ਪਰਮੇਸ਼ੁਰ ਉਸ ਮੁੰਡੇ ਦੇ ਅੰਗ-ਸੰਗ ਸੀ ਅਤੇ ਉਹ ਵੱਧਦਾ ਗਿਆ, ਉਜਾੜ ਵਿੱਚ ਰਿਹਾ ਅਤੇ ਵੱਡਾ ਹੋ ਕੇ ਤੀਰ-ਅੰਦਾਜ਼ ਬਣਿਆ।
TSK
TSK · ਉਤ 39:3
Treasury of Scripture Knowledge references in ਪੰਜਾਬੀ IRV.
ਹੁਣ ਤੂੰ ਮੇਰੇ ਨਾਲ ਪਰਮੇਸ਼ੁਰ ਦੀ ਸਹੁੰ ਖਾਹ ਕਿ ਤੂੰ ਮੇਰੇ ਨਾਲ, ਮੇਰੇ ਪੁੱਤਰਾਂ, ਅਤੇ ਮੇਰੇ ਪੋਤਿਆਂ ਨਾਲ ਧੋਖਾ ਨਾ ਕਰੇਂਗਾ। ਸਗੋਂ ਉਸ ਕਿਰਪਾ ਦੇ ਅਨੁਸਾਰ ਜੋ ਮੈਂ ਤੇਰੇ ਉੱਤੇ ਕੀਤੀ ਹੈ, ਤੂੰ ਵੀ ਮੇਰੇ ਉੱਤੇ ਕਰੇਂਗਾ, ਇਸ ਦੇਸ਼ ਉੱਤੇ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਿਹਾ ਹੈਂ।
ਤਦ ਉਨ੍ਹਾਂ ਨੇ ਆਖਿਆ, ਹੁਣ ਅਸੀਂ ਸਾਫ਼-ਸਾਫ਼ ਵੇਖਿਆ ਹੈ ਕਿ ਯਹੋਵਾਹ ਤੁਹਾਡੇ ਸੰਗ ਹੈ ਇਸ ਲਈ ਅਸੀਂ ਸੋਚਿਆ ਕਿ ਸਾਡੇ ਦੋਹਾਂ ਦੇ ਵਿਚਕਾਰ ਅਰਥਾਤ ਸਾਡੇ ਅਤੇ ਤੁਹਾਡੇ ਵਿੱਚ ਇੱਕ ਸਮਝੌਤਾ ਹੋਵੇ ਅਤੇ ਅਸੀਂ ਇੱਕ ਨੇਮ ਤੁਹਾਡੇ ਨਾਲ ਬੰਨ੍ਹੀਏ।
ਕਿਉਂ ਜੋ ਮੇਰੇ ਆਉਣ ਤੋਂ ਪਹਿਲਾਂ ਤੇਰੇ ਕੋਲ ਥੋੜ੍ਹਾ ਸੀ, ਪਰ ਹੁਣ ਬਹੁਤ ਵੱਧ ਗਿਆ ਹੈ। ਯਹੋਵਾਹ ਨੇ ਕਦਮ-ਕਦਮ ਤੇ ਤੈਨੂੰ ਬਰਕਤ ਦਿੱਤੀ ਹੈ। ਪਰ ਮੈਂ ਆਪਣੇ ਘਰ ਲਈ ਕੁਝ ਕਦੋਂ ਕਰਾਂਗਾ?
ਕੈਦਖ਼ਾਨੇ ਦਾ ਦਰੋਗਾ ਕਿਸੇ ਗੱਲ ਦੀ ਜਿਹੜੀ ਉਸ ਦੇ ਹੱਥ ਵਿੱਚ ਸੀ, ਖ਼ਬਰ ਨਹੀਂ ਲੈਂਦਾ ਸੀ, ਕਿਉਂ ਜੋ ਯਹੋਵਾਹ ਯੂਸੁਫ਼ ਦੇ ਸੰਗ ਸੀ ਅਤੇ ਜੋ ਕੁਝ ਉਹ ਕਰਦਾ ਸੀ ਯਹੋਵਾਹ ਉਸ ਨੂੰ ਸਫ਼ਲ ਬਣਾ ਦਿੰਦਾ ਸੀ।
ਤੂੰ ਤਕੜਾ ਹੋ ਅਤੇ ਵੱਡਾ ਹੌਂਸਲਾ ਰੱਖ, ਮੇਰੇ ਦਾਸ ਮੂਸਾ ਨੇ ਜੋ ਬਿਵਸਥਾ ਤੈਨੂੰ ਦਿੱਤੀ ਸਾਵਧਾਨੀ ਨਾਲ ਉਸ ਦੀ ਪਾਲਣਾ ਕਰ, ਉਸ ਤੋਂ ਸੱਜੇ ਜਾਂ ਖੱਬੇ ਨਾ ਮੁੜੀਂ ਤਾਂ ਜੋ ਜਿੱਥੇ ਤੂੰ ਜਾਵੇਂ ਤੂੰ ਸਫ਼ਲ ਹੋਵੇਂਗਾ।
