TSK

TSK · ਉਤ 37:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਇਨ੍ਹਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰਤਾਇਆ ਅਤੇ ਉਸ ਨੇ ਆਖਿਆ, ਹੇ ਅਬਰਾਹਾਮ! ਅੱਗੋਂ ਉਸ ਨੇ ਆਖਿਆ, ਮੈਂ ਹਾਜ਼ਰ ਹਾਂ।

¶ ਜਦ ਇਸਹਾਕ ਵੱਡੀ ਉਮਰ ਦਾ ਹੋ ਗਿਆ, ਉਸ ਦੀਆਂ ਅੱਖਾਂ ਧੁੰਦਲਾ ਗਈਆਂ ਕਿ ਉਹ ਵੇਖ ਨਹੀਂ ਸਕਦਾ ਸੀ। ਤਦ ਉਸ ਨੇ ਆਪਣੇ ਵੱਡੇ ਪੁੱਤਰ ਏਸਾਓ ਨੂੰ ਸੱਦ ਕੇ ਆਖਿਆ, ਮੇਰੇ ਪੁੱਤਰ, ਉਸ ਨੇ ਆਖਿਆ, ਮੈਂ ਹਾਜ਼ਰ ਹਾਂ।

ਤਦ ਯਹੋਵਾਹ ਨੇ ਸਮੂਏਲ ਨੂੰ ਬੁਲਾਇਆ ਅਤੇ ਉਹ ਨੇ ਆਖਿਆ, ਮੈਂ ਹਾਜ਼ਰ ਹਾਂ,

ਤਦ ਏਲੀ ਨੇ ਸਮੂਏਲ ਨੂੰ ਸੱਦ ਕੇ ਆਖਿਆ, ਹੇ ਮੇਰੇ ਪੁੱਤਰ ਸਮੂਏਲ! ਉਹ ਬੋਲਿਆ, ਮੈਂ ਹਾਜ਼ਰ ਹਾਂ।

¶ ‹ਵੇਖੋ ਮੈਂ ਤੁਹਾਨੂੰ ਭੇਡਾਂ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।›

¶ ਹੇ ਬਾਲਕੋ, ਤੁਸੀਂ ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਆਗਿਆ ਮੰਨੋ ਕਿਉਂ ਜੋ ਇਹ ਉੱਤਮ ਗੱਲ ਹੈ।