TSK

TSK · ਉਤ 4:7

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਸ ਨੇ ਇਸਤਰੀ ਨੂੰ ਆਖਿਆ ਕਿ ਮੈਂ ਤੇਰੇ ਗਰਭ ਦੀ ਪੀੜ ਬਹੁਤ ਵਧਾਵਾਂਗਾ। ਪੀੜ ਨਾਲ ਤੂੰ ਬੱਚੇ ਜਣੇਂਗੀ ਅਤੇ ਤੇਰੇ ਪਤੀ ਵੱਲ ਤੇਰੀ ਚਾਹ ਹੋਵੇਗੀ ਅਤੇ ਉਹ ਤੇਰੇ ਉੱਤੇ ਹੁਕਮ ਚਲਾਵੇਗਾ।

ਉਸ ਨੇ ਉਹ ਨੂੰ ਆਖਿਆ, ਵੇਖ, ਮੈਂ ਤੇਰੀ ਇਸ ਗੱਲ ਨੂੰ ਵੀ ਮੰਨ ਲਿਆ ਹੈ ਅਤੇ ਮੈਂ ਉਸ ਨਗਰ ਨੂੰ ਜਿਹ ਦੇ ਵਿਖੇ ਤੂੰ ਗੱਲ ਕੀਤੀ ਹੈ, ਨਾਸ ਨਾ ਕਰਾਂਗਾ।

ਇਹ ਸਭ ਕੁਝ ਅਰਵਨਾਹ ਨੇ ਰਾਜਾ ਨੂੰ ਦੇ ਦਿੱਤਾ। ਫਿਰ ਅਰਵਨਾਹ ਨੇ ਰਾਜਾ ਨੂੰ ਆਖਿਆ, ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਡੇ ਤੋਂ ਪਰਸੰਨ ਹੋਵੇ।

ਜਿਵੇਂ ਮੈਂ ਆਪਣੀ ਵਾਫ਼ਰੀ ਦੇ ਦਿਨਾਂ ਵਿੱਚ ਹੁੰਦਾ ਸੀ, ਜਦ ਪਰਮੇਸ਼ੁਰ ਦੀ ਮਿੱਤਰਤਾ ਮੇਰੇ ਤੰਬੂ ਉੱਤੇ ਹੀ ਸੀ,

ਦੁਸ਼ਟਾਂ ਦਾ ਪੱਖ ਲੈਣਾ ਚੰਗਾ ਨਹੀਂ, ਨਾ ਅਦਾਲਤ ਵਿੱਚ ਧਰਮੀਆਂ ਦਾ ਹੱਕ ਮਾਰਨਾ।

ਭਾਵੇਂ ਪਾਪੀ ਸੌ ਵਾਰੀ ਪਾਪ ਕਰੇ ਅਤੇ ਉਹ ਦੀ ਉਮਰ ਵੀ ਵੱਧ ਜਾਵੇ, ਤਦ ਵੀ ਮੈਂ ਸੱਚ ਜਾਣਦਾ ਹਾਂ, ਜੋ ਭਲਾ ਉਹਨਾਂ ਦਾ ਹੀ ਹੋਵੇਗਾ ਜੋ ਪਰਮੇਸ਼ੁਰ ਤੋਂ ਡਰਦੇ ਹਨ ਅਤੇ ਉਹ ਦਾ ਭੈਅ ਮੰਨਦੇ ਹਨ

ਕਾਹਦੇ ਲਈ ਸ਼ਬਾ ਤੋਂ ਲੁਬਾਨ ਅਤੇ ਦੂਰ ਦੇਸ ਤੋਂ ਬੇਦ-ਮੁਸ਼ਕ ਮੇਰੇ ਕੋਲ ਆਉਂਦੇ ਹਨ? ਤੇਰੀਆਂ ਹੋਮ ਦੀਆਂ ਭੇਟਾਂ ਮੈਨੂੰ ਨਹੀਂ ਭਾਉਂਦੀਆਂ, ਅਤੇ ਤੇਰੀਆਂ ਬਲੀਆਂ ਮੈਨੂੰ ਪਸੰਦ ਨਹੀਂ।

