹੁਕਮਾਂ ਵਿੱਚ ਚੱਲਣਗੇ ਅਤੇ ਮੇਰੀਆਂ ਬਿਧੀਆਂ ਨੂੰ ਮੰਨ ਕੇ ਉਹਨਾਂ ਦੀ ਪਾਲਣਾ ਕਰਨਗੇ।

ਪਰਮੇਸ਼ੁਰ ਨੇ ਉਸ ਨੂੰ ਕੋਈ ਅਧਿਕਾਰ ਨਹੀਂ ਦਿੱਤਾ ਸਗੋਂ ਪੈਰ ਰੱਖਣ ਦੀ ਥਾਂ ਵੀ ਨਾ ਦਿੱਤੀ, ਪਰ ਉਸ ਨੇ ਵਾਇਦਾ ਕੀਤਾ ਜੋ ਮੈਂ ਇਹ ਧਰਤੀ ਤੈਨੂੰ ਅਤੇ ਤੇਰੇ ਪਿੱਛੋਂ ਤੇਰੀ ਅੰਸ ਨੂੰ ਦਿਆਂਗਾ ਭਾਵੇਂ ਉਸ ਦੇ ਕੋਲ ਅਜੇ ਕੋਈ ਪੁੱਤਰ ਨਹੀਂ ਸੀ।