TSK

TSK · ਉਤ 42:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਦ ਯੂਸੁਫ਼ ਆਪਣੇ ਭਰਾਵਾਂ ਦੇ ਕੋਲ ਆਇਆ ਤਾਂ ਉਨ੍ਹਾਂ ਨੇ ਯੂਸੁਫ਼ ਉੱਤੋਂ ਉਸ ਦਾ ਚੋਲਾ ਅਰਥਾਤ ਉਹ ਰੰਗ-ਬਿਰੰਗਾ ਚੋਲਾ ਜਿਹੜਾ ਉਸ ਨੇ ਪਾਇਆ ਹੋਇਆ ਸੀ, ਉਤਾਰ ਲਿਆ।

ਤਦ ਸਾਕੀਆਂ ਦੇ ਮੁਖੀਏ ਨੇ ਫ਼ਿਰਊਨ ਨਾਲ ਇਹ ਗੱਲ ਕੀਤੀ, ਅੱਜ ਮੈਂ ਆਪਣੀ ਗਲਤੀ ਨੂੰ ਯਾਦ ਕਰਦਾ ਹਾਂ।

ਪਰ ਜੇ ਤੁਸੀਂ ਇਹ ਨਾ ਕਰੋ ਤਾਂ ਵੇਖੋ, ਤੁਸੀਂ ਯਹੋਵਾਹ ਦੇ ਵਿਰੁੱਧ ਪਾਪ ਕਰੋਗੇ ਅਤੇ ਜਾਣੋ ਕਿ ਤੁਹਾਡਾ ਪਾਪ ਤੁਹਾਡੇ ਉੱਤੇ ਆ ਪਵੇਗਾ।

ਤਦ ਦਾਊਦ ਨੇ ਨਾਥਾਨ ਨੂੰ ਆਖਿਆ, ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਅਤੇ ਨਾਥਾਨ ਨੇ ਦਾਊਦ ਨੂੰ ਆਖਿਆ, ਯਹੋਵਾਹ ਨੇ ਵੀ ਤੇਰਾ ਪਾਪ ਮਾਫ਼ ਕੀਤਾ ਸੋ ਤੂੰ ਨਾ ਮਰੇਂਗਾ।

ਉਹ ਮਨੁੱਖਾਂ ਦੇ ਅੱਗੇ ਗਾਉਣ ਲੱਗਦਾ ਅਤੇ ਆਖਣ ਲੱਗਦਾ ਹੈ, - ਮੈਂ ਪਾਪ ਕੀਤਾ ਅਤੇ ਸਿੱਧੀ ਗੱਲ ਨੂੰ ਉਲੱਦ ਦਿੱਤਾ ਪਰ ਉਸ ਦਾ ਬਦਲਾ ਮੈਥੋਂ ਨਾ ਲਿਆ ਗਿਆ।

ਅਤੇ ਜੇਕਰ ਉਹ ਬੇੜੀਆਂ ਨਾਲ ਜਕੜੇ ਜਾਣ, ਅਤੇ ਮੁਸੀਬਤ ਦੀਆਂ ਰੱਸੀਆਂ ਨਾਲ ਬੰਨ੍ਹੇ ਜਾਣ,

ਜਿਹੜਾ ਗਰੀਬ ਦੀ ਦੁਹਾਈ ਉੱਤੇ ਕੰਨ ਬੰਦ ਕਰ ਲਵੇ, ਉਹ ਆਪ ਵੀ ਪੁਕਾਰੇਗਾ ਪਰ ਉਹ ਨੂੰ ਉੱਤਰ ਨਾ ਮਿਲੇਗਾ।

ਜਿਸ ਆਦਮੀ ਉੱਤੇ ਕਿਸੇ ਜਾਨ ਦੇ ਖੂਨ ਦਾ ਭਾਰ ਹੈ, ਉਹ ਟੋਏ ਵੱਲ ਨੱਸਦਾ ਹੈ, ਕੋਈ ਉਹ ਨੂੰ ਨਾ ਰੋਕੇ!

ਤੇਰੀ ਬੁਰਿਆਈ ਤੈਨੂੰ ਝਿੜਕੇਗੀ, ਤੇਰਾ ਫਿਰ ਜਾਣਾ ਤੈਨੂੰ ਝਾੜ ਪਾਵੇਗਾ, ਜਾਣ ਅਤੇ ਵੇਖ ਕਿ ਇਹ ਬੁਰੀ ਅਤੇ ਕੌੜੀ ਗੱਲ ਹੈ, ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਤੈਨੂੰ ਮੇਰਾ ਭੈਅ ਨਹੀਂ, ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ।

ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਮੇਰੀ ਨਾ ਸੁਣੀ ਭਈ ਹਰੇਕ ਆਪਣੇ ਭਰਾ ਕੋਲ ਅਤੇ ਹਰੇਕ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੇ। ਵੇਖੋ, ਮੈਂ ਤੁਹਾਡੇ ਲਈ ਤਲਵਾਰ, ਕਾਲ ਅਤੇ ਬਵਾ ਲਈ ਅਜ਼ਾਦੀ ਦੀ ਡੌਂਡੀ ਪਿੱਟਦਾ ਹਾਂ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਹੌਲ ਦਾ ਕਾਰਨ ਬਣਾਵਾਂਗਾ

‹ਕਿਉਂਕਿ ਜਿਸ ਤਰ੍ਹਾਂ ਤੁਸੀਂ ਦੋਸ਼ ਲਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਿਣਿਆ ਜਾਵੇਗਾ।›

‹ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ। ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ।›

‹ਕਿਉਂਕਿ ਮੇਰੇ ਪੰਜ ਭਰਾ ਹਨ ਤਾਂ ਜੋ ਉਹ ਉਨ੍ਹਾਂ ਦੇ ਅੱਗੇ ਗਵਾਹੀ ਦੇਵੇ ਤਾਂ ਕਿ ਉਹ ਵੀ ਇਸ ਦੁੱਖ ਦੇ ਥਾਂ ਵਿੱਚ ਨਾ ਆਉਣ।›

ਕਿਉਂਕਿ ਜਿਸ ਨੇ ਦਯਾ ਨਾ ਕੀਤੀ ਉਸ ਦਾ ਨਿਆਂ ਬਿਨ੍ਹਾਂ ਦਯਾ ਤੋਂ ਕੀਤਾ ਜਾਵੇਗਾ। ਦਯਾ ਨਿਆਂ ਦੇ ਉੱਤੇ ਜਿੱਤ ਪਾਉਂਦੀ ਹੈ।