TSK

TSK · ਉਤ 45:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਫੇਰ ਉਨ੍ਹਾਂ ਨੇ ਯੂਸੁਫ਼ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਸ ਨੇ ਉਨ੍ਹਾਂ ਨੂੰ ਆਖੀਆਂ ਸਨ, ਉਸ ਨੂੰ ਦੱਸੀਆਂ। ਜਦ ਉਸ ਨੇ ਉਹ ਗੱਡੇ ਜਿਹੜੇ ਯੂਸੁਫ਼ ਨੇ ਉਹ ਦੇ ਲਿਆਉਣ ਲਈ ਭੇਜੇ ਸਨ ਵੇਖੇ ਤਾਂ ਉਨ੍ਹਾਂ ਦੇ ਪਿਤਾ ਯਾਕੂਬ ਦੀ ਜਾਨ ਵਿੱਚ ਜਾਨ ਆਈ।

¶ ਇਸਰਾਏਲੀਆਂ ਦੀ ਸਾਰੀ ਮੰਡਲੀ ਨੇ ਸੀਨ ਦੀ ਉਜਾੜ ਵਿੱਚੋਂ ਯਹੋਵਾਹ ਦੇ ਆਖਣ ਅਨੁਸਾਰ ਆਪਣੇ ਸਫ਼ਰਾਂ ਲਈ ਕੂਚ ਕੀਤਾ ਅਤੇ ਉਨ੍ਹਾਂ ਨੇ ਰਫ਼ੀਦੀਮ ਵਿੱਚ ਡੇਰੇ ਲਾਏ ਪਰ ਪਰਜਾ ਦੇ ਪੀਣ ਲਈ ਪਾਣੀ ਨਹੀਂ ਸੀ।

ਉਹ ਆਪਣੇ ਨਜ਼ਰਾਨੇ ਯਹੋਵਾਹ ਅੱਗੇ ਲਿਆਏ, ਉਹਨਾਂ ਦੇ ਨਾਲ ਛੇ ਛੱਤੇ ਹੋਏ ਗੱਡੇ ਅਤੇ ਬਾਰਾਂ ਬਲ਼ਦ ਅਰਥਾਤ ਇੱਕ ਗੱਡਾ ਦੋ ਹਾਕਮਾਂ ਵੱਲੋਂ ਅਤੇ ਇੱਕ-ਇੱਕ ਬਲ਼ਦ ਅਤੇ ਉਹ ਉਨ੍ਹਾਂ ਨੂੰ ਡੇਰੇ ਦੇ ਸਾਹਮਣੇ ਲਿਆਏ।

ਸੋ ਉਸ ਦਿਨ ਯੋਸ਼ੀਯਾਹ ਪਾਤਸ਼ਾਹ ਦੇ ਹੁਕਮ ਅਨੁਸਾਰ ਪਸਾਹ ਕਰਨ ਲਈ ਅਤੇ ਯਹੋਵਾਹ ਦੀ ਜਗਵੇਦੀ ਉੱਤੇ ਹੋਮ ਬਲੀ ਚੜ੍ਹਾਉਣ ਲਈ ਯਹੋਵਾਹ ਦੀ ਉਪਾਸਨਾ ਦਾ ਸਾਰਾ ਕੰਮ ਪੂਰਾ ਕੀਤਾ ਗਿਆ।

ਯਹੋਵਾਹ ਧਰਮੀ ਹੈ ਕਿਉਂ ਜੋ ਮੈਂ ਉਸ ਦੇ ਹੁਕਮਾਂ ਦਾ ਵਿਰੋਧ ਕੀਤਾ, ਹੇ ਸਾਰੇ ਲੋਕੋ, ਸੁਣੋ, ਅਤੇ ਮੇਰੇ ਦੁੱਖ ਨੂੰ ਵੇਖੋ, ਮੇਰੀਆਂ ਕੁਆਰੀਆਂ ਅਤੇ ਮੇਰੇ ਜੁਆਨ ਗ਼ੁਲਾਮੀ ਵਿੱਚ ਚਲੇ ਗਏ।