ਕਾਸ਼ ਕਿ ਤੁਹਾਡੇ ਵਿੱਚੋਂ ਕੋਈ ਬੂਹਾ ਬੰਦ ਕਰਦਾ ਅਤੇ ਤੁਸੀਂ ਮੇਰੀ ਜਗਵੇਦੀ ਉੱਤੇ ਵਿਅਰਥ ਅੱਗ ਨਾ ਬਾਲਦੇ! ਸੈਨਾਂ ਦਾ ਯਹੋਵਾਹ ਆਖਦਾ ਹੈ, ਮੈਂ ਤੁਹਾਡੇ ਤੋਂ ਪ੍ਰਸੰਨ ਨਹੀਂ ਹਾਂ ਅਤੇ ਤੁਹਾਡੇ ਹੱਥਾਂ ਦਾ ਚੜ੍ਹਾਵਾ ਕਬੂਲ ਨਹੀਂ ਕਰਾਂਗਾ।

ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਉਸ ਤੋਂ ਡਰਦਾ ਅਤੇ ਧਰਮ ਦੇ ਕੰਮ ਕਰਦਾ ਹੈ ਉਹ ਨੂੰ ਚੰਗਾ ਲੱਗਦਾ ਹੈ।

ਭਲਾ ਤੁਸੀਂ ਇਹ ਨਹੀਂ ਜਾਣਦੇ ਹੋ ਕਿ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਸ ਦੀ ਆਗਿਆ ਮੰਨਦੇ ਹੋ, ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਾਰਮਿਕਤਾ ਲਈ ਆਗਿਆਕਾਰੀ ਦੇ।

¶ ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ।

ਤਾਂ ਜੋ ਮੈਂ ਪਰਮੇਸ਼ੁਰ ਦੀ ਖੁਸ਼ਖਬਰੀ ਵਿੱਚ ਜਾਜਕ ਦਾ ਕੰਮ ਕਰਦਿਆਂ ਪਰਾਈਆਂ ਕੌਮਾਂ ਦੇ ਲਈ ਮਸੀਹ ਦਾ ਸੇਵਕ ਹੋਵਾਂ ਤਾਂ ਜੋ ਪਰਾਈਆਂ ਕੌਮਾਂ ਦਾ ਚੜ੍ਹਾਇਆ ਜਾਣਾ ਪਵਿੱਤਰ ਆਤਮਾ ਦੇ ਵਸੀਲੇ ਨਾਲ ਪਵਿੱਤਰ ਬਣ ਕੇ ਕਬੂਲ ਹੋਵੇ।

ਪਰ ਜੇ ਕਿਸੇ ਵਿਧਵਾ ਦੇ ਬੱਚੇ ਅਥਵਾ ਪੋਤਰੇ ਦੋਹਤਰੇ ਹੋਣ, ਉਹ ਪਹਿਲਾਂ ਆਪਣੇ ਘਰਾਣੇ ਨਾਲ ਧਰਮ ਕਮਾਉਣ ਅਤੇ ਆਪਣੇ ਮਾਪਿਆਂ ਦਾ ਹੱਕ ਅਦਾ ਕਰਨ, ਕਿਉਂ ਜੋ ਪਰਮੇਸ਼ੁਰ ਦੇ ਹਜ਼ੂਰ ਇਹੋ ਪਰਵਾਨ ਹੈ।

ਫੇਰ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ, ਅਤੇ ਪਾਪ ਜਦੋਂ ਵੱਧ ਜਾਂਦਾ ਹੈ ਤਾਂ ਉਹ ਮੌਤ ਨੂੰ ਜਨਮ ਦਿੰਦਾ ਹੈ।