¶ ਸਮੂਏਲ ਵੱਧਦਾ ਗਿਆ ਅਤੇ ਯਹੋਵਾਹ ਉਹ ਦੇ ਅੰਗ-ਸੰਗ ਸੀ ਅਤੇ ਉਸ ਨੇ ਉਹ ਦੀ ਆਖੀ ਕੋਈ ਗੱਲ ਧਰਤੀ ਉੱਤੇ ਵਿਅਰਥ ਨਾ ਜਾਣ ਦਿੱਤੀ।
ਇਹ ਵੇਖ ਕੇ ਸ਼ਾਊਲ ਨੇ ਜਾਣ ਲਿਆ ਜੋ ਯਹੋਵਾਹ ਦਾਊਦ ਦੇ ਸੰਗ ਹੈ ਅਤੇ ਉਸ ਦੀ ਧੀ ਮੀਕਲ, ਦਾਊਦ ਦੇ ਨਾਲ ਪਿਆਰ ਕਰਦੀ ਸੀ।
ਅਤੇ ਫ਼ੀਨਹਾਸ ਅਲਆਜ਼ਾਰ ਦਾ ਪੁੱਤਰ ਪਹਿਲੇ ਸਮੇਂ ਵਿੱਚ ਉਨ੍ਹਾਂ ਦਾ ਹਾਕਮ ਸੀ ਤੇ ਯਹੋਵਾਹ ਉਹ ਦੇ ਨਾਲ ਸੀ
¶ ਦਾਊਦ ਦਾ ਪੁੱਤਰ ਸੁਲੇਮਾਨ ਆਪਣੇ ਰਾਜ ਉੱਤੇ ਦ੍ਰਿੜ੍ਹ ਹੋ ਗਿਆ, ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਸੀ ਅਤੇ ਉਹ ਨੂੰ ਬਹੁਤ ਵਧਾਇਆ।
ਤਦ ਮੈਂ ਉਨ੍ਹਾਂ ਨੂੰ ਉੱਤਰ ਦੇ ਕੇ ਕਿਹਾ, “ਸਵਰਗ ਦਾ ਪਰਮੇਸ਼ੁਰ ਸਾਡਾ ਕੰਮ ਸਫ਼ਲ ਕਰੇਗਾ, ਇਸ ਲਈ ਅਸੀਂ ਉਸ ਦੇ ਦਾਸ ਉੱਠਾਂਗੇ ਅਤੇ ਬਣਾਵਾਂਗੇ ਪਰ ਯਰੂਸ਼ਲਮ ਵਿੱਚ ਨਾ ਤਾਂ ਤੁਹਾਡਾ ਕੋਈ ਹਿੱਸਾ, ਨਾ ਹੱਕ ਅਤੇ ਨਾ ਹੀ ਸਮਾਰਕ ਹੈ!”
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਉਹਨਾਂ ਦਿਨਾਂ ਵਿੱਚ ਅਲੱਗ-ਅਲੱਗ ਬੋਲੀ ਦੇ ਬੋਲਣ ਵਾਲੀਆਂ ਕੌਮਾਂ ਦੇ ਦਸ ਮਨੁੱਖ ਇੱਕ ਯਹੂਦੀ ਦਾ ਪੱਲਾ ਫੜ੍ਹਨਗੇ ਅਤੇ ਆਖਣਗੇ ਕਿ ਅਸੀਂ ਤੁਹਾਡੇ ਨਾਲ ਚੱਲਾਂਗੇ, ਕਿਉਂ ਜੋ ਅਸੀਂ ਸੁਣਿਆ ਹੈ ਕਿ ਪਰਮੇਸ਼ੁਰ ਤੁਹਾਡੇ ਨਾਲ ਹੈ।
ਹਰ ਹਫ਼ਤੇ ਦੇ ਪਹਿਲੇ ਦਿਨ ਤੁਹਾਡੇ ਵਿੱਚੋਂ ਹਰੇਕ ਆਪਣੀ ਯੋਗਤਾ ਅਨੁਸਾਰ ਵੱਖ ਕਰ ਕੇ ਆਪਣੇ ਕੋਲ ਰੱਖ ਛੱਡੇ ਕਿ ਜਦ ਮੈਂ ਆਵਾਂ ਤਦ ਉਗਰਾਹੀ ਨਾ ਕਰਨੀ ਪਵੇ।
‹ਵੇਖ, ਮੈਂ ਸ਼ੈਤਾਨ ਦੀ ਮੰਡਲੀ ਵਿੱਚੋਂ ਅਰਥਾਤ ਉਹਨਾਂ ਵਿੱਚੋਂ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਪਰ ਉਹ ਯਹੂਦੀ ਨਹੀਂ ਹਨ ਸਗੋਂ ਝੂਠ ਬੋਲਦੇ ਹਨ, ਕਈਆਂ ਨਾਲ ਅਜਿਹਾ ਕਰਾਂਗਾ ਜੋ ਉਹ ਤੇਰੇ ਪੈਰਾਂ ਦੇ ਅੱਗੇ ਮੱਥਾ ਟੇਕਣ ਅਤੇ ਜਾਣ ਲੈਣ ਜੋ ਮੈਂ ਤੇਰੇ ਨਾਲ ਪਿਆਰ ਕੀਤਾ।›