TSK

TSK · ਉਤ 28:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਇਹਨਾਂ ਅੱਠ ਪੁੱਤਰਾਂ ਨੂੰ ਮਿਲਕਾਹ ਨੇ ਅਬਰਾਹਾਮ ਦੇ ਭਰਾ ਨਾਹੋਰ ਲਈ ਜਣਿਆ ਅਤੇ ਬਥੂਏਲ ਦੇ ਰਿਬਕਾਹ ਜੰਮੀ।

ਉਪਰੰਤ ਉਹ ਨੌਕਰ ਆਪਣੇ ਸੁਆਮੀ ਦੇ ਊਠਾਂ ਵਿੱਚੋਂ ਦਸ ਊਠ ਲੈ ਕੇ ਤੁਰ ਪਿਆ, ਉਹ ਆਪਣੇ ਨਾਲ ਉੱਤਮ ਪਦਾਰਥਾਂ ਵਿੱਚੋਂ ਕੁਝ ਨਾਲ ਲੈ ਕੇ ਮਸੋਪੋਤਾਮੀਆ ਦੇ ਦੇਸ਼ ਵਿੱਚ ਨਾਹੋਰ ਦੇ ਨਗਰ ਨੂੰ ਗਿਆ।

ਰਿਬਕਾਹ ਦਾ ਇੱਕ ਭਰਾ ਸੀ ਜਿਸ ਦਾ ਨਾਮ ਲਾਬਾਨ ਸੀ, ਲਾਬਾਨ ਬਾਹਰ ਨੂੰ ਉਸ ਮਨੁੱਖ ਦੇ ਕੋਲ ਚਸ਼ਮੇ ਉੱਤੇ ਦੌੜ ਕੇ ਗਿਆ।

ਅਤੇ ਇਸਹਾਕ ਚਾਲ੍ਹੀ ਸਾਲ ਦਾ ਹੋਇਆ ਜਦ ਉਹ ਰਿਬਕਾਹ ਨੂੰ ਆਪਣੀ ਪਤਨੀ ਬਣਾਉਣ ਲਈ ਲੈ ਆਇਆ, ਜਿਹੜੀ ਪਦਨ ਅਰਾਮ ਦੇ ਵਾਸੀ ਬਥੂਏਲ ਅਰਾਮੀ ਦੀ ਧੀ ਸੀ ਅਤੇ ਲਾਬਾਨ ਅਰਾਮੀ ਦੀ ਭੈਣ ਸੀ।

¶ ਯਾਕੂਬ ਉੱਥੋਂ ਪੈਦਲ ਚੱਲ ਕੇ ਪੂਰਬੀਆਂ ਦੇ ਦੇਸ਼ ਵਿੱਚ ਆਇਆ

ਮੈਂ ਤਾਂ ਉਨ੍ਹਾਂ ਸਾਰੀਆਂ ਦਿਆਲ਼ਗੀਆਂ ਅਤੇ ਉਸ ਸਾਰੀ ਸਚਿਆਈ ਤੋਂ ਜਿਹੜੀ ਤੂੰ ਆਪਣੇ ਦਾਸ ਨਾਲ ਕੀਤੀ ਬਹੁਤ ਹੀ ਛੋਟਾ ਹਾਂ। ਮੈਂ ਤਾਂ ਆਪਣੀ ਲਾਠੀ ਦੇ ਨਾਲ ਹੀ ਯਰਦਨ ਦੇ ਪਾਰ ਲੰਘਿਆ ਸੀ ਪਰ ਹੁਣ ਮੈਂ ਦੋ ਟੋਲੀਆਂ ਹੋ ਗਿਆ ਹਾਂ।

ਲੇਆਹ ਦੇ ਪੁੱਤਰ ਇਹ ਸਨ, ਜਿਨ੍ਹਾਂ ਨੂੰ ਉਸ ਨੇ ਆਪਣੀ ਧੀ ਦੀਨਾਹ ਸਮੇਤ ਪਦਨ ਅਰਾਮ ਵਿੱਚ ਜਨਮ ਦਿੱਤਾ। ਉਹ ਸਾਰੇ ਪ੍ਰਾਣੀ ਅਰਥਾਤ ਉਸ ਦੇ ਪੁੱਤਰ ਅਤੇ ਉਸ ਦੀਆਂ ਧੀਆਂ ਤੇਂਤੀ ਸਨ।

ਯਹੋਵਾਹ ਨਬੀ ਦੇ ਰਾਹੀਂ ਇਸਰਾਏਲ ਨੂੰ ਮਿਸਰੋਂ ਕੱਢ ਲੈ ਆਇਆ, ਅਤੇ ਨਬੀ ਦੇ ਰਾਹੀਂ ਉਹ ਸੰਭਾਲੇ ਗਏ।