TSK

TSK · ਉਤ 39:1

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਮਿਦਯਾਨੀ ਵਪਾਰੀ ਉਨ੍ਹਾਂ ਦੇ ਕੋਲੋਂ ਦੀ ਲੰਘੇ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਟੋਏ ਵਿੱਚੋਂ ਖਿੱਚ ਕੇ ਕੱਢਿਆ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਚਾਂਦੀ ਦੇ ਵੀਹ ਸਿੱਕਿਆਂ ਵਿੱਚ ਵੇਚ ਦਿੱਤਾ ਅਤੇ ਉਹ ਯੂਸੁਫ਼ ਨੂੰ ਮਿਸਰ ਵਿੱਚ ਲੈ ਗਏ।

ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੇ ਨੇੜੇ ਆਓ। ਤਦ ਓਹ ਉਸ ਦੇ ਨੇੜੇ ਆਏ ਅਤੇ ਉਸ ਨੇ ਆਖਿਆ, ਮੈਂ ਤੁਹਾਡਾ ਭਰਾ ਯੂਸੁਫ਼ ਹਾਂ ਜਿਸ ਨੂੰ ਤੁਸੀਂ ਮਿਸਰ ਆਉਣ ਵਾਲਿਆਂ ਦੇ ਹੱਥ ਵੇਚਿਆ ਸੀ।

ਅਤੇ ਉਨ੍ਹਾਂ ਸਰਦਾਰਾਂ ਨੇ ਯੂਸੁਫ਼ ਨਾਲ ਵਿਰੋਧ ਕਰ ਕੇ ਉਹ ਨੂੰ ਵੇਚ ਦਿੱਤਾ ਕਿ ਉਹ ਨੂੰ ਮਿਸਰ ਵਿੱਚ ਲੈ ਜਾਣ, ਫਿਰ ਵੀ ਪਰਮੇਸ਼ੁਰ ਯੂਸੁਫ਼ ਦੇ ਨਾਲ ਸੀ।