TSK

TSK · ਉਤ 37:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਇਹ ਅਕਾਸ਼ ਅਤੇ ਧਰਤੀ ਦੀ ਸਿਰਜਣਾ ਦਾ ਵਰਣਨ ਹੈ ਜਦ ਓਹ ਉਤਪੰਨ ਹੋਏ ਅਰਥਾਤ ਜਿਸ ਦਿਨ ਯਹੋਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ।

¶ ਇਹ ਨੂਹ ਦੀ ਵੰਸ਼ਾਵਲੀ ਹੈ। ਨੂਹ ਇੱਕ ਧਰਮੀ ਮਨੁੱਖ ਸੀ, ਆਪਣੀ ਪੀੜ੍ਹੀ ਵਿੱਚ ਸੰਪੂਰਨ ਸੀ ਅਤੇ ਨੂਹ ਪਰਮੇਸ਼ੁਰ ਦੇ ਨਾਲ-ਨਾਲ ਚਲਦਾ ਸੀ।

ਫੇਰ ਉਸ ਨੇ ਆਪਣੀ ਦਾਸੀ ਬਿਲਹਾਹ ਉਸ ਨੂੰ ਦਿੱਤੀ ਜੋ ਉਸ ਦੀ ਪਤਨੀ ਹੋਵੇ। ਯਾਕੂਬ ਉਸ ਦੇ ਕੋਲ ਗਿਆ,

¶ ਜਦ ਇਸਰਾਏਲ ਉਸ ਦੇਸ਼ ਵਿੱਚ ਵੱਸਦਾ ਸੀ, ਤਾਂ ਰਊਬੇਨ ਜਾ ਕੇ ਆਪਣੇ ਪਿਤਾ ਦੀ ਰਖ਼ੈਲ ਬਿਲਹਾਹ ਦੇ ਨਾਲ ਲੇਟਿਆ ਅਤੇ ਇਸਰਾਏਲ ਨੂੰ ਇਸ ਦੀ ਖ਼ਬਰ ਹੋਈ।

ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਪਹਿਚਾਣ ਲਿਆ, ਪਰ ਉਨ੍ਹਾਂ ਨੇ ਉਸ ਨੂੰ ਨਾ ਪਛਾਣਿਆ।

‹ਸੰਸਾਰ ਤੁਹਾਡੇ ਨਾਲ ਵੈਰ ਨਹੀਂ ਕਰ ਸਕਦਾ। ਪਰ ਇਹ ਮੇਰੇ ਨਾਲ ਵੈਰ ਕਰਦਾ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਬੁਰੇ ਕੰਮ ਕਰਦੇ ਹਨ।›

¶ ਇਸ ਗੱਲ ਦੀ ਪੱਕੀ ਖ਼ਬਰ ਸੁਣੀ ਹੈ ਜੋ ਤੁਹਾਡੇ ਵਿੱਚ ਹਰਾਮਕਾਰੀ ਹੋ ਰਹੀ ਹੈ ਅਤੇ ਅਜਿਹੀ ਹਰਾਮਕਾਰੀ ਜੋ ਪਰਾਈਆਂ ਕੌਮਾਂ ਵਿੱਚ ਵੀ ਨਹੀਂ ਹੁੰਦੀ ਕਿ ਇੱਕ ਜਣਾ ਆਪਣੇ ਪਿਉ ਦੀ ਔਰਤ ਰੱਖਦਾ ਹੈ।